ਜੇਐੱਨਐੱਨ, ਅੰਮ੍ਰਿਤਸਰ : ਜੇਲ੍ਹ ਤੋਂ ਜ਼ਮਾਨਤ ’ਤੇ ਛੁੱਟੇ ਦੋ ਮੁਲਜ਼ਮਾਂ ਨੇ ਘਰਿੰਡਾ ਥਾਣੇ ਦੇ ਅਧੀਨ ਪੈਂਦੇ ਅਟੱਲਗੜ੍ਹ ਪਿੰਡ ’ਚ ਪੰਜਾਬ ਹੋਮਗਾਰਡ ਦੇ ਨੌਜਵਾਨ ਨੂੰ ਭਜਾ-ਭਜਾ ਕੇ ਬੁਰੀ ਤਰ੍ਹਾਂ ਕੁੱਟਿਆ। ਇਸ ਤੋਂ ਬਾਅਦ ਮੁਲਜ਼ਮਾਂ ਨੇ ਦਾਤਰ ਨਾਲ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਤੇ ਫਰਾਰ ਹੋ ਗਏ। ਪੁਲਿਸ ਨੇ ਗੰਭੀਰ ਰੂਪ ’ਚ ਜ਼ਖ਼ਮੀ ਰਣਜੀਤ ਸਿੰਘ ਦੇ ਬਿਆਨ ’ਤੇ ਧੰਨੋਏ ਖੁਰਦ ਪਿੰਡ ਵਾਸੀ ਧਰਮਿੰਦਰ ਸਿੰਘ ਅਤੇ ਹਰਜਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਜਾਂਚ ਅਧਿਕਾਰੀ ਏਐੱਸਆਈ ਰਾਜਬੀਰ ਸਿੰਘ ਨੇ ਦੱਸਿਆ ਕਿ ਧਰਮਿੰਦਰ ਸਿੰਘ ਖ਼ਿਲਾਫ਼ ਘਰਿੰਡਾ ਥਾਣੇ ਵਿਚ ਸਾਲ ਫਰਵਰੀ 2020 ਵਿਚ ਡਰੋਨ ਦੇ ਪੁਰਜ਼ੇ ਰੱਖਣ ਸਬੰਧੀ ਮਾਮਲਾ ਦਰਜ ਕੀਤਾ ਗਿਆ ਸੀ ਜਦੋਂ ਕਿ ਹਰਜਿੰਦਰ ਸਿੰਘ ਖ਼ਿਲਾਫ ਨਸ਼ਾ ਤਸਕਰੀ ਦੇ ਕੇਸ ਦਰਜ ਹਨ। ਦੋਵੇਂ ਕੁਝ ਸਮਾਂ ਪਹਿਲਾਂ ਹੀ ਜ਼ਮਾਨਤ ’ਤੇ ਛੁੱਟੇ ਸਨ।

ਪੀੜਤ ਰਣਜੀਤ ਸਿੰਘ ਨੇ ਦੱਸਿਆ ਕਿ ਬੁੱਧਵਾਰ ਰਾਤ ਉਹ ਬਾਈਕ ’ਤੇ ਸਵਾਰ ਹੋ ਕੇ ਪਿੰਡ ਅਟੱਲਗੜ੍ਹ ਦੀ ਤਰਫ ਜਾ ਰਿਹਾ ਸੀ। ਰਸਤੇ ਵਿਚ ਉਕਤ ਐਕਟਿਵਾ ਸਵਾਰ ਮੁਲਜ਼ਮਾਂ ਨੇ ਉਸ ਨੂੰ ਘੇਰ ਲਿਆ ਅਤੇ ਕੁੱਟਮਾਰ ਕਰਨ ਲੱਗੇ। ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਤੋਂ ਗੰਭੀਰ ਦੋਸ਼ ਤਹਿਤ ਕੇਸ ਦਰਜ ਹਨ। ਮੁਲਜ਼ਮਾਂ ਨੂੰ ਸ਼ੱਕ ਹੈ ਕਿ ਉਕਤ ਮਾਮਲਿਆਂ ਵਿਚ ਉਸ ਨੇ (ਪੀੜਤ) ਨੇ ਪੁਲਿਸ ਅਧਿਕਾਰੀਆਂ ਨੂੰ ਮੁਖ਼ਬਰੀ ਕੀਤੀ ਸੀ। ਮੁਲਜ਼ਮਾਂ ਨੇ ਉਸ ਨੂੰ ਭਜਾ-ਭਜਾ ਕੇ ਕੁੱਟਣਾ ਸ਼ੁਰੂ ਕਰ ਦਿੱਤਾ। ਬਾਅਦ ਵਿਚ ਉਨ੍ਹਾਂ ਨੇ ਦਾਤਰ ਨਾਲ ਹਮਲਾ ਕਰ ਕੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਅਤੇ ਫਰਾਰ ਹੋ ਗਏ। ਕਿਸੇ ਰਾਹਗੀਰ ਨੇ ਉਸ ਨੂੰ ਰਸਤੇ ਵਿਚ ਜ਼ਖਮੀ ਦੇਖ

ਪੁਲਿਸ ਕੰਟਰੋਲ ਰੂਮ ’ਤੇ ਜਾਣਕਾਰੀ ਦਿੱਤੀ ਅਤੇ ਫਿਰ ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।

Posted By: Jagjit Singh