ਸਿਹਤ ਪ੍ਰਤੀ ਜਾਗਰੂਕਤਾ ਸਬੰਧੀ ਦੋ ਰੋਜ਼ਾ ਕੈਂਪ ਲਗਾਇਆ
ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਖਾਲਸਾ ਕਾਲਜ ਆਫ ਐਜੂਕੇਸ਼ਨ ਜੀਟੀ ਰੋਡ ਵਿਖੇ ਸਿਹਤ ਪ੍ਰਤੀ ਜਾਗਰੂਕਤਾ ਸਬੰਧੀ ਦੋ ਰੋਜ਼ਾ ਕੈਂਪ ਲਗਾਇਆ ਗਿਆ। ਖ਼ਾਲਸਾ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ
Publish Date: Thu, 30 Apr 2026 04:14 PM (IST)
Updated Date: Thu, 30 Apr 2026 04:16 PM (IST)

ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਖਾਲਸਾ ਕਾਲਜ ਆਫ ਐਜੂਕੇਸ਼ਨ ਜੀਟੀ ਰੋਡ ਵਿਖੇ ਸਿਹਤ ਪ੍ਰਤੀ ਜਾਗਰੂਕਤਾ ਸਬੰਧੀ ਦੋ ਰੋਜ਼ਾ ਕੈਂਪ ਲਗਾਇਆ ਗਿਆ। ਖ਼ਾਲਸਾ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਪ੍ਰੋਗਰਾਮ ’ਚ ਖਾਲਸਾ ਕਾਲਜ ਆਫ਼ ਨਰਸਿੰਗ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਆਪਣਾ ਮਹੱਤਵਪੂਰਨ ਯੋਗਦਾਨ ਪਾਇਆ। ਡਾ. ਕੁਮਾਰ ਨੇ ਕਿਹਾ ਕਿ ਵਰਤਮਾਨ ਸਮੇਂ ’ਚ ਹਰੇਕ ਵਿਅਕਤੀ ਆਪਣੀ ਰੋਜ਼ਮਰਾ ਦੀ ਜ਼ਿੰਦਗੀ ’ਚ ਇੰਨਾ ਜ਼ਿਆਦਾ ਵਿਅਸਤ ਹੈ ਕਿ ਆਪਣੀ ਖੁਰਾਕ ਅਤੇ ਸਿਹਤ ਪੱਖੋਂ ਅਵੇਸਲਾ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਮੁਕਾਬਲੇ ਦੀ ਦੌੜ ’ਚ ਤਣਾਅ ਦਾ ਸ਼ਿਕਾਰ ਹੋ ਜਾਂਦਾ ਹੈ ਜਿਸ ਸਦਕਾ ਸਿਹਤ ਦੇ ਪੱਧਰ ’ਚ ਦਿਨ-ਬ-ਦਿਨ ਗਿਰਾਵਟ ਆ ਰਹੀ ਹੈ ਤੇ ਜਿਆਦਾਤਰ ਵਿਅਕਤੀ ਵੱਖ-ਵੱਖ ਤਰ੍ਹਾਂ ਦੀਆਂ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ। ਇਸ ਲਈ ਸਮੇਂ-ਸਮੇਂ ਤੇ ਸਰੀਰ ਦਾ ਚੈਕਅੱਪ ਕਰਵਾਉਣਾ ਜ਼ਰੂਰੀ ਹੈ। ਇਸ ਮੌਕੇ ਪ੍ਰੋਗਰਾਮ ਕੋਆਰਡੀਨੇਟਰ ਅਸਿਸਟੈਂਟ ਪ੍ਰੋਫੈਸਰ ਡਾ. ਜਸਪ੍ਰੀਤ ਕੌਰ ਨੇ ਨਰਸਿੰਗ ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ ਦਿੱਤੇ ਗਏ ਸਹਿਯੋਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੈਂਪ ’ਚ 115 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਜਿਆਦਾਤਰ ਬੱਚਿਆਂ ਦਾ ਬਾਡੀ ਮਾਸ ਇੰਡੈਕਸ ਅਤੇ ਬਲੱਡ ਪ੍ਰੈਸ਼ਰ ਨਾਰਮਲ ਸੀ। ਇਸ ਕੈਂਪ ਉਪਰੰਤ ਡਾ. ਕੁਮਾਰ ਨੇ ਡਾ. ਜਸਪ੍ਰੀਤ ਕੌਰ ਨਾਲ ਮਿਲ ਕੇ ਸਟੂਡੈਂਟ ਵਲੰਟੀਅਰਜ਼ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ।