ਦੋ ਦਿਨਾਂ ਵਾਲੀਬਾਲ ਟੂਰਨਾਮੈਂਟ ਦਾ ਕੀਤਾ ਆਗ਼ਾਜ਼
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਇਤਿਹਾਸਕ ਗੁਰਦੁਆਰਾ ਬੋਹੜੀ ਸਾਹਿਬ ਕੋਟ ਖਾਲਸਾ ਵਿਖੇ ਮੇਲੇ ਨੂੰ ਸਮਰਪਿਤ ‘ਬਾਬਾ ਮਸਤ ਰਾਮ ਜੀ ਵਾਲੀਵਾਲ ਸਪੋਰਟਸ ਕਲੱਬ’ ਵਲੋਂ ਦੋ ਦਿਨਾਂ ਵਾਲੀਵਾਲ ਟੂਰਨਾਮੈਂਟ ਹਰਸਿਮਰਨਦੀਪ ਸਿੰਘ ਸੰਧੂ, ਖੁਸ਼ਬੀਰ ਸਿੰਘ,
Publish Date: Wed, 25 Feb 2026 04:27 PM (IST)
Updated Date: Wed, 25 Feb 2026 04:31 PM (IST)

ਨੌਜਵਾਨਾਂ ਨੂੰ ਨਸ਼ੇ ਛੱਡ ਕੇ ਖੇਡਾਂ ਨਾਲ ਜੁੜਣਾ ਚਾਹੀਦਾ : ਸੰਧੂ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਇਤਿਹਾਸਕ ਗੁਰਦੁਆਰਾ ਬੋਹੜੀ ਸਾਹਿਬ ਕੋਟ ਖਾਲਸਾ ਵਿਖੇ ਮੇਲੇ ਨੂੰ ਸਮਰਪਿਤ ‘ਬਾਬਾ ਮਸਤ ਰਾਮ ਜੀ ਵਾਲੀਵਾਲ ਸਪੋਰਟਸ ਕਲੱਬ’ ਵਲੋਂ ਦੋ ਦਿਨਾਂ ਵਾਲੀਵਾਲ ਟੂਰਨਾਮੈਂਟ ਹਰਸਿਮਰਨਦੀਪ ਸਿੰਘ ਸੰਧੂ, ਖੁਸ਼ਬੀਰ ਸਿੰਘ, ਬਲਜਿੰਦਰ ਸਿੰਘ ਅਤੇ ਸੁਖਰਾਜ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ। ਇਸ ਟੂਰਨਾਮੈਂਟ ਦਾ ਉਦਘਾਟਨ ਪ੍ਰਧਾਨ ਸਵਿੰਦਰ ਸਿੰਘ ਸੰਧੂ ਨੇ ਗੁਬਾਰੇ ਛੱਡਦਿਆਂ ਰਿਬਨ ਕੱਟ ਕੇ ਕੀਤਾ। ਟੂਰਨਾਮੈਂਟ ਦੀਆਂ ਜੇਤੂ ਟੀਮਾਂ ਨੂੰ ਨਗਦ ਇਨਾਮ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਛੱਡ ਕੇ ਖੇਡਾਂ ਨਾਲ ਜੁੜਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਟੂਰਨਾਮੈਂਟ ਦਾ ਸਮਾਪਨ ਸਮਾਰੋਹ ਉਪਰੰਤ ਨੌਜਵਾਨਾਂ ਨੂੰ ਨਗਦ ਇਨਾਮ ਤੇ ਸ਼ਲਿਡਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਦੌਰਾਨ ਵੱਖ-ਵੱਖ ਜਿਿਲ੍ਹਆਂ ਤੋਂ ਟੀਮਾਂ ਨੇ ਟੂਰਨਾਮੈਂਟ ਵਿਚ ਹਿੱਸਾ ਲਿਆ ਅਤੇ ਆਪਣੀ ਕਲਾ ਦੇ ਜੋਹਰ ਦਿਖਾਏ। ਪ੍ਰਬੰਧਕਾਂ ਨੇ ਦੱਸਿਆ ਕਿ ਇਸ ਟੂਰਨਾਮੈਂਟ ਦੇ ਜੇਤੂਆਂ ਨੂੰ ਪਹਿਲਾ ਇਨਾਮ 31 ਹਜਾਰ ਨਗਦ ਤੇ ਟ੍ਰਾਫੀ, ਦੂਜਾ ਇਨਾਮ 21 ਹਜਾਰ ਨਗਦ ਤੇ ਟ੍ਰਾਫੀ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਹਰਭਜਨ ਸਿੰਘ ਸੀਨੀਅਰ ਮੀਤ ਪ੍ਰਧਾਨ ਨੰਬਰਦਾਰ, ਅਵਤਾਰ ਸਿੰਘ ਸਰਕਾਰੀਆ ਮੀਤ ਪ੍ਰਧਾਨ, ਪਰਮਿੰਦਰ ਸਿੰਘ ਸੰਧੂ ਸਕੱਤਰ, ਕੁਲਵੰਤ ਸਿੰਘ ਸਰਕਾਰੀਆ ਜਨਰਲ ਸਕੱਤਰ, ਸੇਵਾਦਾਰ ਖੁਸ਼ਬੀਰ ਸਿੰਘ ਆਦਿ ਹਾਜ਼ਰ ਸਨ। ਕੈਪਸ਼ਨ : ਗੁਰਦੁਆਰਾ ਬੋਹੜੀ ਸਾਹਿਬ ਵਿਖੇ ਟੂਰਨਾਮੈਂਟ ਦਾ ਸ਼ੁਭ ਆਰੰਭ ਕਰਦੇ ਹੋਏ ਪ੍ਰਧਾਨ ਸਵਿੰਦਰ ਸਿੰਘ ਸੰਧੂ ਨਾਲ ਹਰਸਿਮਰਨਦੀਪ ਸਿੰਘ ਸੰਧੂ, ਖੁਸ਼ਬੀਰ ਸਿੰਘ ਅਤੇ ਹੋਰ।