ਦੋ ਦਿਨਾਂ ਵਾਲੀਬਾਲ ਟੂਰਨਾਮੈਂਟ ਸਮਾਪਤ
ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਇਤਿਹਾਸਕ ਗੁਰਦੁਆਰਾ ਬੋਹੜੀ ਸਾਹਿਬ ਕੋਟ ਖਾਲਸਾ ਵਿਖੇ ਮੇਲੇ ਨੂੰ ਸਮਰਪਿਤ ‘ਬਾਬਾ ਮਸਤ ਰਾਮ ਜੀ ਵਾਲੀਵਾਲ ਸਪੋਰਟਸ ਕਲੱਬ’ ਵੱਲੋਂ ਦੋ ਦਿਨਾਂ ਵਾਲੀਬਾਲ ਟੂਰਨਾਮੈਂਟ ਹਰਸਿਮਰਨਦੀਪ ਸਿੰਘ ਸੰਧੂ, ਖੁਸ਼ਬੀਰ ਸਿੰਘ,
Publish Date: Fri, 27 Feb 2026 04:19 PM (IST)
Updated Date: Fri, 27 Feb 2026 04:22 PM (IST)

ਨੌਜਵਾਨਾਂ ਨੂੰ ਨਸ਼ੇ ਛੱਡ ਕੇ ਖੇਡਾਂ ਨਾਲ ਜੁੜਣਾ ਚਾਹੀਦਾ : ਪ੍ਰਧਾਨ ਸਵਿੰਦਰ ਸਿੰਘ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਇਤਿਹਾਸਕ ਗੁਰਦੁਆਰਾ ਬੋਹੜੀ ਸਾਹਿਬ ਕੋਟ ਖਾਲਸਾ ਵਿਖੇ ਮੇਲੇ ਨੂੰ ਸਮਰਪਿਤ ‘ਬਾਬਾ ਮਸਤ ਰਾਮ ਜੀ ਵਾਲੀਵਾਲ ਸਪੋਰਟਸ ਕਲੱਬ’ ਵੱਲੋਂ ਦੋ ਦਿਨਾਂ ਵਾਲੀਬਾਲ ਟੂਰਨਾਮੈਂਟ ਹਰਸਿਮਰਨਦੀਪ ਸਿੰਘ ਸੰਧੂ, ਖੁਸ਼ਬੀਰ ਸਿੰਘ, ਬਲਜਿੰਦਰ ਸਿੰਘ ਅਤੇ ਸੁਖਰਾਜ ਸਿੰਘ ਦੀ ਅਗਵਾਈ ਹੇਠ ਸੰਪੰਨ ਹੋ ਗਿਆ। ਟੂਰਨਾਮੈਂਟ ਦੇ ਦੂਜੇ ਦਿਨ ਸਖਤ ਮੁਕਾਬਲੇ ਹੋਏ। ਹਰ ਟੀਮ ਨੇ ਆਪਣੇ-ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ। ਇਸ ਟੂਰਨਾਮੈਂਟ ਦਾ ਉਦਘਾਟਨ ਪ੍ਰਧਾਨ ਸਵਿੰਦਰ ਸਿੰਘ ਸੰਧੂ ਨੇ ਗੁਬਾਰੇ ਛੱਡਦਿਆਂ ਰਿਬਨ ਕੱਟ ਕੇ ਕੀਤਾ ਸੀ। ਟੂਰਨਾਮੈਂਟ ਦੌਰਾਨ ਪਿੰਡ ਮਾਹਲ ਦੀ ਟੀਮ ਪਹਿਲੇ ਸਥਾਨ ’ਤੇ ਅਤੇ ਕੋਟ ਖਾਲਸਾ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਕੁੱਲ 32 ਟੀਮਾਂ ਨੇ ਇਸ ਮੁਕਾਬਲੇ ਵਿਚ ਹਿੱਸਾ ਲਿਆ ਸੀ। ਅੱਵਲ ਰਹਿਣ ਵਾਲੀ ਟੀਮ ਨੂੰ 31 ਹਜਾਰ ਰੁਪਏ ਨਗਦ ਅਤੇ ਟਰਾਫੀ ਨਾਲ ਸਨਮਾਨਿਤ ਕੀਤਾ ਗਿਆ। ਦੂਜੇ ਸਥਾਨ ’ਤੇ ਰਹਿਣ ਵਾਲੀ ਟੀਮ ਨੂੰ 21 ਹਜ਼ਾਰ ਰੁਪਏ ਨਕਦ ਤੇ ਟਰਾਫੀ ਨਾਲ ਸਨਮਾਨਿਤ ਕੀਤਾ ਗਿਆ। ਬਾਕੀ ਟੀਮਾਂ ਨੂੰ ਵੀ ਹੌਂਸਲਾ ਅਫਜਾਈ ਕੀਤੀ ਗਈ। ਇਸ ਮੌਕੇ ਪ੍ਰਧਾਨ ਸਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਛੱਡ ਕੇ ਖੇਡਾਂ ਨਾਲ ਜੁੜਣਾ ਚਾਹੀਦਾ ਹੈ। ਖੇਡਾਂ ਹੀ ਨਿਰੋਏ ਸਮਾਜ ਦੀ ਸਿਰਜਣਾ ਕਰ ਸਕਦੀਆਂ ਹਨ। ਇਸ ਮੌਕੇ ਹਰਭਜਨ ਸਿੰਘ ਸੀਨੀਅਰ ਮੀਤ ਪ੍ਰਧਾਨ ਨੰਬਰਦਾਰ, ਅਵਤਾਰ ਸਿੰਘ ਸਰਕਾਰੀਆ ਮੀਤ ਪ੍ਰਧਾਨ, ਪਰਮਿੰਦਰ ਸਿੰਘ ਸੰਧੂ ਸਕੱਤਰ, ਕੁਲਵੰਤ ਸਿੰਘ ਸਰਕਾਰੀਆ ਜਨਰਲ ਸਕੱਤਰ, ਸੇਵਾਦਾਰ ਖੁਸ਼ਬੀਰ ਸਿੰਘ ਆਦਿ ਹਾਜ਼ਰ ਸਨ।