- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਪਰਿਵਾਰ ਸਮੇਤ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਰਾਏਪੁਰ ਵੀ

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ
ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਪਰਿਵਾਰ ਸਮੇਤ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਰਾਏਪੁਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਐਮਪੀ ਢੇਸੀ ਨੇ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਇਹ ਕੋਸ਼ਿਸ਼ ਰਹਿੰਦੀ ਹੈ ਕਿ ਜਦੋਂ ਵੀ ਉਹ ਪੰਜਾਬ ਆਉਂਣ ਤਾਂ ਆਪਣੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੂੰ ਮਿਲਣ ਦੇ ਨਾਲ-ਨਾਲ ਪ੍ਰਵਾਸੀ ਭਾਰਤੀਆਂ ਦੇ ਅਹਿਮ ਮਸਲਿਆਂ ਨੂੰ ਵੀ ਪੁੱਰਜੋਰ ਤਰੀਕੇ ਨਾਲ ਉਭਾਰਿਆ ਜਾਵੇ। ਆਪਣੇ ਪੰਜਾਬ ਦੌਰੇ ਦੌਰਾਨ ਉਨ੍ਹਾਂ ਨੇ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਐਨਆਰਆਈ ਮੰਤਰੀ ਡਾ. ਰਵਜੋਤ ਸਿੰਘ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਮੁੱਖ ਮੰਤਰੀ ਨਾਲ ਕਰੀਬ 20 ਮਿੰਟ ਤੱਕ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ, ਜਿਸ ਵਿਚ ਖਾਸ ਕਰਕੇ ਸਿੱਧੀਆਂ ਉਡਾਣਾਂ ਦੀ ਗਿਣਤੀ ਵਧਾਉਂਣ ਅਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੋਂ ਪੂਰੀ ਤਰ੍ਹਾਂ ਖੋਲ੍ਹਣ ਦੇ ਮੁੱਦੇ ਪ੍ਰਮੁੱਖ ਤੌਰ 'ਤੇ ਸ਼ਾਮਲ ਸਨ। ਉਨ੍ਹਾਂ ਮੰਗ ਕੀਤੀ ਕਿ ਅੰਮ੍ਰਿਤਸਰ ਅਤੇ ਚੰਡੀਗੜ੍ਹ ਨੂੰ ਉੱਤਰੀ ਭਾਰਤ ਦਾ ਪ੍ਰਮੁੱਖ ਏਵੀਏਸ਼ਨ ਹੱਬ ਬਣਾਇਆ ਜਾਵੇ ਤਾਂ ਜੋ ਗੁਰੂ ਘਰ ਆਉਂਣ ਵਾਲੇ ਸ਼ਰਧਾਲੂਆਂ ਅਤੇ ਗੁਆਂਢੀ ਰਾਜਾਂ ਨੂੰ ਵੀ ਵੱਧ ਤੋਂ ਵੱਧ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਭਾਰਤ ਅਤੇ ਯੂਕੇ ਵਿਚਾਲੇ ਹੋਣ ਵਾਲੀ ਵਪਾਰਕ ਸੰਧੀ ਨਾਲ ਦੋਵਾਂ ਦੇਸ਼ਾਂ ਦੇ ਲੋਕਾਂ ਨੂੰ ਅਰਬਾਂ ਰੁਪਏ ਦਾ ਲਾਭ ਹੋਵੇਗਾ ਅਤੇ ਰੁਜਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਉਨ੍ਹਾਂ ਯੂਕੇ ਵਿਚ ਵਸਦੇ ਪੰਜਾਬੀਆਂ ਅਤੇ ਸਿੱਖ ਭਾਈਚਾਰੇ ਦੇ ਦਰਪੇਸ਼ ਮਸਲਿਆਂ, ਜਿਵੇਂ ਕਿ ਕ੍ਰਿਪਾਨ ਦੇ ਮੁੱਦੇ ਅਤੇ ਸਿਆਸੀ ਕੈਦੀਆਂ ਦੇ ਇਨਸਾਫ ਦੀ ਗੱਲ ਨੂੰ ਵੀ ਅੰਤਰਰਾਸ਼ਟਰੀ ਪੱਧਰ 'ਤੇ ਮਜ਼ਬੂਤੀ ਨਾਲ ਰੱਖਣ ਦਾ ਭਰੋਸਾ ਦਿੱਤਾ। ਤਨਮਨਜੀਤ ਸਿੰਘ ਢੇਸੀ ਨੂੰ ਸੂਚਨਾ ਕੇਂਦਰ ਵਿਖੇ ਮੈਨੇਜਰ ਇਕਬਾਲ ਸਿੰਘ ਮੁੱਖੀ, ਸੂਚਨਾ ੳਧਿਕਾਰੀ ਅੰਮ੍ਰਿਤਪਾਲ ਸਿੰਘ, ਰਣਧੀਰ ਸਿੰਘ, ਜਤਿੰਦਰਪਾਲ ਸਿੰਘ, ਸਰਬਜੀਤ ਸਿੰਘ ਆਦਿ ਨੇ ਸਨਮਾਨਿਤ ਕੀਤਾ।