- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ 50 ਸਾਲਾ ਹਰਪ੍ਰੀਤ ਸਿੰਘ ਸੱਤ ਸਾਲ ਪਹਿਲਾਂ ਯੂਕੇ ਗਿਆ ਸੀ ਤੇ ਉੱਥੇ ਹੀ ਰਹਿ ਰਿਹਾ ਸੀ। ਉਸ ਦੀ ਮਾਂ ਘਰ 'ਚ ਇਕੱਲੀ ਰਹਿੰਦੀ ਸੀ ਤੇ ਅਕਸਰ ਪੁੱਤਰ ਨਾਲ ਫ਼ੋਨ 'ਤੇ ਗੱਲਬਾਤ ਕਰਦੀ ਸੀ। ਕੁਝ ਦਿਨ ਪਹਿਲਾਂ ਹੀ ਹਰਪ੍ਰੀਤ ਸਿੰਘ ਘਰ ਪਰਤਿਆ ਸੀ। ਉਸ ਨੇ ਆਪਣੀ ਪਿਸਤੌਲ ਨਾਲ ਮਾਂ ਨੂੰ ਗੋਲ਼ੀ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ।

ਜਾਗਰਣ ਸੰਵਾਦਦਾਤਾ, ਅੰਮ੍ਰਿਤਸਰ : ਥਾਣਾ ਕੈਂਟੋਨਮੈਂਟ ਅਧੀਨ ਪੈਂਦੇ ਜੁਝਾਰ ਸਿੰਘ ਐਵੇਨਿਊ 'ਚ ਇਕ ਨੌਜਵਾਨ ਨੇ ਆਪਣੀ ਮਾਂ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਉਸ ਨੇ ਘਰ ਦੇ ਦੋ ਕੁੱਤਿਆਂ ਨੂੰ ਵੀ ਗੋਲ਼ੀ ਮਾਰ ਦਿੱਤੀ। ਅਖ਼ੀਰ 'ਚ ਮੁਲਜ਼ਮ ਨੇ ਖ਼ੁਦ ਨੂੰ ਗੋਲ਼ੀ ਮਾਰ ਕੇ ਖ਼ੁ-ਦ-ਕੁ-ਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ 50 ਸਾਲਾ ਹਰਪ੍ਰੀਤ ਸਿੰਘ ਸੱਤ ਸਾਲ ਪਹਿਲਾਂ ਯੂਕੇ ਗਿਆ ਸੀ ਤੇ ਉੱਥੇ ਹੀ ਰਹਿ ਰਿਹਾ ਸੀ। ਉਸ ਦੀ ਮਾਂ ਘਰ 'ਚ ਇਕੱਲੀ ਰਹਿੰਦੀ ਸੀ ਤੇ ਅਕਸਰ ਪੁੱਤਰ ਨਾਲ ਫ਼ੋਨ 'ਤੇ ਗੱਲਬਾਤ ਕਰਦੀ ਸੀ। ਕੁਝ ਦਿਨ ਪਹਿਲਾਂ ਹੀ ਹਰਪ੍ਰੀਤ ਸਿੰਘ ਘਰ ਪਰਤਿਆ ਸੀ। ਉਸ ਨੇ ਆਪਣੀ ਪਿਸਤੌਲ ਨਾਲ ਮਾਂ ਨੂੰ ਗੋਲ਼ੀ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਘਰ ਦੇ ਦੋ ਕੁੱਤਿਆਂ ਨੂੰ ਗੋਲੀ ਮਾਰੀ ਅਤੇ ਫਿਰ ਖ਼ੁਦ ਨੂੰ ਗੋਲੀ ਮਾਰ ਕੇ ਆਤਮ-ਹੱਤਿਆ ਕਰ ਲਈ।
ਪੁਲਿਸ ਵੱਲੋਂ ਵਾਰਦਾਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮੁੱਢਲੇ ਤੌਰ 'ਤੇ ਜਾਇਦਾਦ ਨੂੰ ਲੈ ਕੇ ਮਾਂ-ਪੁੱਤਰ ਵਿਚਾਲੇ ਵਿਵਾਦ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।