ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਦੀ ਅਗਵਾਈ ਹੇਠ ਧੂਮਧਾਮ ਨਾਲ ਸਜਾਇਆ ਮਹੱਲਾ, ਸ਼ਿੰਗਾਰੇ ਹਾਥੀ ਤੇ ਨੱਚਦੇ ਘੋੜੇ ਬਣੇ ਖਿੱਚ ਦਾ ਕੇਂਦਰ
ਨੀਲੇ ਤੇ ਕੇਸਰੀ ਬਾਣਿਆਂ ਅਤੇ ਰਵਾਇਤੀ ਸ਼ਸਤਰਾਂ ਨਾਲ ਸਜੇ ਨਿਹੰਗ ਸਿੰਘਾਂ ਦੇ ਕਾਫ਼ਲੇ ਵਿੱਚ ਹਾਥੀ, ਘੋੜੇ ਤੇ ਬੈਂਡ-ਵਾਜੇ ਸ਼ਾਮਲ ਸਨ। ਗੱਤਕਾ ਖਿਡਾਰੀਆਂ ਨੇ ਜੰਗਜੂ ਕਰਤੱਬ ਦਿਖਾਏ। ਕਾਫ਼ਲਾ ਸ਼ੇਰਾਂਵਾਲਾ ਗੇਟ, ਮਹਾਂਸਿੰਘ ਗੇਟ, ਚੌਕ ਰਾਮਬਾਗ, ਹਾਲ ਗੇਟ ਤੇ ਕਿਲ੍ਹਾ ਗੋਬਿੰਦਗੜ੍ਹ ਤੋਂ ਹੁੰਦਾ ਹੋਇਆ ਰੇਲਵੇ ਕਲੋਨੀ ਦੇ ਬੀ ਬਲਾਕ ਗਰਾਊਂਡ ਪਹੁੰਚਿਆ। ਇੱਥੇ ਘੋੜ ਦੌੜ, ਕਿਲ੍ਹੇ ਪੁੱਟਣ ਅਤੇ ਇਕ ਤੋਂ ਛੇ ਘੋੜਿਆਂ ਦੀ ਸਵਾਰੀ ਦੇ ਜੌਹਰ ਦਿਖਾਏ ਗਏ। ਮਹੱਲਾ ਦੇਖਣ ਲਈ ਹਜ਼ਾਰਾਂ ਲੋਕ ਪਹੁੰਚੇ।
Publish Date: Tue, 10 Nov 2026 08:26 AM (IST)
Updated Date: Tue, 10 Nov 2026 08:31 AM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ। ਬੰਦੀ ਛੋੜ ਦਿਵਸ ਮੌਕੇ ਸਮੂਹ ਨਿਹੰਗ ਸਿੰਘ ਦਲਾਂ ਨੇ ਐਤਵਾਰ ਨੂੰ ਖਾਲਸਾਈ ਜਾਹੋ-ਜਲਾਲ ਨਾਲ ਮਹੱਲਾ ਸਜਾਇਆ। ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਹੇਠ ਮਹੱਲੇ ਦੀ ਸ਼ੁਰੂਆਤ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਤੋਂ ਹੋਈ। ਇਸ ਤੋਂ ਪਹਿਲਾਂ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਕੀਰਤਨ ਹੋਇਆ। ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਦਾ ਇਤਿਹਾਸ ਸਾਂਝਾ ਕੀਤਾ।
ਨੀਲੇ ਤੇ ਕੇਸਰੀ ਬਾਣਿਆਂ ਅਤੇ ਰਵਾਇਤੀ ਸ਼ਸਤਰਾਂ ਨਾਲ ਸਜੇ ਨਿਹੰਗ ਸਿੰਘਾਂ ਦੇ ਕਾਫ਼ਲੇ ਵਿੱਚ ਹਾਥੀ, ਘੋੜੇ ਤੇ ਬੈਂਡ-ਵਾਜੇ ਸ਼ਾਮਲ ਸਨ। ਗੱਤਕਾ ਖਿਡਾਰੀਆਂ ਨੇ ਜੰਗਜੂ ਕਰਤੱਬ ਦਿਖਾਏ।
ਕਾਫ਼ਲਾ ਸ਼ੇਰਾਂਵਾਲਾ ਗੇਟ, ਮਹਾਂਸਿੰਘ ਗੇਟ, ਚੌਕ ਰਾਮਬਾਗ, ਹਾਲ ਗੇਟ ਤੇ ਕਿਲ੍ਹਾ ਗੋਬਿੰਦਗੜ੍ਹ ਤੋਂ ਹੁੰਦਾ ਹੋਇਆ ਰੇਲਵੇ ਕਲੋਨੀ ਦੇ ਬੀ ਬਲਾਕ ਗਰਾਊਂਡ ਪਹੁੰਚਿਆ। ਇੱਥੇ ਘੋੜ ਦੌੜ, ਕਿਲ੍ਹੇ ਪੁੱਟਣ ਅਤੇ ਇਕ ਤੋਂ ਛੇ ਘੋੜਿਆਂ ਦੀ ਸਵਾਰੀ ਦੇ ਜੌਹਰ ਦਿਖਾਏ ਗਏ। ਮਹੱਲਾ ਦੇਖਣ ਲਈ ਹਜ਼ਾਰਾਂ ਲੋਕ ਪਹੁੰਚੇ।
ਇਸ ਮੌਕੇ ਬਾਬਾ ਬਲਬੀਰ ਸਿੰਘ ਨੇ ਨਸ਼ਿਆਂ ਕਾਰਨ ਜਵਾਨੀ ਦੇ ਹੋ ਰਹੇ ਨੁਕਸਾਨ ’ਤੇ ਚਿੰਤਾ ਜ਼ਾਹਰ ਕਰਦਿਆਂ ਸਰਕਾਰਾਂ ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਫ਼ੈਸਲਾਕੁੰਨ ਕਾਰਵਾਈ ਕਰਨ ਅਤੇ ਨੌਜਵਾਨਾਂ ਨੂੰ ਧਰਮ ਨਾਲ ਜੁੜ ਕੇ ਕੌਮ ਦੀ ਸੇਵਾ ਕਰਨ ਦੀ ਅਪੀਲ ਕੀਤੀ।
ਸਮਾਗਮ ਵਿੱਚ ਬਾਬਾ ਜੋਗਾ ਸਿੰਘ, ਬਾਬਾ ਅਵਤਾਰ ਸਿੰਘ, ਬਾਬਾ ਨਿਹਾਲ ਸਿੰਘ, ਬਾਬਾ ਨਾਗਰ ਸਿੰਘ, ਬਾਬਾ ਸਤਨਾਮ ਸਿੰਘ, ਬਾਬਾ ਤਾਰਾ ਸਿੰਘ, ਬਾਬਾ ਮੇਜਰ ਸਿੰਘ ਤੇ ਬਾਬਾ ਰਘੁਬੀਰ ਸਿੰਘ ਸਮੇਤ ਵੱਖ-ਵੱਖ ਨਿਹੰਗ ਸਿੰਘ ਦਲਾਂ ਦੇ ਮੁਖੀ ਸ਼ਾਮਲ ਹੋਏ।