ਐੱਸਸੀ ਸਬ ਪਲਾਨ ਤਹਿਤ 17,700 ਕਰੋੜ ਰੁਪਏ ਦਾ ਬਜਟ ਅਨੁਸੂਚਿਤ ਜਾਤੀਆਂ ਦੇ ਸਰਬਪੱਖੀ ਵਿਕਾਸ ਨੂੰ ਦੇਵੇਗਾ ਹੁਲਾਰਾ : ਟੌਂਗ ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਸਮਾਜਿਕ, ਆਰਥਿਕ ਤੇ
Publish Date: Wed, 21 Oct 2026 04:23 PM (IST)
Updated Date: Wed, 21 Oct 2026 04:24 PM (IST)
ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਸਮਾਜਿਕ, ਆਰਥਿਕ ਤੇ ਵਿੱਦਿਅਕ ਸਸ਼ਕਤੀਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਅਨੁਸੂਚਿਤ ਜਾਤੀਆਂ ਸਬ ਪਲਾਨ (ਐਸਸੀ ਸਬ ਪਲਾਨ) ਤਹਿਤ ਵਿੱਤੀ ਸਾਲ 2026-27 ਲਈ 17,700 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਜੋ ਸੂਬੇ ਦੇ ਕੁੱਲ ਵਿਕਾਸ ਬਜਟ ਦਾ 35.23 ਫ਼ੀਸਦੀ ਹੈ। ਵਿਧਾਇਕ ਟੌਂਗ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪਰਿਵਾਰਾਂ ਨੂੰ ਸਿੱਖਿਆ, ਰੁਜ਼ਗਾਰ, ਹੁਨਰ ਵਿਕਾਸ, ਸਵੈ-ਰੁਜ਼ਗਾਰ ਅਤੇ ਸਮਾਜਿਕ ਸੁਰੱਖਿਆ ਦੇ ਵਧੇਰੇ ਮੌਕੇ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਆਰਥਿਕ ਤੌਰ ’ਤੇ ਮਜ਼ਬੂਤ ਹੋ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਬਰਾਬਰੀ ਨਾਲ ਆਪਣੀ ਭੂਮਿਕਾ ਨਿਭਾ ਸਕਣ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ ਐਸਸੀ ਸਬ ਪਲਾਨ ਤਹਿਤ 13,987.16 ਕਰੋੜ ਰੁਪਏ ਦੇ ਬਜਟ ਪ੍ਰਬੰਧ ਵਿੱਚੋਂ 97.6 ਫ਼ੀਸਦੀ ਰਾਸ਼ੀ ਖਰਚ ਕੀਤੀ ਗਈ। ਇਸ ਤੋਂ ਇਲਾਵਾ, 1 ਅਪ੍ਰੈਲ ਤੋਂ 30 ਸਤੰਬਰ 2026 ਤੱਕ ਮੌਜੂਦਾ ਵਿੱਤੀ ਸਾਲ ਦੇ ਬਜਟ ਅਨੁਮਾਨਾਂ ਦੇ ਮੁਕਾਬਲੇ 36.6 ਫ਼ੀਸਦੀ ਰਾਸ਼ੀ ਖਰਚ ਕੀਤੀ ਗਈ ਹੈ। ਉਨ੍ਹਾਂ ਕਿਹਾ ਫੰਡਾਂ ਦੀ ਸਮੇਂ ਸਿਰ ਅਤੇ ਪਾਰਦਰਸ਼ੀ ਵਰਤੋਂ ਨਾਲ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਜ਼ਰੂਰੀ ਹੈ। ਵਿਧਾਇਕ ਨੇ ਦੱਸਿਆ ਕਿ ਮੁੱਖ ਭਲਾਈ ਸਕੀਮਾਂ ਤਹਿਤ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ 103.81 ਫ਼ੀਸਦੀ, ਡੇਅਰੀ ਫਾਰਮਿੰਗ ਸਕੀਮ ਵਿਚ 100 ਫ਼ੀਸਦੀ ਅਤੇ ਆਸ਼ੀਰਵਾਦ ਸਕੀਮ ਵਿਚ 93.58 ਫ਼ੀਸਦੀ ਬਜਟ ਦੀ ਵਰਤੋਂ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੀਮਾਂ ਰਾਹੀਂ ਵਿਦਿਆਰਥੀਆਂ, ਲੋੜਵੰਦ ਪਰਿਵਾਰਾਂ ਤੇ ਸਵੈ-ਰੁਜ਼ਗਾਰ ਨਾਲ ਜੁੜੇ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਸਰਕਾਰੀ ਯੋਜਨਾਵਾਂ ਦੀ ਸਫ਼ਲਤਾ ਲਈ ਫੰਡਾਂ ਦੀ ਸਹੀ ਵਰਤੋਂ ਦੇ ਨਾਲ-ਨਾਲ ਲਾਭਪਾਤਰੀਆਂ ਦੀ ਪਛਾਣ, ਪਾਰਦਰਸ਼ੀ ਲਾਗੂਕਰਨ ਅਤੇ ਨਿਯਮਤ ਨਿਗਰਾਨੀ ਵੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਵਿਭਾਗਾਂ ਨੂੰ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ ਕਰਦੇ ਰਹਿਣਾ ਚਾਹੀਦਾ ਹੈ, ਤਾਂ ਜੋ ਜਿੱਥੇ ਵੀ ਕੋਈ ਕਮੀ ਸਾਹਮਣੇ ਆਵੇ, ਉਸ ਨੂੰ ਸਮੇਂ ਸਿਰ ਦੂਰ ਕੀਤਾ ਜਾ ਸਕੇ।ਉਨ੍ਹਾਂ ਅੱਗੇ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ, ਮਹਿਲਾਵਾਂ ਅਤੇ ਪਰਿਵਾਰਾਂ ਨੂੰ ਆਤਮ-ਨਿਰਭਰ ਬਣਾਉਣ ਲਈ ਸਿੱਖਿਆ, ਹੁਨਰ ਵਿਕਾਸ, ਰੁਜ਼ਗਾਰ, ਸਵੈ-ਰੁਜ਼ਗਾਰ, ਮਕਾਨ, ਖੇਤੀਬਾੜੀ ਅਤੇ ਉਦਯੋਗਿਕ ਖੇਤਰਾਂ ਵਿੱਚ ਲੋੜ-ਅਧਾਰਿਤ ਯੋਜਨਾਵਾਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ। ਟੌਂਗ ਨੇ ਕਿਹਾ ਪੰਜਾਬ ਸਰਕਾਰ ਸਮਾਜਿਕ ਨਿਆਂ ਅਤੇ ਬਰਾਬਰ ਮੌਕਿਆਂ ਦੇ ਸਿਧਾਂਤ ’ਤੇ ਚੱਲਦਿਆਂ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਸਰਕਾਰੀ ਫੰਡਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਯੋਗ ਪਰਿਵਾਰਾਂ ਤੱਕ ਪਹੁੰਚਾਉਣਾ ਅਤੇ ਉਨ੍ਹਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣਾ ਸਰਕਾਰ ਦੀ ਮੁੱਖ ਤਰਜੀਹ ਹੈ।