ਡੀਏਵੀ ਕਾਲਜ ਵਿਖੇ ਸੰਯੁਕਤ ਰਾਸ਼ਟਰ ਦਿਵਸ ਮਨਾਇਆ ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਸੰਯੁਕਤ ਰਾਸ਼ਟਰ ਦਿਵਸ ਮਨਾਉਣ ਲਈ, ਡੀਏਵੀ ਕਾਲਜ, ਅੰਮ੍ਰਿਤਸਰ ਦੇ ਰਾਜਨੀਤੀ ਸ਼ਾਸਤਰ ਵਿਭਾਗ ਅਤੇ ਐਨਸੀਸੀ ਨੇਵਲ ਵਿੰਗ ਵੱਲੋਂ ਸਾਂਝੇ ਤੌਰ 'ਤੇ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ।
Publish Date: Tue, 17 Nov 2026 04:18 PM (IST)
Updated Date: Tue, 17 Nov 2026 04:21 PM (IST)
ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਸੰਯੁਕਤ ਰਾਸ਼ਟਰ ਦਿਵਸ ਮਨਾਉਣ ਲਈ, ਡੀਏਵੀ ਕਾਲਜ, ਅੰਮ੍ਰਿਤਸਰ ਦੇ ਰਾਜਨੀਤੀ ਸ਼ਾਸਤਰ ਵਿਭਾਗ ਅਤੇ ਐਨਸੀਸੀ ਨੇਵਲ ਵਿੰਗ ਵੱਲੋਂ ਸਾਂਝੇ ਤੌਰ ਤੇ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਹ ਤੋਂ ਵੱਧ ਵਿਿਦਆਰਥੀਆਂ ਅਤੇ ਐਨਸੀਸੀ ਕੈਡਿਟਾਂ ਨੇ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ। ਵਿਿਦਆਰਥੀਆਂ ਅਤੇ ਕੈਡਿਟਾਂ ਨੂੰ ਸੰਬੋਧਨ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਵਿਸ਼ਵ ਸ਼ਾਂਤੀ, ਆਪਸੀ ਸਮਝ ਅਤੇ ਸਮਾਜਿਕ ਸਦਭਾਵਨਾ ਦੀ ਮਹੱਤਤਾ ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੰਯੁਕਤ ਰਾਸ਼ਟਰ ਦਾ ਉਦੇਸ਼ ਸਿਰਫ਼ ਅੰਤਰਰਾਸ਼ਟਰੀ ਸਹਿਯੋਗ ਤੱਕ ਹੀ ਸੀਮਤ ਨਹੀਂ ਹੈ, ਸਗੋਂ ਇਹ ਸਮਾਜ ਦੇ ਹਰ ਪੱਧਰ ਤੇ ਸ਼ਾਂਤੀ ਅਤੇ ਸਦਭਾਵਨਾ ਨੂੰ ਕਾਇਮ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ। ਕਾਲਜ ਦੇ ਰਜਿਸਟਰਾਰ ਅਤੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਪ੍ਰੋ. ਸੁਰਿੰਦਰ ਕੁਮਾਰ ਨੇ ਸੰਯੁਕਤ ਰਾਸ਼ਟਰ ਦੇ ਉਦੇਸ਼ਾਂ ਅਤੇ ਇਸ ਦੇ ਸੰਗਠਨਾਤਮਕ ਢਾਂਚੇ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਅੰਤਰਰਾਸ਼ਟਰੀ ਸ਼ਾਂਤੀ, ਮਨੁੱਖੀ ਅਧਿਕਾਰਾਂ ਅਤੇ ਵਿਸ਼ਵਵਿਆਪੀ ਸਹਿਯੋਗ ਨੂੰ ਉਤਸ਼ਾਹਿਤ ਕਰਨ ਵਿਚ ਸੰਯੁਕਤ ਰਾਸ਼ਟਰ ਦੀ ਮਹੱਤਵਪੂਰਨ ਭੂਮਿਕਾ ਬਾਰੇ ਵੀ ਦੱਸਿਆ। ਉਨ੍ਹਾਂ ਨੇ ਵਿਿਦਆਰਥੀਆਂ ਨੂੰ ਸੰਯੁਕਤ ਰਾਸ਼ਟਰ ਦੀ ਸਥਾਪਨਾ ਦੇ ਇਤਿਹਾਸਕ ਪਿਛੋਕੜ ਅਤੇ ਮੌਜੂਦਾ ਵਿਸ਼ਵ ਦ੍ਰਿਸ਼ ਵਿੱਚ ਇਸ ਦੀ ਨਿਰੰਤਰ ਸਾਰਥਕਤਾ ਬਾਰੇ ਵੀ ਜਾਣਕਾਰੀ ਦਿੱਤੀ। ਸਮਾਗਮ ਦੇ ਆਯੋਜਨ ਸਕੱਤਰ ਡਾ. ਗੌਰਵ ਸ਼ਰਮਾ ਨੇ ਵਿਿਦਆਰਥੀਆਂ, ਐਨਸੀਸੀ ਕੈਡਿਟਾਂ ਅਤੇ ਅਧਿਆਪਕਾਂ ਨੂੰ ਸ਼ਾਂਤੀ, ਏਕਤਾ ਅਤੇ ਆਪਸੀ ਸਤਿਕਾਰ ਪ੍ਰਤੀ ਵਚਨਬੱਧ ਰਹਿਣ ਦੀ ਸਹੁੰ ਚੁਕਵਾਈ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕਦਰਾਂ-ਕੀਮਤਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾਉਣ ਅਤੇ ਸਮਾਜ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ਵਿੱਚ ਯੋਗਦਾਨ ਪਾਉਣ। ਸਮਾਗਮ ਦਾ ਸੰਚਾਲਨ ਐਨਸੀਸੀ ਨੇਵਲ ਵਿੰਗ ਦੀ ਕੈਡਿਟ ਕ੍ਰਿਿਤਕਾ ਮਹਿਰਾ ਦੁਆਰਾ ਬਹੁਤ ਹੀ ਸੁਚੱਜੇ ਢੰਗ ਨਾਲ ਕੀਤਾ ਗਿਆ। ਸਮਾਗਮ ਦੇ ਆਖਰ ਵਿੱਚ ਸਾਰੇ ਭਾਗੀਦਾਰਾਂ ਨੂੰ ਸੰਯੁਕਤ ਰਾਸ਼ਟਰ ਦਿਵਸ ਦੀ ਮਹੱਤਤਾ ਬਾਰੇ ਵਿਚਾਰ ਕਰਨ ਅਤੇ ਵਿਸ਼ਵ ਨਾਗਰਿਕਾਂ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ।