- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗਿਆਨੀ ਰਘਬੀਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਅਹਿਮ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਸਮੇਂ-ਸਮੇਂ ’ਤੇ ਆਪਣਾ ਦਰਦ ਨੂੰ ਬਿਆਨ ਕਰਦੇ ਹਨ। ਇਹ ਪੋਸਟ ਵੀ ਉਨ੍ਹਾਂ ਦਾ ਦਰਦ ਬਿਆਨ ਕਰ ਰਹੀ ਹੈ। ਇਸ ਸਾਰੇ ਹਾਲਾਤ ਸ਼੍ਰੋਮਣੀ ਅਕਾਲੀ ਦਲ ਦੀ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ੀ ਅਤੇ ਲਾਈ ਗਈ ਤਨਖਾਹ ਨੂੰ ਮੰਨਿਆ ਜਾਂਦਾ ਆ ਰਿਹਾ ਹੈ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਵਿਦੇਸ਼ ਤੋਂ ਪਰਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਫੇਸਬੁੱਕ ’ਤੇ ਸ਼ਾਇਰਾਨਾ ਅੰਦਾਜ਼ ਵਿਚ ਆਪਣਾ ਦਰਦ ਬਿਆਨ ਕੀਤਾ ਹੈ। ਗਿਆਨੀ ਰਘਬੀਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਅਹਿਮ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਸਮੇਂ-ਸਮੇਂ ’ਤੇ ਆਪਣਾ ਦਰਦ ਨੂੰ ਬਿਆਨ ਕਰਦੇ ਹਨ। ਇਹ ਪੋਸਟ ਵੀ ਉਨ੍ਹਾਂ ਦਾ ਦਰਦ ਬਿਆਨ ਕਰ ਰਹੀ ਹੈ। ਇਸ ਸਾਰੇ ਹਾਲਾਤ ਸ਼੍ਰੋਮਣੀ ਅਕਾਲੀ ਦਲ ਦੀ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ੀ ਅਤੇ ਲਾਈ ਗਈ ਤਨਖਾਹ ਨੂੰ ਮੰਨਿਆ ਜਾਂਦਾ ਆ ਰਿਹਾ ਹੈ।
ਦਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਚੱਲੇ ਮਾਮਲੇ ਵਿਚ ਗਿਆਨੀ ਰਘਬੀਰ ਸਿੰਘ ਦੀ ਭੂਮਿਕਾ ਨੂੰ ਵੀ ਅਹਿਮ ਮੰਨਿਆ ਗਿਆ ਹੈ। ਪਹਿਲੀ ਜੁਲਾਈ 2024 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਬਾਗੀ ਹੋਏ ਆਗੂਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੁਖਬੀਰ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਸਬੰਧੀ ਇੱਕ ਪੱਤਰ ਦੇ ਕੇ ਕਾਰਵਾਈ ਦੀ ਮੰਗ ਕੀਤੀ ਸੀ ਜਿਸ ਵਿਚ ਇਹਨਾਂ ਆਗੂਆਂ ਵੱਲੋਂ ਸੁਖਬੀਰ ਦੇ ਨਾਲ ਕਿਤੇ ਨ ਕਿਤੇ ਆਪਣੀ ਸ਼ਮੂਲੀਅਤ ਨੂੰ ਵੀ ਬਰਾਬਰ ਦਾ ਦੱਸਿਆ ਗਿਆ ਸੀ। ਮਾਮਲਾ ਇਹਨਾਂ ਭਖਿਆ ਕਿ ਸੁਖਬੀਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਅੱਗੇ ਝੁਕਣਾ ਪਿਆ। 30 ਅਗਸਤ ਤੋਂ ਲੈ ਕੇ 2 ਦਸੰਬਰ 2024 ਤੱਕ ਸੁਖਬੀਰ ਸਿੰਘ ਬਾਦਲ ਲੰਮਾਂ ਸਮਾਂ ਤਨਖਾਹੀਆ ਰਹੇ।
ਇਸੇ ਦਰਮਿਆਨ ਪਹਿਲਾਂ 10 ਫਰਵਰੀ 2025 ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਤਖਤ ਸ੍ਰੀ ਦਮਦਮਾ ਸਾਹਿਬ 'ਤੇ ਉਸ ਤੋਂ ਉਪਰੰਤ 7 ਮਾਰਚ 2025 ਨੂੰ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਤੇ ਗਿਆਨੀ ਸੁਲਤਾਨ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਅਹੁਦਿਆਂ ਤੋਂ ਹਟਾਇਆ। ਗਿਆਨੀ ਰਘਬੀਰ ਸਿੰਘ ਮੁੱਖ ਗੰਥੀ ਵੱਜੋਂ ਸੇਵਾਵਾਂ ਨਿਭਾਉਣ ਦੌਰਾਨ ਵੀ ਸੁਖਬੀਰ ਖਿਲਾਫ ਬਿਆਨ ਦਿੰਦੇ ਰਹੇ, ਜੋ ਅੱਜ ਤੱਕ ਨਿਰੰਤਰ ਜਾਰੀ ਹਨ।