ਮਜੀਠਾ 'ਚ ਹੰਗਾਮਾ: ਬਿਕਰਮ ਮਜੀਠੀਆ ਤੇ ਵਿਧਾਇਕਾ ਗਨੀਵ ਕੌਰ ਦੇ ਵੋਟ ਪਾਉਣ ਵੇਲੇ ਮਾਹੌਲ ਗਰਮਾਇਆ; ਦੋਵਾਂ ਧਿਰਾਂ ਵੱਲੋਂ ਜ਼ੋਰਦਾਰ ਨਾਅਰੇਬਾਜ਼ੀ
ਮਜੀਠਾ ਦੀ ਵਾਰਡ ਨੰਬਰ 5 ਵਿੱਚ ਜਦੋਂ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਆਪਣੀ ਪਤਨੀ ਹਲਕਾ ਵਿਧਾਇਕ ਬੀਬਾ ਗਨੀਵ ਕੌਰ ਮਜੀਠੀਆ ਨਾਲ ਵੋਟ ਪਾਉਣ ਆਏ ਤਾਂ ਆਮ ਆਦਮੀ ਪਾਰਟੀ ਦੇ ਕੁਝ ਵਰਕਰਾਂ ਵੱਲੋਂ ਮਜੀਠੀਆ ਖ਼ਿਲਾਫ਼ ਨਾਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ।
Publish Date: Tue, 26 May 2026 12:33 PM (IST)
Updated Date: Tue, 26 May 2026 12:34 PM (IST)
ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ, ਮਜੀਠਾ : ਮਜੀਠਾ ਦੀ ਵਾਰਡ ਨੰਬਰ 5 ਵਿੱਚ ਜਦੋਂ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਆਪਣੀ ਪਤਨੀ ਹਲਕਾ ਵਿਧਾਇਕ ਬੀਬਾ ਗਨੀਵ ਕੌਰ ਮਜੀਠੀਆ ਨਾਲ ਵੋਟ ਪਾਉਣ ਆਏ ਤਾਂ ਆਮ ਆਦਮੀ ਪਾਰਟੀ ਦੇ ਕੁਝ ਵਰਕਰਾਂ ਵੱਲੋਂ ਮਜੀਠੀਆ ਖ਼ਿਲਾਫ਼ ਨਾਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ।
ਇਸੇ ਦੌਰਾਨ ਦੂਸਰੇ ਪਾਸੇ ਤੋਂ ਵੀ ਅਕਾਲੀ ਵਰਕਰਾਂ ਨੇ ਜ਼ੋਰਦਾਰ ਨਾਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਦੱਸ ਦਈਏ ਕਿ ਮੌਕੇ 'ਤੇ ਮੌਜੂਦ ਪੁਲਿਸ ਨੇ ਵਿੱਚ ਪੈ ਕੇ ਮਾਮਲਾ ਕਿਸੇ ਤਰਾਂ ਸ਼ਾਂਤ ਕਰਾਇਆ । ਬਿਕਰਮ ਸਿੰਘ ਮਜੀਠੀਆ ਅਤੇ ਗਨੀਵ ਕੌਰ ਮਜੀਠੀਆ ਨੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਉਪਰੰਤ ਪਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਰਕਾਰ ਦੀ ਬਦਨੀਤੀ ਤੇ ਸਵਾਲ ਖੜ ਕਿਤੇ।