ਸਿਆਸੀ ਗਲਿਆਰਿਆਂ 'ਚ ਹਲਚਲ: 'ਸਿਰਫ਼ ਵਾਅਦੇ ਵਫ਼ਾ ਹੋਏ, ਕਾਰਵਾਈ ਨਹੀਂ'— ਬੇਅਦਬੀ ਦੇ ਮੁੱਦੇ 'ਤੇ ਪ੍ਰਿੰਸ ਸ਼ਰੀਫ਼ਪੁਰਾ ਨੇ ਸਰਕਾਰ ਨੂੰ ਲਿਆ ਆੜੇ ਹੱਥੀਂ
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਪ੍ਰਿੰਸ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਪ੍ਰਿੰਸ ਸ਼ਰੀਫਪੁਰਾ ਨੇ ਪਿਛਲੇ ਕੁਝ ਸਮੇਂ ਤੋਂ ਪੰਜਾਬ ਵਿੱਚ ਪਵਿੱਤਰ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦੇ ਵੱਧ ਰਹੇ ਮਾਮਲਿਆ ਦੀ ਸਖਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਲਗਾਤਾਰ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜਿਨ੍ਹਾਂ 'ਤੇ ਰੋਕ ਲਗਾਉਣ 'ਚ ਪੰਜਾਬ ਦੀ ਸਰਕਾਰ ਪੂਰੀ ਤਰ੍ਹਾਂ ਨਾਲ ਫੇਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸਰਬੱਤ ਦਾ ਭਲਾ ਮੰਗਣ ਵਾਲੀ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਖੇਡਣ ਵਾਲੇ ਸ਼ਰਾਰਤੀ ਅਨਸਰਾਂ ਦੇ ਖਿਲਾਫ ਸਖਤ ਐਕਸ਼ਨ ਲੈਣਾ ਚਾਹੀਦਾ ਹੈ, ਤਾਂ ਜੌ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਨਾ
Publish Date: Fri, 22 May 2026 03:58 PM (IST)
Updated Date: Fri, 22 May 2026 03:59 PM (IST)
ਰਾਜਨ ਮਹਿਰਾ, ਪੰਜਾਬੀ ਜਾਗਰਣ, ਅੰਮ੍ਰਿਤਸਰ : ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਪ੍ਰਿੰਸ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਪ੍ਰਿੰਸ ਸ਼ਰੀਫਪੁਰਾ ਨੇ ਪਿਛਲੇ ਕੁਝ ਸਮੇਂ ਤੋਂ ਪੰਜਾਬ ਵਿੱਚ ਪਵਿੱਤਰ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦੇ ਵੱਧ ਰਹੇ ਮਾਮਲਿਆ ਦੀ ਸਖਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਲਗਾਤਾਰ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜਿਨ੍ਹਾਂ 'ਤੇ ਰੋਕ ਲਗਾਉਣ 'ਚ ਪੰਜਾਬ ਦੀ ਸਰਕਾਰ ਪੂਰੀ ਤਰ੍ਹਾਂ ਨਾਲ ਫੇਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸਰਬੱਤ ਦਾ ਭਲਾ ਮੰਗਣ ਵਾਲੀ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਖੇਡਣ ਵਾਲੇ ਸ਼ਰਾਰਤੀ ਅਨਸਰਾਂ ਦੇ ਖਿਲਾਫ ਸਖਤ ਐਕਸ਼ਨ ਲੈਣਾ ਚਾਹੀਦਾ ਹੈ, ਤਾਂ ਜੌ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਨਾ ਪਹੁੰਚ ਸਕੇ।
ਪ੍ਰਿੰਸ ਸ਼ਰੀਫਪੁਰਾ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਨੂੰ ਬੇਅਦਬੀ ਦੀਆਂ ਵਾਪਰ ਰਹੀਆਂ ਘਟਨਾਵਾਂ ਦੀ ਗੰਭੀਰਤਾ ਨਾਲ ਜਾਂਚ ਕਰਵਾ ਕੇ ਇਨ੍ਹਾਂ ਘਟਨਾਵਾਂ ਦੇ ਪਿੱਛੇ ਲੁਕੇ ਹੋਏ ਚਹਿਰੇ ਬੇਨਿਕਾਬ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ 'ਚ ਆਏ ਦਿਨ ਬੇਅਦਬੀ ਦੀਆ ਘਟਨਾਵਾਂ ਵਾਪਰਨ ਨਾਲ ਦੇਸ਼ ਵਿਦੇਸ਼ 'ਚ ਵੱਸਦੀ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ 'ਚ ਭਾਰੀ ਰੋਸ ਦੀ ਲਹਿਰ ਹੈ, ਜੇਕਰ ਸਰਕਾਰ ਇਨਾ ਘਟਨਾਵਾਂ 'ਤੇ ਅਜੇ ਵੀ ਰੋਕ ਨਾ ਲਗਾ ਸਕੀ ਤਾਂ ਫਿਰ ਸਿੱਖ ਕੌਮ ਨੂੰ ਖੁਦ ਸਖਤ ਫੈਸਲੇ ਲੈਣੇ ਪੈਣਗੇ।