ਬੰਦ ਦੀ ਕਾਲ ਦੌਰਾਨ ‘ਠੇਕੇ’ ਖੁੱਲ੍ਹੇ! ਅੰਮ੍ਰਿਤਸਰ ਦੇ ਬਾਜ਼ਾਰ ਮੁਕੰਮਲ ਬੰਦ, ਸੁਰੱਖਿਆ ਲਈ ਦੁਰਗਿਆਣਾ ਮੰਦਰ ਦੇ ਬਾਹਰ ਪੁਲਿਸ ਦਾ ਸਖ਼ਤ ਪਹਿਰਾ
ਆਪ੍ਰੇਸ਼ਨ ਬਲਿਊ ਸਟਾਰ ਦੀ 42ਵੀਂ ਬਰਸੀ ਨੂੰ ਲੈ ਕੇ ਸਿੱਖ ਜਥੇਬੰਦੀਆ ਵੱਲੋਂ ਦਿੱਤੀ ਗਈ ਬੰਦ ਦੀ ਕਾਲ ਨੂੰ ਅੰਮ੍ਰਿਤਸਰ ਸ਼ਹਿਰ ਵਿਚ ਜਿਥੇ ਚੰਗਾ ਹੁੰਗਾਰਾ ਮਿਲਦਾ ਨਜ਼ਰ ਆਇਆ, ਉਥੇ ਹੀ ਸ਼ਹਿਰ ’ਚ ਵੱਖ-ਵੱਖ ਇਲਾਕਿਆਂ ’ਚ ਸ਼ਰਾਬ ਦੇ ਠੇਕੇ ਖੁੱਲ੍ਹੇ ਵੀ ਨਜ਼ਰ ਆਏ।
Publish Date: Sat, 06 Jun 2026 01:19 PM (IST)
Updated Date: Sat, 06 Jun 2026 01:24 PM (IST)
ਰਾਜਨ ਮਹਿਰਾ, ਪੰਜਾਬੀ ਜਾਗਰਣ, ਅੰਮ੍ਰਿਤਸਰ। ਆਪ੍ਰੇਸ਼ਨ ਬਲਿਊ ਸਟਾਰ ਦੀ 42ਵੀਂ ਬਰਸੀ ਨੂੰ ਲੈ ਕੇ ਸਿੱਖ ਜਥੇਬੰਦੀਆ ਵੱਲੋਂ ਦਿੱਤੀ ਗਈ ਬੰਦ ਦੀ ਕਾਲ ਨੂੰ ਅੰਮ੍ਰਿਤਸਰ ਸ਼ਹਿਰ ਵਿਚ ਜਿਥੇ ਚੰਗਾ ਹੁੰਗਾਰਾ ਮਿਲਦਾ ਨਜ਼ਰ ਆਇਆ, ਉਥੇ ਹੀ ਸ਼ਹਿਰ ’ਚ ਵੱਖ-ਵੱਖ ਇਲਾਕਿਆਂ ’ਚ ਸ਼ਰਾਬ ਦੇ ਠੇਕੇ ਖੁੱਲ੍ਹੇ ਵੀ ਨਜ਼ਰ ਆਏ।
ਜੇਕਰ ਗੱਲ ਕਰੀਏ ਤਾਂ ਸ਼ਹਿਰ ਦੇ ਮੇਨ ਬਾਜ਼ਾਰ ਹਾਲ ਗੇਟ, ਕੱਪੜਾ ਮਾਰਕੀਟ, ਦਵਾਈ ਮਾਰਕੀਟ, ਬਟਾਲਾ ਰੋਡ, ਮਜੀਠਾ ਰੋਡ, ਪਿੰਕ ਪਲਾਜ਼ਾ ਅਤੇ ਹੋਰ ਬਾਜ਼ਾਰ ਬੰਦ ਰਹੇ ਅਤੇ ਸ਼ਹਿਰ ਦੀ ਆਵਾਜਾਈ ਵੀ ਘੱਟ ਨਜ਼ਰ ਆਈ।
![naidunia_image]()
ਸ਼ਹਿਰ ਦੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਚੱਪੇ-ਚੱਪੇ ’ਤੇ ਜਵਾਨ ਤਾਇਨਾਤ ਕੀਤੇ ਗਏ ਅਤੇ ਧਾਰਮਿਕ ਸਥਾਨਾ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸ਼੍ਰੀ ਦੁਰਗਿਆਣਾ ਮੰਦਰ ਦੇ ਬਾਹਰ ਬੈਰੀਗੇਟ ਲਗਾ ਕੇ ਪੁਖਤਾ ਪ੍ਰਬੰਧ ਕੀਤੇ ਗਏ ਸਨ।
ਦੱਸਣਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਹੀ ਸ਼੍ਰੀ ਦੁਰਗਿਆਣਾ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਲੋਂ ਭਾਰੀ ਪੁਲਿਸ ਫੋਰਸ ਤੈਨਾਤ ਕੀਤੀ ਗਈ ਸੀ ਅਤੇ ਮੰਦਰ ਦੇ ਸਾਰੇ ਗੇਟਾਂ ’ਤੇ ਤੈਨਾਤ ਪੁਲਿਸ ਮੁਲਾਜ਼ਮ ਆਉਣ ਜਾਣ ਵਾਲਿਆ ’ਤੇ ਤਿੱਖੀ ਨਜ਼ਰ ਰੱਖ ਰਹੇ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕੋਈ ਘਟਨਾ ਨਾ ਵਾਪਰ ਸਕੇ।