ਅਕਸ਼ੈ ਸ਼ਰਮਾ ਦੇ ਗ੍ਰਹਿ ਵਿਖੇ ਪਹੁੰਚੇ ਵਿਜੈ ਸਾਂਪਲਾ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਅੰਮ੍ਰਿਤਸਰ ਉੱਤਰੀ ਹਲਕੇ ਤੋਂ ਭਾਜਪਾ ਆਗੂ ਅਕਸ਼ੈ ਸ਼ਰਮਾ ਦੇ ਘਰ ਵਿਸ਼ੇਸ਼ ਮੁਲਾਕਾਤ ਲਈ ਸਾਬਕਾ ਕੇਂਦਰੀ ਰਾਜ ਮੰਤਰੀ, ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਭਾਜਪਾ ਪੰਜਾਬ ਦੇ ਸਾਬਕਾ
Publish Date: Mon, 31 Aug 2026 04:36 PM (IST)
Updated Date: Mon, 31 Aug 2026 04:37 PM (IST)
ਚਾਹ ਦੀਆਂ ਚੁਸਕੀਆਂ ਨਾਲ ਪੰਜਾਬ ਦੇ ਮੁੱਦਿਆਂ ਤੇ ਹੋਈ ਚਰਚਾ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਅੰਮ੍ਰਿਤਸਰ ਉੱਤਰੀ ਹਲਕੇ ਤੋਂ ਭਾਜਪਾ ਆਗੂ ਅਕਸ਼ੈ ਸ਼ਰਮਾ ਦੇ ਘਰ ਵਿਸ਼ੇਸ਼ ਮੁਲਾਕਾਤ ਲਈ ਸਾਬਕਾ ਕੇਂਦਰੀ ਰਾਜ ਮੰਤਰੀ, ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਭਾਜਪਾ ਪੰਜਾਬ ਦੇ ਸਾਬਕਾ ਪ੍ਰਧਾਨ ਵਿਜੈ ਸਾਂਪਲਾ ਪਹੁੰਚੇ। ਇਸ ਦੌਰਾਨ ਅਕਸ਼ੈ ਸ਼ਰਮਾ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਦੋਵਾਂ ਆਗੂਆਂ ਵਿਚਕਾਰ ਸਨੇਹਪੂਰਣ ਮੁਲਾਕਾਤ ਹੋਈ। ਅਕਸ਼ੈ ਸ਼ਰਮਾ ਅਤੇ ਵਿਜੈ ਸਾਂਪਲਾ ਦੀ ਇਸ ਵਿਸ਼ੇਸ਼ ਮੁਲਾਕਾਤ ਦੌਰਾਨ ਸੰਗਠਨ ਦੀ ਮਜ਼ਬੂਤੀ, ਜਨਸੇਵਾ ਅਤੇ ਪੰਜਾਬ ਨਾਲ ਜੁੜੇ ਵੱਖ-ਵੱਖ ਅਹਿਮ ਮੁੱਦਿਆਂ ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਅਕਸ਼ੈ ਸ਼ਰਮਾ ਨੇ ਕਿਹਾ ਕਿ ਵਿਜੈ ਸਾਂਪਲਾ ਦਾ ਰਾਜਨੀਤਿਕ ਅਤੇ ਸੰਗਠਨਾਤਮਕ ਤਜਰਬਾ ਪੰਜਾਬ ਵਿਚ ਭਾਜਪਾ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਜਨਹਿੱਤ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਰਿਹਾ ਹੈ ਅਤੇ ਅੱਗੇ ਵੀ ਨਿਭਾਉਂਦਾ ਰਹੇਗਾ। ਉਨ੍ਹਾਂ ਕਿਹਾ ਕਿ ਵਿਜੈ ਸਾਂਪਲਾ ਦਾ ਮਾਰਗਦਰਸ਼ਨ ਨਾ ਸਿਰਫ਼ ਉਨ੍ਹਾਂ ਦੇ ਰਾਜਨੀਤਿਕ ਕਰੀਅਰ ਵਿਚ, ਸਗੋਂ ਨਿੱਜੀ ਜ਼ਿੰਦਗੀ ਵਿਚ ਵੀ ਬੇਹੱਦ ਵਿਸ਼ਵਾਸਯੋਗ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਜੈ ਸਾਂਪਲਾ ਇਕ ਬੇਹੱਦ ਮਿਹਨਤੀ ਅਤੇ ਜੁਝਾਰੂ ਆਗੂ ਹਨ, ਜੋ ਪਾਰਟੀ ਦੇ ਨਾਲ-ਨਾਲ ਪੰਜਾਬ ਦੀ ਭਲਾਈ ਲਈ ਵੀ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਕੰਮ ਕਰਦੇ ਆ ਰਹੇ ਹਨ। ਇਸ ਮੌਕੇ ਨਿਿਤਨ ਗੁਪਤਾ ਨੰਨੂ, ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ, ਸਚਿਨ ਬੱਸੀ, ਕੋ-ਕਨਵੀਨਰ ਐਨਜੀਓ ਸੈੱਲ ਪੰਜਾਬ ਅਤੇ ਰਾਜਨ ਗੁਪਤਾ ਮਿੰਟੂ, ਪ੍ਰਧਾਨ ਟ੍ਰੇਡਰਜ਼ ਐਸੋਸੀਏਸ਼ਨ ਹੋਸ਼ਿਆਰਪੁਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਅਕਸ਼ੈ ਸ਼ਰਮਾ ਨੇ ਆਪਣੇ ਨਿਵਾਸ ਤੇ ਪਹੁੰਚੇ ਸਾਰੇ ਸਨਮਾਨਿਤ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਮੁਲਾਕਾਤ ਬੇਹੱਦ ਆਤਮਿਕ ਅਤੇ ਸਨੇਹਪੂਰਣ ਰਹੀ। ਇਸ ਦੌਰਾਨ ਪੰਜਾਬ ਦੇ ਵਿਕਾਸ, ਸੰਗਠਨ ਦੀ ਮਜ਼ਬੂਤੀ ਅਤੇ ਜਨਸੇਵਾ ਨਾਲ ਜੁੜੇ ਵੱਖ-ਵੱਖ ਵਿਿਸ਼ਆਂ ਤੇ ਸਾਰਥਕ ਚਰਚਾ ਹੋਈ। ਰਾਜਨੀਤਕ ਗਲਿਆਰਿਆਂ ’ਚ ਛਿੜੀ ਚਰਚਾ ਭਾਜਪਾ ਆਗੂ ਅਕਸ਼ੈ ਸ਼ਰਮਾ ਦੇ ਘਰ ਸਾਬਕਾ ਕੇਂਦਰੀ ਰਾਜ ਮੰਤਰੀ, ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਭਾਜਪਾ ਪੰਜਾਬ ਦੇ ਸਾਬਕਾ ਪ੍ਰਧਾਨ ਵਿਜੈ ਸਾਂਪਲਾ ਦੀ ਆਮਦ ਨੇ ਸਿਆਸੀ ਗਲਿਆਰਿਆਂ ਵਿਚ ਮੁੜ ਚਰਚਾ ਛੇੜ ਦਿੱਤੀ ਹੈ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਕਸ਼ੈ ਸ਼ਰਮਾ ਵਲੋਂ ਰੱਖੜੀ ਤਿਉਹਾਰ ਮੌਕੇ ‘ਰੱਖੜੀ ਮਹਾਂ ਸੰਮੇਲਨ’ ਵਿਚ ਇਕ ਹਜਾਰ ਤੋਂ ਵੱਧ ਔਰਤਾਂ ਦੇ ਵਿਸ਼ਾਲ ਇਕੱਠ ਨੇ ਵੀ ਆਉਣ ਵਾਲੀ ਚੋਣਾਂ ਸਬੰਧੀ ਚਰਚਾ ਛੇੜੀ ਸੀ। ਇਸ ਸਮਾਰੋਹ ਦੌਰਾਨ ਅਕਸ਼ੈ ਨੇ ਆਪਣਾ ਸ਼ਕਤੀ ਪ੍ਰਦਰਸ਼ਨ ਕੀਤਾ ਸੀ।