ਪਿੰਡ ਵਡਾਲਾ ਕਸ਼ਮੀਰ ਸਿੰਘ ਦੋਧੀ ਪਰਿਵਾਰ ਸਾਥੀਆਂ ਸਮੇਤ ‘ਆਪ’ ’ਚ ਸ਼ਾਮਲ ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਹਲਕਾ ਮਜੀਠਾ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵਕਤ ਝਟਕਾ ਲੱਗਾ, ਜਦ ਪਿੰਡ ਵਡਾਲਾ ਦੇ ਕਸ਼ਮੀਰ ਸਿੰਘ ਦੋਧੀ ਆਪਣੇ ਪਰਿਵਾਰ ਅਤੇ ਅਨੇਕਾਂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਸਦਾ ਲਈ ਅਲਵਿਦਾ
Publish Date: Tue, 29 Sep 2026 04:18 PM (IST)
Updated Date: Tue, 29 Sep 2026 04:21 PM (IST)
ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਹਲਕਾ ਮਜੀਠਾ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵਕਤ ਝਟਕਾ ਲੱਗਾ, ਜਦ ਪਿੰਡ ਵਡਾਲਾ ਦੇ ਕਸ਼ਮੀਰ ਸਿੰਘ ਦੋਧੀ ਆਪਣੇ ਪਰਿਵਾਰ ਅਤੇ ਅਨੇਕਾਂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਸਦਾ ਲਈ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਕਸ਼ਮੀਰ ਸਿੰਘ ਦੋਧੀ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਵਿਚ ਸ਼ਾਮਲ ਕਰਕੇ ਜੀ ਆਈਆਂ ਆਖਿਆ ਅਤੇ ਇਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ ਆਉਣ ਵਾਲੇ ਸਮੇ ਵਿਚ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦੇਣ ਦੀ ਗੱਲ ਆਖੀ। ਗਿੱਲ ਨੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸਮੁਖੀ ਸੋਚ ਨੂੰ ਹੋਰ ਮਜਬੂਤ ਕਰਨ ਲਈ ਮਿਲ ਜੁਲ ਕੇ ਕੰਮ ਕੀਤਾ ਜਾਵੇਗਾ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਹਲਕੇ ਦੇ ਹਰੇਕ ਘਰ ਵਿਚ ਪਹੰੁਚਾਇਆ ਜਾਵੇਗਾ। ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਮਾਨ ਦੇ ਮੁਨਾਫੇ ਪ੍ਰੋਗਰਾਮ ਤਹਿਤ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਜਿਹੜੀਆਂ ਗਾਰੰਟੀਆਂ ਦਿੱਤੀਆਂ ਸਨ, ਆਪਣੇ ਕਾਰਜਕਾਲ ਦੇ ਸਮੇਂ ਅੰਦਰ ਪੂਰਾ ਕੀਤਾ ਹੈ। ਗਿੱਲ ਨੇ ਕਿਹਾ ਕਿ ਵਰਕਰਾਂ ਦੀਆਂ ਟੀਮਾਂ ਬਣਾ ਕੇ ਡਿਊਟੀਆਂ ਲਗਾ ਦਿੱਤੀਆਂ ਹਨ। ਸਰਕਾਰ ਵੱਲੋਂ ਚਲਾਏ ਗਏ ਮਾਨ ਦੇ ਤੋਹਫੇ ਪ੍ਰੋਗਰਾਮ ਤਹਿਤ ਹਲਕੇ ਦੇ ਹਰੇਕ ਪਿੰਡ ਦੇ ਹਰੇਕ ਘਰ ਵਿਚ ਇਹ ਵਰਕਰ ਜਾਣਗੇ ਅਤੇ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਦੱਸ ਕੇ 2027 ਵਿਚ ਦੁਬਾਰਾ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਰਕਾਰ ਬਣਾਉਣ ਦਾ ਸੰਕਲਪ ਲੈਣਗੇ। ਗਿੱਲ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਵਿਚ ਪਾਰਟੀ ਦੇ ਹੱਕ ਵਿਚ ਹੋ ਰਹੇ ਇਕੱਠਾਂ ਨੇ ਇਹ ਸਪੱਸ਼ਟ ਸੰਕੇਤ ਦੇ ਦਿੱਤੇ ਹਨ ਕਿ 2027 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਣੀ ਤੈਅ ਹੈ। ਇਸ ਮੌਕੇ ਬਲਜਿੰਦਰ ਸਿੰਘ ਛੀਨਾ ਸਿਆਸੀ ਸਕੱਤਰ ਗਿੱਲ, ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਕਸ਼ਮੀਰ ਸਿੰਘ ਦੋਧੀ, ਹਰਮੀਤ ਸਿੰਘ, ਗੁਰਮੀਤ ਸਿੰਘ, ਅਜੀਤ ਸਿੰਘ, ਮਨਦੀਪ ਸਿੰਘ, ਸਵਰਨ ਸਿੰਘ, ਭੋਲਾ ਸਿੰਘ ਤੋ ਇਲਾਵਾ ਸਰਪੰਚ ਚਰਨਜੀਤ ਸਿੰਘ, ਰੁਪਿੰਦਰ ਸਿੰਘ ਬਲਾਕ ਪ੍ਰਧਾਨ, ਬਲਵਿੰਦਰ ਸਿੰਘ, ਪਰਮਿੰਦਰ ਸਿੰਘ ਉਪਲ, ਜ਼ਸਵੰਤ ਸਿੰਘ ਪਨੂੰ ਮੈਬਰ ਜਿਲ੍ਹਾ ਪ੍ਰੀਸ਼ਦ, ਯਾਦਵਿੰਦਰ ਸਿੰਘ ਚੇਅਰਮੈਨ, ਰੌਸ਼ਨ ਸਿੱਧੂ ਸੁਪਾਰੀਵਿੰਡ, ਮਨਦੀਪ ਸਿੰਘ ਸੁਪਾਰੀਵਿੰਡ, ਸਮੇਤ ਵੱਡੀ ਗਿਣਤੀ ਵਿਚ ਆਪ ਵਰਕਰ ਹਾਜ਼ਰ ਸਨ।