ਸਟਾਫ ਰਿਪੋਰਟਰ, ਅੰਮ੍ਰਿਤਸਰ : ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ (ਉਤਰਾਖੰਡ) ਵਿਖੇ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਆਉਣ ’ਤੇ ਗੁਰਦੁਆਰਾ ਵਿਖੇ ਸਵਾਗਤ ਮੌਕੇ ਗੁਰਮਰਯਾਦਾ ਦੀ ਉਲੰਘਣਾ ਕੀਤੀ ਗਈ। ਇਸ ਦਾ ਸਖਤ ਨੋਟਿਸ ਲੈਂਦਿਆਂ ਜਥੇਦਾਰ ਹਰਪ੍ਰੀਤ ਸਿੰਘ ਨੇ ਪੜਤਾਲ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਹੈ।

ਤਿੰਨ ਮੈਂਬਰੀ ਕਮੇਟੀ ਵਿਚ ਗਿਆਨੀ ਮਲਕੀਤ ਸਿੰਘ ਐਡੀਸ਼ਨਲ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ, ਗਿਆਨੀ ਸਰਬਜੀਤ ਸਿੰਘ ਹੈੱਡ ਪ੍ਰਚਾਰਕ ਸ਼੍ਰੋਮਣੀ ਕਮੇਟੀ, ਭਾਈ ਅਜੀਤ ਸਿੰਘ ਧਰਮ ਪ੍ਰਚਾਰ ਕਮੇਟੀ ਮੌਕੇ ’ਤੇ ਜਾ ਕੇ ਤੁਰੰਤ ਸਾਰੀ ਘਟਨਾ ਦੀ ਜਾਂਚ ਅਤੇ ਹਰੇਕ ਪਹਿਲੂਆਂ ਤੋਂ ਨੂੰ ਦੇਖਦੇ ਹੋਏ ਰਿਪੋਰਟ ਤਿਆਰ ਕਰਨਗੇ।

Posted By: Jagjit Singh