ਗੋਵਰਧਨ ਪੂਜਾ ਮੌਕੇ ਇਸਕਾਨ ਮੰਦਰ ਨਤਮਸਤਕ ਹੋਏ ਵਿਰਾਟ ਦੇਵਗਨ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਗੋਵਰਧਨ ਪੂਜਾ ਮੌਕੇ ਕੌਂਸਲਰ ਤੇ ਸਰਸਵਤੀ ਕਾਲਜ ਦੇ ਚੇਅਰਮੈਨ ਵਿਰਾਟ ਦੇਵਗਨ ਨੇ ਫਤਿਹਗੜ੍ਹ ਚੂੜੀਆਂ ਰੋਡ ਸਥਿਤ ਵ੍ਰਿੰਦਾਵਨ ਗਾਰਡਨ ਦੇ ਇਸਕਾਨ ਮੰਦਰ ਵਿਚ ਮੱਥਾ ਟੇਕ ਕੇ ਸ੍ਰੀ ਰਾਧਾ-ਕ੍ਰਿਸ਼ਨ ਜੀ ਦਾ
Publish Date: Wed, 11 Nov 2026 04:18 PM (IST)
Updated Date: Wed, 11 Nov 2026 04:21 PM (IST)
ਵਾਰਡ ਤੇ ਅੰਮ੍ਰਿਤਸਰ ਉੱਤਰੀ ਦੀ ਸੁੱਖ-ਸਮ੍ਰਿੱਧੀ ਲਈ ਕੀਤੀ ਅਰਦਾਸ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਗੋਵਰਧਨ ਪੂਜਾ ਮੌਕੇ ਕੌਂਸਲਰ ਤੇ ਸਰਸਵਤੀ ਕਾਲਜ ਦੇ ਚੇਅਰਮੈਨ ਵਿਰਾਟ ਦੇਵਗਨ ਨੇ ਫਤਿਹਗੜ੍ਹ ਚੂੜੀਆਂ ਰੋਡ ਸਥਿਤ ਵ੍ਰਿੰਦਾਵਨ ਗਾਰਡਨ ਦੇ ਇਸਕਾਨ ਮੰਦਰ ਵਿਚ ਮੱਥਾ ਟੇਕ ਕੇ ਸ੍ਰੀ ਰਾਧਾ-ਕ੍ਰਿਸ਼ਨ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਅਤੇ ਰਾਧਾ ਰਾਣੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਆਪਣੇ ਵਾਰਡ ਸਮੇਤ ਸਮੁੱਚੇ ਅੰਮ੍ਰਿਤਸਰ ਉੱਤਰੀ ਖੇਤਰ ਅਤੇ ਗੁਰੂ ਨਗਰੀ ਅੰਮ੍ਰਿਤਸਰ ਦੇ ਨਿਵਾਸੀਆਂ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਸਮ੍ਰਿੱਧੀ ਲਈ ਅਰਦਾਸ ਕੀਤੀ। ਉਨ੍ਹਾਂ ਨੇ ਸਾਰੇ ਇਲਾਕਾ ਨਿਵਾਸੀਆਂ ਅਤੇ ਦੇਸ਼ ਵਾਸੀਆਂ ਨੂੰ ਗੋਵਰਧਨ ਪੂਜਾ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਵੀ ਦਿੱਤੀਆਂ। ਵਿਰਾਟ ਦੇਵਗਨ ਨੇ ਕਿਹਾ ਕਿ ਗੋਵਰਧਨ ਪੂਜਾ ਦਾ ਤਿਉਹਾਰ ਸਾਨੂੰ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਲੀਲਾਵਾਂ ਦੇ ਨਾਲ-ਨਾਲ ਕੁਦਰਤ, ਵਾਤਾਵਰਣ, ਗਊ ਸੇਵਾ ਅਤੇ ਜੀਵ-ਜੰਤੂਆਂ ਪ੍ਰਤੀ ਪ੍ਰੇਮ ਅਤੇ ਸਤਿਕਾਰ ਦਾ ਸੰਦੇਸ਼ ਦਿੰਦਾ ਹੈ। ਸਾਡੀਆਂ ਧਾਰਮਿਕ ਅਤੇ ਸੱਭਿਆਚਾਰਕ ਪਰੰਪਰਾਵਾਂ ਸਮਾਜ ਵਿੱਚ ਆਪਸੀ ਭਾਈਚਾਰੇ, ਸਦਭਾਵਨਾ ਅਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਯਤਨ ਹਮੇਸ਼ਾ ਵਾਰਡ ਦੇ ਵਿਕਾਸ, ਜਨ ਸੇਵਾ ਅਤੇ ਅੰਮ੍ਰਿਤਸਰ ਉੱਤਰੀ ਖੇਤਰ ਦੀ ਬਿਹਤਰੀ ਲਈ ਸਮਰਪਿਤ ਰਹੇਗਾ। ਧਾਰਮਿਕ ਅਤੇ ਸਮਾਜਿਕ ਸਮਾਗਮਾਂ ਰਾਹੀਂ ਸਮਾਜ ਵਿਚ ਪ੍ਰੇਮ, ਏਕਤਾ ਅਤੇ ਸਕਾਰਾਤਮਕਤਾ ਦਾ ਸੰਦੇਸ਼ ਅੱਗੇ ਵਧਾਉਣਾ ਵੀ ਸਾਡੇ ਸਭ ਦੀ ਜ਼ਿੰਮੇਵਾਰੀ ਹੈ। ਅੰਤ ਵਿਚ ਉਨ੍ਹਾਂ ਨੇ ਅਰਦਾਸ ਕੀਤੀ ਕਿ ਸ੍ਰੀ ਰਾਧਾ-ਕ੍ਰਿਸ਼ਨ ਜੀ ਸਭ ਤੇ ਆਪਣੀ ਕਿਰਪਾ ਬਣਾਈ ਰੱਖਣ ਅਤੇ ਹਰੇਕ ਪਰਿਵਾਰ ਦੇ ਜੀਵਨ ਵਿੱਚ ਸੁੱਖ, ਸ਼ਾਂਤੀ, ਸਿਹਤ ਅਤੇ ਸਮ੍ਰਿੱਧੀ ਪ੍ਰਦਾਨ ਕਰਨ।