ਸਟਾਫ ਰਿਪੋਰਟਰ, ਅੰਮਿ੍ਤਸਰ : ਸਿੱਖਿਆ ਦੀ ਕਾਰਗੁਜ਼ਾਰੀ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਦਰਜਾਬੰਦੀ ਅਨੁਸਾਰ ਪੰਜਾਬ ਨੂੰ ਦੇਸ਼ ਦਾ ਸਰਬੋਤਮ ਸੂਬਾ ਐਲਾਨਿਆ ਗਿਆ ਜਿਸ ਨੂੰ ਲੈ ਕੇ ਅੱਜ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਸੂਬੇ ਦੇ ਸਰਕਾਰੀ ਸਕੂਲ ਅਧਿਆਪਕਾਂ ਨਾਲ ਆਨਲਾਈਨ ਰੂਬਰੂ ਹੋਏ ਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਇਸ ਸਮੇਂ ਆਪਣੇ ਸੰਬੋਧਨ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉੱਤਰੀ ਭਾਰਤ ਵਿਚੋਂ ਪਹਿਲੀ ਵਾਰ ਕਿਸੇ ਸੂਬੇ ਦਾ ਸਿੱਖਿਆ ਦੇ ਖੇਤਰ ਵਿਚ ਦੇਸ਼ ਦਾ ਅੱਵਲ ਦਰਜੇ ਦਾ ਸੂਬਾ ਬਣਨਾ ਪੰਜਾਬੀ, ਪੰਜਾਬ ਤੇ ਪੰਜਾਬੀਅਤ ਲਈ ਮਾਣ ਵਾਲੀ ਗੱਲ ਹੈ। ਅੰਮਿ੍ਤਸਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਣਾਏ ਵਿਸ਼ੇਸ਼ ਕੇਂਦਰ ਵਿਖੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਨਪ੍ਰਰੀਤ ਕੌਰ ਈਟੀਟੀ ਅਧਿਆਪਕਾ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਵਿਚਾਰ ਜਾਣੇ।

ਇਸ ਮੌਕੇ ਡਿਪਟੀ ਕਮਿਸ਼ਨਰ ਗੁਰਪ੍ਰਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਪ੍ਰਰਾਇਮਰੀ ਤੇ ਸੈਕੰਡਰੀ ਸਕੂਲਾਂ ਵਿੱਚ ਬੱਚਿਆਂ ਦਾ ਇਜ਼ਾਫਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੈਕੰਡਰੀ ਸਕੂਲਾਂ ਵਿਚ 12.4 ਫ਼ੀਸਦੀ ਬੱਚੇ ਵਧੇ ਹਨ ਅਤੇ ਹੁਣ ਕੁਲ 122030 ਬੱਚੇ ਸਰਕਾਰੀ ਸੈਕੰਡਰੀ ਸਕੂਲਾਂ ਵਿਚ ਪੜ੍ਹ ਰਹੇ ਹਨ ਅਤੇ ਇਸੇ ਤਰ੍ਹਾਂ ਪ੍ਰਰਾਇਮਰੀ ਸਕੂਲਾਂ ਵਿਚ ਵੀ 9600 ਦੇ ਕਰੀਬ ਬੱਚਿਆਂ ਦਾ ਇਜ਼ਾਫਾ ਦਰਜ ਕੀਤਾ ਗਿਆ ਹੈ। ਖਹਿਰਾ ਨੇ ਸਮਾਰਟ ਸਕੂਲਾਂ ਦੀ ਗੱਲ ਕਰਦਿਆਂ ਦੱਸਿਆ ਕਿ ਜ਼ਿਲੇ ਦੇ 419 ਸੈਕੰਡਰੀ ਸਕੂਲਾਂ ਵਿਚੋਂ 403 ਸਕੂਲ ਸਮਾਰਟ ਸਕੂਲ ਬਣਾਏ ਜਾ ਚੁੱਕੇ ਹਨ ਅਤੇ ਬਾਕੀ ਸਕੂਲਾਂ ਨੂੰ ਵੀ ਜਲਦੀ ਸਮਾਰਟ ਸਕੂਲਾਂ ਦਾ ਦਰਜਾ ਦੇ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ ਪ੍ਰਰਾਇਮਰੀ ਦੇ 827 ਸਕੂਲਾਂ ਵਿਚੋਂ 790 ਸਮਾਰਟ ਸਕੂਲ ਬਣਾ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਮਾਰਟ ਸਕੂਲਾਂ ਵਿਚ ਬੱਚਿਆਂ ਨੂੰ ਡਿਜੀਟਲ ਸਿੱਖਿਆ ਮੁਹੱਈਆ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਕੂਲਾਂ ਦੇ ਕਮਰਿਆਂ ਨੂੰ ਸਮਾਰਟ ਰੂਮ ਬਣਾ ਕੇ ਉਨ੍ਹਾਂ ਦੇ ਵਿਚ ਐੱਲਈਡੀ ਲਗਾਈਆਂ ਗਈਆਂ ਹਨ ਅਤੇ ਸਾਰੇ ਸਕੂਲਾਂ ਵਿਚ ਕੰਪਿਊਟਰ ਲੈਬ ਵੀ ਤਿਆਰ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਕੂਲਾਂ ਵਿਚ ਮੈਥ ਪਾਰਕ ਵੀ ਤਿਆਰ ਕੀਤੇ ਗਏ ਹਨ। ਜਿਥੇ ਬੱਚੇ ਆਸਾਨੀ ਨਾਲ ਮੈਥ ਨੂੰ ਸਿੱਖ ਸਕਦੇ ਹਨ। ਖਹਿਰਾ ਨੇ ਦੱਸਿਆ ਕਿ ਬਣੇ ਮਾਣ ਵਾਲੀ ਗਲ ਹੈ ਕਿ ਸਾਡਾ ਰਾਜ ਸਿੱਖਿਆ ਦੇ ਖੇਤਰ ਵਿਚ ਪਹਿਲੇ ਨੰਬਰ 'ਤੇ ਆਇਆ ਹੈ। ਇਸ ਮੌਕੇ ਜ਼ਿਲੇ੍ਹ ਦੇ ਸਾਰੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਾਰਾ ਕੁਝ ਅਧਿਆਪਕਾਂ ਦੇ ਮਿਹਨਤ ਦਾ ਫ਼ਲ ਹੀ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਕਾਲ ਦੌਰਾਨ ਵੀ ਅਧਿਆਪਕਾਂ ਵਲੋਂ ਬੱਚਿਆਂ ਨੂੰ ਸਿੱਖਿਆ ਨਾਲ ਜੋੜਣ ਲਈ ਆਨਲਾਈਨ ਸਿੱਖਿਆ ਮੁਹੱਈਆ ਕਰਵਾਈ ਜਾਂਦੀ ਰਹੀ ਹੈ। ਡੀਸੀ ਖਹਿਰਾ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਅੰਦਰ ਸੋਲਰ ਪੈਨਲ ਲਗਾਏ ਜਾ ਰਹੇ ਹਨ। ਉਨਾਂ ਕਿਹਾ ਕਿ ਸਾਲ ਦੇ ਅੰਤ ਤਕ ਪ੍ਰਰਾਇਮਰੀ ਸਕੂਲਾਂ ਅੰਦਰ ਕੰਪਿਊਟਰ ਲੈਬਜ਼ ਸਥਾਪਤ ਕੀਤੀਆਂ ਜਾਣਗੀਆਂ ਤਾਂ ਜੋ ਬੱਚਿਆਂ ਨੂੰ ਆਧੁਨਿਕ ਤਕਨੀਕ ਨਾਲ ਸਿੱਖਿਅਤ ਕੀਤਾ ਜਾ ਸਕੇ । ਉਨ੍ਹਾਂ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਸਹੂਲਤਾਂ ਕਾਰਨ ਅੱਜ ਵੱਡੀ ਗਿਣਤੀ ਵਿੱਚ ਵਿਦਿਆਰਥੀ ਨਿੱਜੀ ਸਕੂਲਾਂ ਤੋਂ ਹਟ ਕੇ ਸਰਕਾਰੀ ਸਕੂਲਾਂ ਵਿਚ ਦਾਖ਼ਲਾ ਲੈ ਰਹੇ ਹਨ ਜਿਸ ਕਾਰਨ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਵਾਧਾ ਦਰਜ ਕੀਤਾ ਗਿਆ ਹੈ ਜੋ ਕਿ ਨਿਰੰਤਰ ਜਾਰੀ ਹੈ।

ਸੂਬਾ ਪੱਧਰੀ ਆਨਲਾਈ ਮੀਟਿੰਗ ਦੌਰਾਨ ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ, ਮਮਤਾ ਦੱਤਾ ਚੇਅਰਮੈਨ ਪੰਜਾਬ ਖਾਦੀ ਬੋਰਡ, ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ, ਸੁਸ਼ੀਲ ਕੁਮਾਰ ਤੁੱਲੀ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ, ਹਰਭਗਵੰਤ ਸਿੰਘ ਉੱਪ ਜ਼ਿਲ੍ਹਾ ਸਿੱਖਿਆ ਅਫਸਰ, ਰਣਜੀਤ ਸਿੰਘ ਜ਼ਿਲ੍ਹਾ ਇਨਫਰਮੇਸ਼ਨ ਅਫਸਰ, ਯੋਗੇਸ਼ ਕੁਮਾਰ ਏਪੀਆਰਓ, ਯਸ਼ਪਾਲ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ, ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਦਵਿੰਦਰ ਕੁਮਾਰ ਮੰਗੋਤਰਾ ਸੋਸਲ ਮੀਡੀਆ ਕੁਆਰਡੀਨੇਟਰ, ਰਜਿੰਦਰ ਸਿੰਘ ਏਸੀਐੱਮ, ਹਾਜ਼ਰ ਸਨ।