Warehouse DM Suicide Case : ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ
ਵੇਅਰਹਾਊਸ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਵਿਚ ਸਖ਼ਤ ਸੁਰੱਖਿਆ ਹੇਠ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਬੁੱਧਵਾਰ ਸ਼ਾਮ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ।
Publish Date: Wed, 01 Apr 2026 07:08 PM (IST)
Updated Date: Wed, 01 Apr 2026 07:11 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਵੇਅਰਹਾਊਸ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਵਿਚ ਸਖ਼ਤ ਸੁਰੱਖਿਆ ਹੇਠ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਬੁੱਧਵਾਰ ਸ਼ਾਮ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਅੱਧੇ ਘੰਟੇ ਤੱਕ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਮੁਲਜਮ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਪਤਾ ਲੱਗਾ ਹੈ ਕਿ ਪਿਛਲੇ ਅੱਠ ਦਿਨਾਂ ਦੇ ਪੁਲਿਸ ਰਿਮਾਂਡ ਦੌਰਾਨ ਪੁਲਿਸ ਸਾਬਕਾ ਮੰਤਰੀ ਦਾ ਮੋਬਾਈਲ ਫੋਨ, ਡੀਵੀਆਰ ਅਤੇ ਹਾਰਡ ਡਿਸਕ ਉਸ ਦੇ ਘਰੋਂ ਬਰਾਮਦ ਨਹੀਂ ਕਰ ਸਕੀ ਹੈ।
ਜ਼ਿਕਰਯੋਗ ਹੈ ਕਿ ਰਣਜੀਤ ਐਵੀਨਿਊ ਪੁਲਿਸ ਥਾਣੇ ਨੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ, ਉਨ੍ਹਾਂ ਦੇ ਨਿੱਜੀ ਸਹਾਇਕ ਦਿਲਬਾਗ ਸਿੰਘ ਗਿੱਲ ਅਤੇ ਦੋ ਅਣਪਛਾਤੇ ਵਿਅਕਤੀਆਂ ਵਿਰੁੱਧ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਸੀ।