ਵੇਅਰਹਾਊਸ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲਾ: ਪਰਿਵਾਰ ਨੇ ਪੁਲਿਸ ਕਾਰਵਾਈ ’ਤੇ ਚੁੱਕੇ ਸਵਾਲ
ਇਹੀ ਨਹੀਂ ਪਤੀ ਗਗਨਦੀਪ ਦੀ ਕੁੱਟਮਾਰ ਦੌਰਾਨ ਉਥੇ ਦੋ ਹੋਰ ਲੋਕਾਂ ਦੀ ਵੀ ਸ਼ਨਾਖਤ ਪੁਲਿਸ ਨਹੀਂ ਕਰ ਸਕੀ ਹੈ। ਉਪਿੰਦਰ ਕੌਰ ਨੇ ਐਤਵਾਰ ਨੂੰ ਰਣਜੀਤ ਐਵੇਨਿਊ ਸਥਿਤ ਆਪਣੀ ਰਿਹਾਇਸ਼ ’ਤੇ ਪ੍ਰੈੱਸ ਕਾਨਫਰੰਸ ਕਰ ਕੇ ਦੱਸਿਆ ਕਿ ਪੁਲਿਸ ਦਾ ਰਵੱਈਆ ਅੱਜ ਵੀ ਪਹਿਲਾਂ ਵਾਲਾ ਹੀ ਹੈ।
Publish Date: Mon, 27 Apr 2026 08:04 AM (IST)
Updated Date: Mon, 27 Apr 2026 08:06 AM (IST)
ਜਾਸ, ਅੰਮਿ੍ਰਤਸਰ : ਵੇਅਰਹਾਊਸ ਦੇ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿਚ ਪੀੜਤ ਪਰਿਵਾਰ ਨੇ ਪੁਲਿਸ ਦੀ ਕਾਰਵਾਈ ’ਤੇ ਸਵਾਲ ਚੁੱਕੇ ਹਨ। ਮਿ੍ਰਤਕ ਦੀ ਪਤਨੀ ਉਪਿੰਦਰ ਕੌਰ ਨੇ ਦੋਸ਼ ਲਾਇਆ ਕਿ ਘਟਨਾ ਦੇ ਇਕ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਅਦ ਵੀ ਪੁਲਿਸ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਤੇ ਪੀਏ ਦਿਲਬਾਗ ਸਿੰਘ ਨੂੰ ਗ੍ਰਿਫਤਾਰ ਨਹੀਂ ਕਰ ਸਕੀ। ਇਹੀ ਨਹੀਂ ਪਤੀ ਗਗਨਦੀਪ ਦੀ ਕੁੱਟਮਾਰ ਦੌਰਾਨ ਉਥੇ ਦੋ ਹੋਰ ਲੋਕਾਂ ਦੀ ਵੀ ਸ਼ਨਾਖਤ ਪੁਲਿਸ ਨਹੀਂ ਕਰ ਸਕੀ ਹੈ। ਉਪਿੰਦਰ ਕੌਰ ਨੇ ਐਤਵਾਰ ਨੂੰ ਰਣਜੀਤ ਐਵੇਨਿਊ ਸਥਿਤ ਆਪਣੀ ਰਿਹਾਇਸ਼ ’ਤੇ ਪ੍ਰੈੱਸ ਕਾਨਫਰੰਸ ਕਰ ਕੇ ਦੱਸਿਆ ਕਿ ਪੁਲਿਸ ਦਾ ਰਵੱਈਆ ਅੱਜ ਵੀ ਪਹਿਲਾਂ ਵਾਲਾ ਹੀ ਹੈ। ਪੁਲਿਸ ਮੁਲਜ਼ਮਾਂ ’ਤੇ ਕਾਰਵਾਈ ਨਹੀਂ ਕਰਨਾ ਚਾਹੁੰਦੀ। ਤੱਤਕਾਲੀ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਰੇਂਡਰ ਕਰ ਦਿੱਤਾ ਸੀ ਜਦਿਕ ਪੁਲਿਸ ਸਰੇਂਡਰ ਨੂੰ ਗ੍ਰਿਫਤਾਰੀ ਵਿਖਾਉਂਦੀ ਰਹੀ। ਮੁਲਜ਼ਮਾ ਦੇ ਪਿਤਾ ਸੁਖਦੇਵ ਸਿੰਘ ਦੀ ਜ਼ਮਾਨਤ ਅਰਜ਼ੀ ਸੈਸ਼ਨ ਅਦਾਲਤ ਨੇ ਰੱਦ ਕਰ ਦਿੱਤੀ ਹੈ। ਮੁਲਜ਼ਮ ਖੁੱਲ੍ਹੇਆਮ ਘੁੰਮ ਰਹੇ ਹਨ ਪਰ ਪੁਲਿਸ ਹੈ ਕਿ ਉਨ੍ਹਾਂ ਨੂੰ ਗ੍ਰਿਫਤਾਰ ਨਹੀਂ ਕਰ ਰਹੀ। ਉਪਿੰਦਰ ਕੌਰ ਨੇ ਮੁੱਖ ਮੰਤਰੀ ਤੇ ਚੀਫ ਜਸਟਿਸ ਨੂੰ ਅਪੀਲ ਕੀਤੀ ਹੈ ਕਿ ਉਸ ਨੂੰ ਇਨਸਾਫ ਦਿਵਾਇਆ ਜਾਵੇ।