ਗੁਰਮੇਜ ਸਿੰਘ ਨੂੰ ਨਿੱਘੀਆਂ ਸ਼ਰਧਾਂਜਲੀਆਂ ਭੇਟ
ਤਰਲੋਚਨ ਸਿੰਘ ਜੋਧਾਨਗਰੀ, ਪੰਜਾਬੀ ਜਾਗਰਣ ਟਾਂਗਰਾ : ਹਲਕਾ ਜੰਡਿਆਲਾ ਗੁਰੂ ਦੇ ਪਿੰਡ ਭੱਟੀਕੇ ਤੋਂ ਸਰਪੰਚ ਸੁਖਜਿੰਦਰ ਸਿੰਘ ਦੇ ਪਿਤਾ ਗੁਰਮੇਜ ਸਿੰਘ ਜੋ ਕੁਝ ਦਿਨ ਪਹਿਲਾਂ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਪਰਿਵਾਰ
Publish Date: Thu, 03 Sep 2026 04:11 PM (IST)
Updated Date: Thu, 03 Sep 2026 04:13 PM (IST)
ਤਰਲੋਚਨ ਸਿੰਘ ਜੋਧਾਨਗਰੀ, ਪੰਜਾਬੀ ਜਾਗਰਣ ਟਾਂਗਰਾ : ਹਲਕਾ ਜੰਡਿਆਲਾ ਗੁਰੂ ਦੇ ਪਿੰਡ ਭੱਟੀਕੇ ਤੋਂ ਸਰਪੰਚ ਸੁਖਜਿੰਦਰ ਸਿੰਘ ਦੇ ਪਿਤਾ ਗੁਰਮੇਜ ਸਿੰਘ ਜੋ ਕੁਝ ਦਿਨ ਪਹਿਲਾਂ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਪਰਿਵਾਰ ਵੱਲੋਂ ਰਖਵਾਏ ਪਾਠ ਦੇ ਭੋਗ ਪਾਉਣ ਉਪਰੰਤ ਵੈਰਾਗਮਈ ਕੀਰਤਨ ਰਾਗੀ ਜੱਥੇ ਵੱਲੋਂ ਕੀਤਾ ਗਿਆ। ਅੰਤਿਮ ਅਰਦਾਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਉਚੇਚੇ ਤੌਰ ਤੇ ਸ਼ਮੂਲੀਅਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਮੌਕੇ ਆਪ ਆਗੂਆਂ ਵਿਚ ਅਮਰੀਕ ਸਿੰਘ ਸੋਡੀ, ਗੁਰਮੁਖ ਸਿੰਘ ਸਰਜਾ ਆਦਿ ਨੇ ਪੀੜਤ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਬੇਨਤੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਚੇਅਰਮੈਨ ਹਰਪਾਲ ਸਿੰਘ ਚੌਹਾਨ, ਅਮਰੀਕ ਸਿੰਘ ਸੋਢੀ, ਲਖਵਿੰਦਰ ਸਿੰਘ ਠੇਕੇਦਾਰ, ਭੁਪਿੰਦਰ ਸਿੰਘ ਬਲਾਕ ਪ੍ਰਧਾਨ, ਰਮਾਣਾ ਚੱਕ, ਸਰਪੰਚ ਗੁਰਮੁਖ ਸਿੰਘ ਸਰਜਾ, ਜਗਦੀਪ ਸਿੰਘ ਤਰਸਿੱਕਾ, ਗੁਰਪ੍ਰੀਤ ਸਿੰਘ ਗੋਪੀ ਕੋਟ ਖਹਿਰਾ, ਸਰਪੰਚ ਦਵਿੰਦਰ ਸਿੰਘ ਮੰਨੂ, ਸਰਪੰਚ ਚਰਨਜੀਤ ਸਿੰਘ ਕੋਟ ਹਯਾਤ, ਸਰਪੰਚ ਪਰਮਿੰਦਰ ਸਿੰਘ ਡੇਰੀਵਾਲ, ਜਰਮਨਜੀਤ ਸਿੰਘ ਤਰਸਿਕਾ ਸਮੇਤ ਇਲਾਕੇ ਦੇ ਪੰਚ-ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਆਗੂ ਹਾਜ਼ਰ ਸਨ।