ਧਾਲੀਵਾਲ ਤੇ ਸ਼ੈਰੀ ਕਲਸੀ ਨੂੰ ਟਿਕਟ ਦੇਣ ’ਤੇ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ
ਗੁਰਨੇਕ ਸਿੰਘ ਪੰਨੂ, ਪੰਜਾਬੀ ਜਾਗਰਣ ਖਾਸਾ : ਆਮ ਆਦਮੀ ਪਾਰਟੀ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਹਿਲੀ ਸੂਚੀ ਤਹਿਤ ਕੁਲਦੀਪ ਸਿੰਘ ਧਾਲੀਵਾਲ ਅਤੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਹਾਈਕਮਾਡ ਵੱਲੋਂ ਵਿਧਾਨ ਸਭਾ ਹਲਕਾ ਅਜਨਾਲਾ ਅਤੇ ਬਟਾਲਾ ਤੋਂ
Publish Date: Mon, 02 Nov 2026 04:14 PM (IST)
Updated Date: Mon, 02 Nov 2026 04:17 PM (IST)
ਗੁਰਨੇਕ ਸਿੰਘ ਪੰਨੂ, ਪੰਜਾਬੀ ਜਾਗਰਣ ਖਾਸਾ : ਆਮ ਆਦਮੀ ਪਾਰਟੀ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਹਿਲੀ ਸੂਚੀ ਤਹਿਤ ਕੁਲਦੀਪ ਸਿੰਘ ਧਾਲੀਵਾਲ ਅਤੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਹਾਈਕਮਾਡ ਵੱਲੋਂ ਵਿਧਾਨ ਸਭਾ ਹਲਕਾ ਅਜਨਾਲਾ ਅਤੇ ਬਟਾਲਾ ਤੋਂ ਉਮੀਦਵਾਰ ਐਲਾਨਿਆ ਗਿਆ ਹੈ, ਜਿਸ ਨਾਲ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਜਾਣਕਾਰੀ ਸਾਂਝੀ ਕਰਦਿਆਂ ਗੁਰਸ਼ਰਨ ਸਿੰਘ ਗੋਲਡੀ ਜਿਲ੍ਹਾ ਸਕੱਤਰ ਆਮ ਆਦਮੀ ਪਾਰਟੀ ਨੇ ਦੱਸਿਆ ਕਿ ਕੁਲਦੀਪ ਸਿੰਘ ਧਾਲੀਵਾਲ ਅਤੇ ਅਮਨਸ਼ੇਰ ਸਿੰਘ ਨੂੰ ਪਾਰਟੀ ਵੱਲੋਂ ਟਿਕਟ ਮਿਲਣ ਤੇ ਵਰਕਰਾਂ ਵਿਚ ਬਹੁਤ ਹੀ ਖੁਸ਼ੀ ਅਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਜਿਸ ਤਹਿਤ ਉਹ ਸਮੁੱਚੀ ਹਾਈਕਮਾਡ ਦਾ ਤਹਿ ਦਿਲ ਤੋਂ ਧੰਨਵਾਦ ਕਰਦੇ ਹਨ ਅਤੇ ਇਸ ਫੈਸਲੇ ਦਾ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ 2027 ਵਿਚ ਵੀ ਲੋਕ ਆਮ ਆਦਮੀ ਪਾਰਟੀ ਨੂੰ ਹੀ ਸੱਤਾ ਵਿਚ ਲਿਆਉਣਗੇ। ਇਸ ਮੌਕੇ ਉਨ੍ਹਾਂ ਨੇ ਸਮੂਹ ਪਾਰਟੀ ਵਰਕਰਾਂ ਨੂੰ ਮੁਬਾਰਕ ਦਿੱਤੀ ਅਤੇ ਧੰਨਵਾਦ ਕੀਤਾ। ਇਸ ਮੌਕੇ ਜਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਸੰਧੂ, ਜਰਨੈਲ ਸਿੰਘ ਢੋਟ, ਸੋਨੂ ਅਵੱਸਥੀ, ਸਕੱਤਰ ਸਿੰਘ ਮੁਹਾਵਾ, ਸਤਵਿੰਦਰ ਸਿੰਘ, ਰਾਕੇਸ਼ ਕੁਮਾਰ, ਸਰਪੰਚ ਬਲਜਿੰਦਰ ਸਿੰਘ, ਸਰਪੰਚ ਸੰਦੀਪ ਸਿੰਘ, ਮੰਗਾ ਸਿੰਘ, ਸਰਬਜੀਤ ਸਿੰਘ, ਤਨਵੀਰ ਸਿੰਘ, ਰੁਪਿੰਦਰ ਸਿੰਘ, ਬਲਦੇਵ ਸਿੰਘ, ਸੰਮਤੀ ਮੈਂਬਰ ਬਿਕਰਮਜੀਤ ਸਿੰਘ ਆਦਿ ਹਾਜਰ ਸਨ।