ਮੰਨਾ ਦੇ ਚੋਣ ਕਮੇਟੀ ਦੇ ਮੈਂਬਰ ਬਣਨ ’ਤੇ ਹਲਕੇ ’ਚ ਖੁਸ਼ੀ ਦੀ ਲਹਿਰ ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਭਾਜਪਾ ਹਾਈਕਮਾਨ ਵੱਲੋਂ ਬੀਤੇ ਕੱਲ੍ਹ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਵੱਡੀ ਜ਼ਿੰਮੇਵਾਰੀ ਦਿੰਦੇ
Publish Date: Wed, 25 Nov 2026 04:13 PM (IST)
Updated Date: Wed, 25 Nov 2026 04:16 PM (IST)
ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਭਾਜਪਾ ਹਾਈਕਮਾਨ ਵੱਲੋਂ ਬੀਤੇ ਕੱਲ੍ਹ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਸੂਬਾ ਚੋਣ ਕਮੇਟੀ ਦਾ ਗਠਨ ਕੀਤਾ ਗਿਆ ਸੀ ਜਿੰਨ੍ਹਾਂ ਵਿਚ ਪਾਰਟੀ ਦੇ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਦੀ ਇਸ ਨਿਯੁਕਤੀ ਤੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਭਾਜਪਾ ਵਰਕਰਾਂ ਅਤੇ ਆਗੂਆਂ ਵਲੋਂ ਮਨਜੀਤ ਸਿੰਘ ਮੰਨਾ ਨੂੰ ਵਧਾਈ ਦਿੱਤੀ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਭਾਜਪਾ ਆਗੂਆਂ ਕਿਹਾ ਪਾਰਟੀ ਵੱਲੋਂ ਮੰਨਾ ਨੂੰ ਇਹ ਜ਼ਿੰਮੇਵਾਰੀ ਦੇ ਕੇ ਪੰਜਾਬ ਦੀ ਮੁਹਰਲੀ ਲੀਡਰਸ਼ਿਪ ਵਿੱਚ ਜਗ੍ਹਾ ਦਿੱਤੀ ਹੈ ਜਿਸ ਨਾਲ ਹਲਕਾ ਬਾਬਾ ਬਕਾਲਾ ਸਾਹਿਬ ਦੇ ਨਾਲ ਨਾਲ ਮਾਝੇ ਵਿੱਚ ਵੀ ਪਾਰਟੀ ਵਰਕਰਾਂ ਵਲੋਂ ਖੁਸ਼ੀ ਮਨਾਈ ਗਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਇਸ ਫ਼ੈਸਲੇ ਨਾਲ ਜਿੱਥੇ ਭਾਜਪਾ ਆਗੂ, ਵਰਕਰ ਤੇ ਉਨ੍ਹਾਂ ਦੇ ਸਮਰਥਕ ਪਾਰਟੀ ਪ੍ਰਤੀ ਇਮਾਨਦਾਰ ਰਹਿਣਗੇ। ਉੱਥੇ ਹੀ ਉਹ ਪਾਰਟੀ ਲਈ ਪੂਰੇ ਜੋਸ਼ੋ ਖਰੋਸ਼ ਨਾਲ ਕੰਮ ਕਰਨਗੇ। ਮੰਨਾ ਨੇ ਕਿਹਾ ਉਹ ਪਾਰਟੀ ਹਾਈਕਮਾਂਡ, ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ, ਪੰਜਾਬ ਸੰਗਠਨ ਮੰਤਰੀ ਸ੍ਰੀ ਨਿਵਾਸਲੂ, ਪੰਜਾਬ ਪ੍ਰਭਾਰੀ ਡਾਕਟਰ ਸਤੀਸ਼ ਪੂਨੀਆ ਦੇ ਧੰਨਵਾਦੀ ਹਨ, ਜਿੰਨ੍ਹਾਂ ਵਲੋਂ ਮੇਰੇ ਤੇ ਭਰੋਸਾ ਕਰਕੇ ਇਹ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਉਹ ਆਪਣੀ ਇਸ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਦੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਪੀਏ ਹਰਪ੍ਰੀਤ ਸਿੰਘ ਹੈਪੀ ਖੱਖ, ਜ਼ਿਲ੍ਹਾ ਜਨਰਲ ਰਜੇਸ਼ ਕੁਮਾਰ ਟਾਂਗਰੀ, ਸਰਕਲ ਪ੍ਰਧਾਨ ਸਰਬਰਿੰਦਰ ਸਿੰਘ ਬੌਬੀ ਬੋਦੇਵਾਲ, ਸਰਕਲ ਪ੍ਰਧਾਨ ਕਰਮ ਸਿੰਘ ਖਲਚੀਆਂ, ਸਰਕਲ ਪ੍ਰਧਾਨ ਕੈਪਟਨ ਜਸਪਾਲ ਸਿੰਘ ਤਖਤੂਚੱਕ, ਸਰਕਲ ਪ੍ਰਧਾਨ ਲਾਟ ਬਿਆਸ, ਸਰਕਲ ਪ੍ਰਧਾਨ ਗੁਰਚਰਨ ਸਿੰਘ ਸਠਿਆਲਾ, ਸਰਕਲ ਪ੍ਰਧਾਨ ਰਜੇਸ਼ ਕੁਮਾਰ ਦਨਿਆਲ, ਸੁਖਵੰਤ ਸਿੰਘ ਦੌਲੌਨੰਗਲ, ਜਨਰਲ ਸਕੱਤਰ ਅਵਤਾਰ ਸਿੰਘ ਵਜ਼ੀਰ ਭੁੱਲਰ, ਬਿਕਰਮਜੀਤ ਸਿੰਘ ਨਰਿੰਜਣਪੁਰ ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ, ਸਾਬਕਾ ਸਰਪੰਚ ਪਰਮਜੀਤ ਸਿੰਘ ਸਰਾਂ, ਠੇਕੇਦਾਰ ਬਲਵਿੰਦਰ ਸਿੰਘ ਸਰਾਂ, ਡਾਕਟਰ ਜਗਦੀਸ਼ ਸਿੰਘ ਸਰਾਂ, ਸਲਵਿੰਦਰ ਸਿੰਘ ਢੋਟਾ, ਰਵੀ ਟਪਿਆਲਾ, ਜਸ ਭੋਰਛੀ, ਪਿੰਦਰ ਦੌਲੋਨੰਗਲ, ਬਲਵਿੰਦਰ ਸਿੰਘ ਭੁੱਲਰ, ਗਾਂਧੀ ਭਿੰਡਰ, ਗੁਰਪ੍ਰੀਤ ਸਿੰਘ ਸਰਕਲ, ਪੰਮਾ ਛਾਪਿਆਂਵਾਲੀ, ਅੰਗਰੇਜ਼ ਸਿੰਘ ਵਡਾਲਾ, ਗੁਰਪ੍ਰੀਤ ਸਿੰਘ ਬੁਤਾਲਾ, ਗੁਰਦੀਪ ਸਿੰਘ ਸਠਿਆਲਾ, ਬੱਬੂ ਕਰਤਾਰਪੁਰ, ਦਲਜੀਤ ਸਿੰਘ ਜਸਪਾਲ, ਰਵੀ ਬਦੇਸ਼ਾ, ਜੱਜ ਬਦੇਸ਼ਾ, ਲਾਡੀ ਪੁਰੇਵਾਲ, ਪੋਰਸ ਦੌਲੌਨੰਗਲ, ਹਰਭਜਨ ਸਿੰਘ ਮੀਆਂ ਵਿੰਡ, ਹਰਪ੍ਰੀਤ ਸਿੰਘ ਹੈਪੀ ਮੀਆਂ ਵਿੰਡ, ਸਾਬਕਾ ਸਰਪੰਚ ਬਲਵਿੰਦਰ ਸਿੰਘ ਮੀਆਂ ਵਿੰਡ, ਜਗਜੀਤ ਸਿੰਘ, ਸੁਖਰਾਜ ਸਿੰਘ ਫੇਰੂਮਾਨ, ਨਿਸ਼ਾਨ ਸਿੰਘ, ਭੁਪਿੰਦਰ ਸਿੰਘ ਕੋਟ ਮਹਿਤਾਬ, ਰਾਜ ਸਿੰਘ ਆਦਿ ਹਾਜ਼ਰ ਸਨ।