ਜੇਐੱਨਐੱਨ, ਅੰਮ੍ਰਿਤਸਰ : ਪੰਜਾਬ 'ਚ ਕੋਰੋਨਾ ਵਾਇਰਸ ਦੀ ਦਹਿਸ਼ਤ ਦੇ ਬਾਵਜੂਦ ਸ਼ਰਧਾਲੂਆਂ ਦਾ ਇੱਥੇ ਸ੍ਰੀ ਦਰਬਾਰ ਸਾਹਿਬ 'ਚ ਮੱਥਾ ਟੇਕਣ ਆਉਣਾ ਜਾਰੀ ਹੈ, ਹਾਲਾਂਕਿ ਗਿਣਤੀ 'ਚ ਕਮੀ ਆਈ ਹੈ। ਇਸ ਸਬੰਧ 'ਚ ਐੱਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਸਮੇਤ ਹਰ ਗੁਰੂ ਘਰ 'ਚ ਮੱਥਾ ਟੇਕਣ ਆਉਣ ਵਾਲੀ ਸੰਗਤ 'ਤੇ ਰੋਕ ਨਹੀਂ ਲਗਾਈ ਜਾ ਸਕਦੀ।

ਉਨ੍ਹਾਂ ਕਿਹਾ ਕਿ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਸਾਰੇ ਗੁਰੂ ਘਰਾਂ 'ਚ ਪ੍ਰਬੰਧਕੀ ਚੌਕਸੀ ਨਾਲ ਕੰਮ ਕੀਤਾ ਜਾ ਰਿਹਾ ਹੈ। ਸੰਗਤ ਦੀ ਸੁਰੱਖਿਆ ਲਈ ਸਿਹਤ ਵਿਭਾਗ ਦੇ ਆਦੇਸ਼ ਦਾ ਪਾਲਨ ਕੀਤਾ ਜਾ ਰਿਹਾ ਹੈ। ਗੁਰੂ ਘਰਾਂ ਦੀ ਮਰਿਆਦਾ ਸਬੰਧੀ ਪ੍ਰਬੰਧਕੀ ਤਿਆਰੀਆਂ ਦੇ ਆਦੇਸ਼ ਵੀ ਦਿੱਤੇ ਗਏ ਹਨ। ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਨੂੰ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ। ਇੱਥੇ ਅਨਾਊਸਮੈਂਟਾਂ ਵੀ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਾ ਆਵੇ। ਸਿਹਤ ਵਿਭਾਗ ਦੇ ਆਦੇਸ਼ਾਂ 'ਤੇ ਸ਼ਰਧਾਲੂਆਂ ਨੂੰ ਇਕ ਮੀਟਰ ਦੇ ਫ਼ਾਸਲੇ 'ਤੇ ਚੱਲਣ ਨੂੰ ਕਿਹਾ ਹੈ। ਇਸ ਤਰ੍ਹਾਂ ਸ਼ਰਧਾਲੂਆਂ ਦੀ ਸੁਵਿਧਾਵਾਂ ਲਈ ਮੈਡੀਕਲ ਵੈਨਾਂ ਦੀ ਵਿਵਸਥਾ ਕੀਤੀ ਗਈ ਹੈ।

ਅਸੀਂ ਸੰਗਤ ਨੂੰ ਸਾਵਧਾਨੀ ਵਰਤਣ ਲਈ ਬੋਲਿਆ ਹੈ। ਸੰਗਤ ਨੂੰ ਆਪਸ 'ਚ ਥੋੜ੍ਹਾ ਫਾਸਲਾ ਰੱਖਣ ਦੀ ਅਪੀਲ ਕੀਤੀ ਹੈ। ਗੁਰੂਘਰਾਂ ਦੇ ਗੇਟ 'ਤੇ ਸੈਨੇਟਾਈਜ਼ਰ ਵੀ ਰੱਖਵਾ ਦਿੱਤੇ ਹਨ।

Posted By: Amita Verma