ਆਪਣੀ ਵਿਰਾਸਤ ਨੂੰ ਸਾਂਭ ਕੇ ਰੱਖਣਾ ਚਾਹੀਦਾ : ਰੰਧਾਵਾ
ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਖਾਲਸਾ ਸਾਜਨਾ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਲਾਕੇ ਦੀ ਪੁਰਾਤਨ ਤੇ ਸਿਰਮੌਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ
Publish Date: Wed, 15 Apr 2026 04:06 PM (IST)
Updated Date: Wed, 15 Apr 2026 04:09 PM (IST)

ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ’ਚ ਵਿਸਾਖੀ ਮਨਾਈ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਖਾਲਸਾ ਸਾਜਨਾ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਲਾਕੇ ਦੀ ਪੁਰਾਤਨ ਤੇ ਸਿਰਮੌਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਪੰਜਾਬੀ ਸੰਸਕ੍ਰਿਤੀ ਖੁਸ਼ਹਾਲੀ ਅਤੇ ਖਾਲਸਾ ਪੰਥ ਦੀ ਸਾਜਨਾ ਦਾ ਦਿਵਸ ਵਿਸਾਖੀ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਵਿਿਦਆਰਥੀਆਂ ਵੱਲੋਂ ਗੁਰਬਾਣੀ ਦਾ ਜਸ ਸ਼ਬਦ ਕੀਰਤਨ ਗਾਇਨ ਕਰਕੇ ਕੀਤੀ ਗਈ। ਇਸ ਤਿਉਹਾਰ ਨਾਲ ਸਬੰਧੀ ਬੱਚਿਆਂ ਵੱਲੋਂ ਵੱਖ-ਵੱਖ ਗਤੀਵਿਧੀਆਂ ਜਿਵੇਂ ਕਵਿਤਾਵਾਂ, ਕਵੀਸ਼ਰੀ, ਗੀਤ ਤੇ ਭਾਸ਼ਣ ਵੀ ਦਿੱਤੇ ਗਏ। ਛੋਟੇ ਵਿਿਦਆਰਥੀਆਂ ਵੱਲੋਂ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਡਾਂਸ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਧਾਰਮਿਕ ਪ੍ਰੀਖਿਆ ਵਿੱਚੋਂ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਿਦਆਰਥੀਆਂ ਨੂੰ ਸ਼ੀਲਡਾਂ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸੰਸਥਾ ਦੇ ਚੇਅਰਮੈਨ ਗੁਰਦੀਪ ਸਿੰਘ ਰੰਧਾਵਾ ਨੇ ਬੱਚਿਆਂ ਨੂੰ ਵਿਸਾਖੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਉਨ੍ਹਾਂ ਨੂੰ ਵਿਸਾਖੀ ਦੇ ਇਤਿਹਾਸ ਬਾਰੇ ਦੱਸਿਆ ਤੇ ਇਸ ਦਿਨ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਵਿਿਦਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਆਪਣੀ ਸੰਸਕ੍ਰਿਤ ਅਤੇ ਵਿਰਾਸਤ ਨੂੰ ਸਾਂਭ ਕੇ ਰੱਖਣਾ ਚਾਹੀਦਾ ਹੈ ਅਤੇ ਆਪਣੇ ਜੀਵਨ ਵਿਚ ਮਿਹਨਤ ਅਤੇ ਇਮਾਨਦਾਰੀ ਦੀ ਨੀਤੀ ਅਪਣਾਉਣੀ ਚਾਹੀਦੀ ਹੈ। ਇਸ ਮੌਕੇ ਪ੍ਰਿੰਸੀਪਲ ਗੁਰਬੀਰ ਕੌਰ, ਡਾਇਰੈਕਟਰ ਹਰਪ੍ਰੀਤ ਕੌਰ, ਰਵਿੰਦਰ ਕੌਰ, ਅੰਮ੍ਰਿਤ ਸਿੰਘ, ਸਮੂਹ ਸਟਾਫ ਅਤੇ ਬੱਚੇ ਹਾਜਰ ਸਨ। ਕੈਪਸ਼ਨ : ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਸਾਖੀ ਸਮਾਰੋਹ ਦੌਰਾਨ ਸੰਸਥਾ ਦੇ ਚੇਅਰਮੈਨ ਗੁਰਦੀਪ ਸਿੰਘ ਰੰਧਾਵਾ, ਪ੍ਰਿੰਸੀਪਲ ਗੁਰਬੀਰ ਕੌਰ ਅਤੇ ਹੋਰ।