ਕਿਉਂ ਦਿੱਤੀ ਜਾ ਰਹੀ ਹੈ ਵਾਰ-ਵਾਰ ਪੈਰੋਲ? ਜਥੇਦਾਰ ਗੜਗੱਜ ਨੇ ਡੇਰਾ ਮੁਖੀ ਦੇ ਮਾਮਲੇ ਨੂੰ ਲੈ ਕੇ ਘੇਰੀ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ’ਤੇ ਸਵਾਲ ਚੁੱਕੇ ਹਨ। ਉਨ੍ਹ ਕਿਹਾ ਕਿ ਜਦੋਂ ਬੰਦੀ ਸਿੰਘਾਂ ਨੂੰ ਪੈਰੋਲ ਦੇਣ ਦੀ ਗੱਲ ਹੋਵੇ ਤਾਂ ਸਰਕਾਰਾਂ ਦੋਹਰਾ ਮਾਪਦੰਡ ਅਪਣਾ ਰਹੀਆਂ ਹਨ। ਬੰਦੀ ਸਿੰਘ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਰਧ ਮਾਤਾ ਨੂੰ ਮਿਲਣ ਲਈ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ ।
Publish Date: Wed, 26 Aug 2026 09:39 AM (IST)
Updated Date: Wed, 26 Aug 2026 09:42 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ’ਤੇ ਸਵਾਲ ਚੁੱਕੇ ਹਨ। ਉਨ੍ਹ ਕਿਹਾ ਕਿ ਜਦੋਂ ਬੰਦੀ ਸਿੰਘਾਂ ਨੂੰ ਪੈਰੋਲ ਦੇਣ ਦੀ ਗੱਲ ਹੋਵੇ ਤਾਂ ਸਰਕਾਰਾਂ ਦੋਹਰਾ ਮਾਪਦੰਡ ਅਪਣਾ ਰਹੀਆਂ ਹਨ। ਬੰਦੀ ਸਿੰਘ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਰਧ ਮਾਤਾ ਨੂੰ ਮਿਲਣ ਲਈ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ ।
ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਜੋ ਜਿਨਸੀ ਸ਼ੋਸ਼ਣ ਦੇ ਮਾਮਲੇ ’ਚ ਸਜ਼ਾ ਕੱਟ ਰਿਹਾ ਹੈ, ਨੂੰ ਸਰਕਾਰ ਵੱਲੋਂ ਦੁਬਾਰਾ ਪੈਰੋਲ ਦੇਣ 'ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਨੇ ਸਰਕਾਰ ਦੇ ਇਸ ਫੈਸਲੇ ਨੂੰ ਦੋਹਰੇ ਮਾਪਦੰਡਾਂ ਅਤੇ ਪੱਖਪਾਤੀ ਨੀਤੀਆਂ ਦੀ ਉਦਾਹਰਣ ਦੱਸਿਆ।
ਐਡਵੋਕੇਟ ਧਾਮੀ ਨੇ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਵੱਲੋਂ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਫਰਲੋ ਅਤੇ ਪੈਰੋਲ ਦੇ ਕੇ ਵਿਸ਼ੇਸ਼ ਅਧਿਕਾਰ ਦਿੱਤੇ ਜਾ ਰਹੇ ਹਨ, ਦੂਜੇ ਪਾਸੇ ਬੰਦੀ ਸਿੰਘ, ਜੋ ਕਿ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਹੈ, ਨੂੰ ਆਪਣੇ ਬੀਮਾਰ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਵੀ ਪੈਰੋਲ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਇਹ ਰਵੱਈਆ ਦੇਸ਼ ਵਿੱਚ ਕਾਨੂੰਨ ਅਤੇ ਨਿਆਂ ਦੇ ਬਰਾਬਰ ਲਾਗੂ ਕਰਨ ਦੀ ਭਰੋਸੇਯੋਗਤਾ 'ਤੇ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਤਿੰਨ ਦਹਾਕਿਆਂ ਤੋਂ ਦੇਸ਼ ਭਰ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦਾ ਮਾਮਲਾ ਵੀ ਸਰਕਾਰਾਂ ਦੀਆਂ ਕਥਿਤ ਪੱਖਪਾਤੀ ਨੀਤੀਆਂ ਦਾ ਪ੍ਰਤੀਕ ਬਣਿਆ ਹੋਇਆ ਹੈ। ਬਹੁਤ ਸਾਰੇ ਬੰਦੀ ਸਿੰਘ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਫਿਰ ਵੀ ਉਨ੍ਹਾਂ ਦੀ ਰਿਹਾਈ ਦੇ ਮਾਮਲੇ ਅਜੇ ਵੀ ਲੰਬਿਤ ਹਨ।