ਅੰਮਿ੍ਤਪਾਲ ਸਿੰਘ, ਅੰਮਿ੍ਤਸਰ

ਪੰਜਾਬ ਰਾਜ ਮਹਿਲਾ ਕਮਿਸ਼ਨਰ ਨੇ ਪੁਲਿਸ ਲਾਈਨ ਵਿਖੇ ਦੋ ਰੋਜ਼ਾ ਅੌਰਤਾਂ ਦੇ ਘਰੇਲੂ ਝਗੜਿਆਂ ਸਬੰਧੀ ਲਗਾਈ ਗਈ ਲੋਕ ਅਦਾਲਤ ਦੇ ਪਹਿਲੇ ਦਿਨ 21 ਕੇਸਾਂ ਦਾ ਆਪਸੀ ਰਜ਼ਾਮੰਦੀ ਨਾਲ ਨਿਪਟਾਰਾ ਕੀਤਾ ਅਤੇ 10 ਹੋਰ ਆਏ ਨਵੇਂ ਕੇਸਾਂ ਦੀ ਸੁਣਵਾਈ ਕੀਤੀ।

ਮਨੀਸ਼ਾ ਗੁਲਾਟੀ ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਲਗਾਈ ਗਈ ਲੋਕ ਅਦਾਲਤ ਵਿਚ ਪਤੀ-ਪਤਨੀ ਦੇ ਝਗੜਿਆਂ ਨੂੰ ਆਪਸੀ ਰਜ਼ਾਮੰਦੀ ਨਾਲ ਸੁਲਝਾਇਆ ਗਿਆ ਅਤੇ ਅੌਰਤਾਂ ਨੂੰ ਉਨਾਂ੍ਹ ਦੇ ਕਾਨੂੰਨੀ ਹੱਕਾਂ ਪ੍ਰਤੀ ਜਾਗਰੂਕ ਵੀ ਕੀਤਾ ਗਿਆ। ਇਸ ਮੌਕੇ ਗੁਲਾਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਵਿਡ-19 ਦੌਰਾਨ ਇਸ ਸਮਂੇ ਮਹਿਲਾ ਕਮਿਸ਼ਨ ਕੋਲ 30 ਹਜਾਰ ਤੋਂ ਵੱਧ ਪੈਂਡਿੰਗ ਕੇਸ ਪਏ ਹੋਏ ਹਨ ਅਤੇ ਇਨ੍ਹਾਂ ਕੇਸਾਂ ਦੇ ਨਿਪਟਾਰੇ ਲਈ ਲੋਕ ਅਦਾਲਤਾਂ ਲਗਾਈਆਂ ਜਾ ਰਹੀਆਂ ਹਨ। ਉਨਾਂ੍ਹ ਕਿਹਾ ਕਿ ਪੜ੍ਹੀਆਂ ਲਿਖੀਆਂ ਅੌਰਤਾਂ ਨੂੰ ਵੀ ਆਪਣੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਣਕਾਰੀ ਨਹੀ ਹੈ, ਇਸ ਲਈ ਮਹਿਲਾ ਕਮਿਸ਼ਨ ਵੱਲਂੋ ਜਾਗਰੂਕਤਾ ਕੈਂਪ ਲਗਾ ਕੇ ਅੌਰਤਾਂ ਨੂੰ ਹੱਕਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਅੌਰਤਾਂ ਲਈ ਭਾਵਂੇ ਕਈ ਕਾਨੂੰਨ ਬਣਾਏ ਗਏ ਹਨ ਪਰ ਫਿਰ ਵੀ ਅੌਰਤ ਸੁਰੱਖਿਅਤ ਨਹੀਂ ਹੈ। ਉਨ੍ਹਾਂ ਪਿਛਲੇ ਦਿਨੀਂ ਹੁਸ਼ਿਆਰਪੁਰ ਵਿਖੇ ਹੋਈ 6 ਸਾਲਾ ਬੱਚੀ ਨਾਲ ਬਲਾਤਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਬਲਾਤਕਾਰੀਆਂ ਨੂੰ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ। ਉਨ੍ਹਾਂ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਇਸ ਮੁੱਦੇ ਉਤੇ ਸਖ਼ਤ ਕਾਨੂੰਨ ਬਣਾਏ ਜਾਣ ਦੀ ਪ੍ਰਰੋੜ੍ਹਤਾ ਕਰਨ। ਉਨ੍ਹਾਂ ਕਿਹਾ ਕਿ ਵੋਟਾਂ ਸਮਂੇ ਸਾਰੀਆਂ ਪਾਰਟੀਆਂ ਬੇਟੀਆਂ ਦੀ ਸੁਰੱਖਿਆ ਨੂੰ ਮੁੱਦਾ ਬਣਾਉਦੀਆਂ ਹਨ ਪਰ ਵੋਟਾਂ ਤੋਂ ਬਾਅਦ ਸਭ ਇਸ ਮੁੱਦੇ ਨੂੰ ਭੁੱਲ ਜਾਂਦੀਆਂ ਹਨ। ਉਨਾਂ੍ਹ ਕਿਹਾ ਕਿ ਸਕੂਲਾਂ ਵਿਚ ਬੱਚਿਆਂ ਨੂੰ ਗੱੁਡ ਟੱਚ ਅਤੇ ਬੈਡ ਟੱਚ ਸਬੰਧੀ ਜਾਣਕਾਰੀ ਦੇਣੀ ਚਾਹੀਦੀ ਹੈ। ਗੁਲਾਟੀ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਣਗੇ ਕਿ ਸਿੱਖਿਆ ਪ੍ਰਣਾਲੀ ਵਿਚ ਬਦਲਾਅ ਕੀਤਾ ਜਾਵੇ ਅਤੇ ਸ਼ੁਰੂ ਤੋਂ ਹੀ ਬੱਚਿਆਂ ਨੂੰ ਅੌਰਤਾਂ ਦੇ ਅਧਿਕਾਰਾਂ ਅਤੇ ਸਰੁੱਖਿਆ ਬਾਰੇ ਜਾਣਕਾਰੀ ਦਿੱਤੀ ਜਾਵੇ ਅਤੇ ਸਕੂਲਾਂ ਵਿਚ ਲੜਕੀਆਂ ਨੂੰ ਸਵੈ ਰੱਖਿਆ ਦੀ ਟਰੇਨਿੰਗ ਦਿੱਤੀ ਜਾਵੇ।

ਗੁਲਾਟੀ ਨੇ ਕਿਹਾ ਕਿ ਉਹ ਡੀਜੀਪੀ ਨੂੰ ਵੀ ਮਿਲਣਗੇ ਅਤੇ ਮਹਿਲਾ ਥਾਣਿਆਂ ਵਿਚ ਪੂਰਾ ਸਟਾਫ ਮੁਹੱਈਆ ਕਰਵਾਉਣ ਸਬੰਧੀ ਗੱਲਬਾਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਪੁਲਿਸ ਸਟੇਸ਼ਨਾਂ ਵਿਚੋ ਅੌਰਤਾਂ ਦੀਆਂ ਸ਼ਿਕਾਇਤਾਂ ਸਬੰਧੀ ਡਾਟਾ ਪ੍ਰਰਾਪਤ ਕੀਤਾ ਜਾਵੇਗਾ ਅਤੇ ਉਸ ਡਾਟੇ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਬਿਨਾਂ ਕਿਸੇ ਦਬਾਅ ਤੋਂ ਕੰਮ ਕਰਨ ਅਤੇ ਕੋਸ਼ਿਸ ਕਰਨ ਕਿ ਪਤੀ-ਪਤਨੀ ਦੇ ਝਗੜਿਆਂ ਨੂੰ ਆਪਣੀ ਪੱਧਰ 'ਤੇ ਹੀ ਆਪਸੀ ਰਜ਼ਾਮੰਦੀ ਨਾਲ ਨਿਪਟਾਉਣ।

ਇਸ ਮੌਕੇ ਵਿਜੈ ਕੁਮਾਰ ਡਿਪਟੀ ਡਾਇਰੈਕਟਰ ਪੰਜਾਬ ਮਹਿਲਾ ਕਮਿਸ਼ਨ, ਵਿਜੈ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੁਲਿਸ ਅਧਿਕਾਰੀ ਹਾਜ਼ਰ ਸਨ।