‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਸਫ਼ਲ ਬਣਾਉਣ ਵਾਲੀਆਂ ਮਹਿਲਾ ਸਖੀਆਂ ਨੂੰ ਸਨਮਾਨਿਤ ਕੀਤਾ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੈ ਗੁਪਤਾ ਨੇ ਡੀਏਵੀ ਸਕੂਲ, ਹਾਥੀ ਗੇਟ ਵਿਖੇ ਹਲਕੇ ਦੀਆਂ ਮਹਿਲਾ ਸਖੀਆਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਨੇ ਜ਼ਮੀਨੀ ਪੱਧਰ 'ਤੇ 'ਮਾਵਾਂ- ਧੀਆ ਸਤਕਾਰ ਯੋਜਨਾ"
Publish Date: Wed, 02 Sep 2026 06:01 PM (IST)
Updated Date: Wed, 02 Sep 2026 06:04 PM (IST)
ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੈ ਗੁਪਤਾ ਨੇ ਡੀਏਵੀ ਸਕੂਲ, ਹਾਥੀ ਗੇਟ ਵਿਖੇ ਹਲਕੇ ਦੀਆਂ ਮਹਿਲਾ ਸਖੀਆਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਨੇ ਜ਼ਮੀਨੀ ਪੱਧਰ ਤੇ ਮਾਵਾਂ- ਧੀਆ ਸਤਕਾਰ ਯੋਜਨਾ ਨੂੰ ਸਫਲ ਢੰਗ ਨਾਲ ਲਾਗੂ ਕਰਨ ਵਿੱਚ ਮੁੱਖ ਭੂਮਿਕਾ ਨਿਭਾਈ। ਇਸ ਮੌਕੇ ਤੇ, ਉਨ੍ਹਾਂ ਨੇ ਮਹਿਲਾ ਸਖੀਆਂ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਯੋਜਨਾ ਦੇ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਸਮਰਪਿਤ ਯਤਨ ਕੀਤੇ। ਵਿਧਾਇਕ ਡਾ. ਅਜੈ ਗੁਪਤਾ ਨੇ ਕਿਹਾ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਜਨਤਾ ਤੱਕ ਪਹੁੰਚਾਉਣ ਅਤੇ ਇਸਦੇ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਣ ਵਿੱਚ ਮਹਿਲਾ ਸਖੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਮਹਿਲਾ ਸਖੀਆਂ ਦੀ ਸਖ਼ਤ ਮਿਹਨਤ, ਸਹਿਯੋਗ ਅਤੇ ਸਮਰਪਣ ਨੇ ਵੱਡੀ ਗਿਣਤੀ ਵਿੱਚ ਮਾਵਾਂ ਅਤੇ ਧੀਆਂ ਤੱਕ ਯੋਜਨਾ ਦੇ ਲਾਭਾਂ ਨੂੰ ਸਫਲਤਾਪੂਰਵਕ ਪਹੁੰਚਾਉਣ ਵਿੱਚ ਸਹਾਇਤਾ ਕੀਤੀ ਹੈ। ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੀ ਭਲਾਈ, ਸਤਿਕਾਰ ਅਤੇ ਆਰਥਿਕ ਸਸ਼ਕਤੀਕਰਨ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਨੂੰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ, ਤਾਂ ਜੋ ਸਰਕਾਰੀ ਯੋਜਨਾਵਾਂ ਦੇ ਲਾਭ ਅਸਲ ਯੋਗ ਲਾਭਪਾਤਰੀਆਂ ਤੱਕ ਆਸਾਨੀ ਨਾਲ ਪਹੁੰਚ ਸਕਣ। ਇਸ ਮੌਕੇ ਵਿਧਾਇਕ ਡਾ. ਗੁਪਤਾ ਨੇ ਕੇਂਦਰੀ ਵਿਧਾਨ ਸਭਾ ਹਲਕੇ ਦੀਆਂ ਮਹਿਲਾ ਸਖੀਆਂ ਤੇ ਫੁੱਲ ਵਰ੍ਹਾ ਕੇ ਉਨ੍ਹਾਂ ਦਾ ਸਨਮਾਨ ਕੀਤਾ ਅਤੇ ਯੋਜਨਾ ਦੇ ਸਫਲਤਾਪੂਰਵਕ ਲਾਗੂ ਕਰਨ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਦੀ ਸ਼ਲਾਘਾ ਕੀਤੀ। ਇਸ ਮੌਕੇ ਖੁਸ਼ੀ ਭਰੇ ਮਾਹੌਲ ਵਿੱਚ ਗਿੱਧਾ ਅਤੇ ਭੰਗੜਾ ਪੇਸ਼ ਕੀਤਾ ਗਿਆ ਅਤੇ ਔਰਤਾਂ ਪ੍ਰਤੀ ਸਤਿਕਾਰ ਪ੍ਰਗਟ ਕੀਤਾ ਗਿਆ। ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਮਾਵਾਂ-ਧੀਆਂ ਦਾ ਸਤਿਕਾਰ ਕਰਨਾ ਸਾਡੀ ਸਮਾਜਿਕ ਜ਼ਿੰਮੇਵਾਰੀ ਹੈ ਅਤੇ ਉਨ੍ਹਾਂ ਦੇ ਸਤਿਕਾਰ ਲਈ ਅਜਿਹੇ ਯਤਨ ਜਾਰੀ ਰਹਿਣਗੇ। ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਹਲਕਾ ਸੰਗਠਨ ਇੰਚਾਰਜ ਹਰਪ੍ਰੀਤ ਸਿੰਘ ਆਹਲੂਵਾਲੀਆ, ਅੰਮ੍ਰਿਤਸਰ ਮਹਿਲਾ ਵਿੰਗ ਪ੍ਰਧਾਨ ਕਾਮਨਾ ਆਨੰਦ, ਜ਼ਿਲ੍ਹਾ ਮਹਿਲਾ ਵਿੰਗ ਇੰਚਾਰਜ ਸੁਖਬੀਰ ਕੌਰ, ਮੋਨਾ ਮਹਾਜਨ, ਰਿਤੂ ਮਹਾਜਨ ਅਤੇ ਵਿਧਾਨ ਸਭਾ ਹਲਕੇ ਦੀਆਂ ਵੱਖ-ਵੱਖ ਮਹਿਲਾ ਬਲਾਕ ਪ੍ਰਧਾਨਾਂ ਵੀ ਮੌਜੂਦ ਸਨ।