ਡੀਏਵੀ ਵਿਖੇ 'ਫੰਡਰੇਜ਼ਿੰਗ ਲਈ ਏਆਈ' ਵਿਸ਼ੇ ’ਤੇ ਵਰਕਸ਼ਾਪ ਲੱਗੀ ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਡੀਏਵੀ ਕਾਲਜ ਅੰਮ੍ਰਿਤਸਰ ਦੇ ਇੰਸਟੀਚਿਊਸ਼ਨਜ਼ ਦੀ ਇਨੋਵੇਸ਼ਨ ਕੌਂਸਲ (ਆਈਆਈਸੀ)
Publish Date: Wed, 09 Sep 2026 04:16 PM (IST)
Updated Date: Wed, 09 Sep 2026 04:16 PM (IST)
ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਡੀਏਵੀ ਕਾਲਜ ਅੰਮ੍ਰਿਤਸਰ ਦੇ ਇੰਸਟੀਚਿਊਸ਼ਨਜ਼ ਦੀ ਇਨੋਵੇਸ਼ਨ ਕੌਂਸਲ (ਆਈਆਈਸੀ) ਅਤੇ ਕੰਪਿਊਟਰ ਸਾਇੰਸ ਵਿਭਾਗ ਦੇ ਸਾਂਝੇ ਸਹਿਯੋਗ ਹੇਠ ਵਿਦਿਆਰਥੀਆਂ ਲਈ ਏਆਈ ਫਾਰ ਫੰਡਰੇਜ਼ਿੰਗ ਐਂਡ ਇਨਵੈਸਟਰ ਪਿੱਚ ਪ੍ਰੈਪਰੇਸ਼ਨ ਸਿਰਲੇਖ ਵਾਲੀ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡਾ. ਅਮਨਦੀਪ ਕੌਰ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੀ ਵਰਤੋਂ ਕਰਕੇ ਫੰਡ ਇਕੱਠਾ ਕਰਨ ਦੀ ਪ੍ਰਕਿਰਿਆ ਤੇ ਨਿਵੇਸ਼ਕਾਂ ਲਈ ਪ੍ਰਭਾਵਸ਼ਾਲੀ ਪੇਸ਼ਕਾਰੀਆਂ (ਪਿਚ) ਤਿਆਰ ਕਰਨ ਦੀਆਂ ਸੂਖਮਤਾਵਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਸਟਾਰਟਅੱਪ ਸੱਭਿਆਚਾਰ, ਨਿਵੇਸ਼ਕ ਉਮੀਦਾਂ ਅਤੇ ਏਆਈ ਟੂਲਸ ਦੇ ਵਿਹਾਰਕ ਉਪਯੋਗ ਬਾਰੇ ਮਾਰਗਦਰਸ਼ਨ ਪ੍ਰਦਾਨ ਕੀਤਾ- ਉਹ ਵਿਸ਼ੇ ਜੋ ਅੱਜ ਦੇ ਡਿਜੀਟਲ ਯੁੱਗ ਵਿਚ ਬਹੁਤ ਢੁਕਵੇਂ ਹਨ। ਇਸ ਮੌਕੇ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਕਿਹਾ ਅਜਿਹੀਆਂ ਵਰਕਸ਼ਾਪਾਂ ਵਿਦਿਆਰਥੀਆਂ ਨੂੰ ਉੱਦਮਤਾ ਤੇ ਨਵੀਨਤਾ ਦੇ ਖੇਤਰਾਂ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ ਤੇ ਕੰਪਿਊਟਰ ਸਾਇੰਸ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ, ਵਿਿਦਆਰਥੀਆਂ ਨੂੰ ਅਜਿਹੇ ਸਮਾਗਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ। ਵਿਭਾਗ ਦੇ ਮੁਖੀ ਪ੍ਰੋ. ਵਿਕਰਮ ਸ਼ਰਮਾ ਨੇ ਦੱਸਿਆ ਕਿ ਵੱਡੀ ਗਿਣਤੀ ਵਿਚ ਵਿਿਦਆਰਥੀਆਂ ਨੇ ਵਰਕਸ਼ਾਪ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਜਾਣਕਾਰੀ ਭਰਪੂਰ ਸੈਸ਼ਨ ਤੋਂ ਲਾਭ ਉਠਾਇਆ। ਉਨ੍ਹਾਂ ਭਵਿੱਖ ਵਿੱਚ ਅਜਿਹੇ ਨਵੀਨਤਾਕਾਰੀ ਸਮਾਗਮਾਂ ਨੂੰ ਜਾਰੀ ਰੱਖਣ ਦੀ ਵਚਨਬੱਧਤਾ ਪ੍ਰਗਟਾਈ। ਇਸ ਮੌਕੇ ਆਈਆਈਸੀ ਕਨਵੀਨਰ ਡਾ. ਮਨਪ੍ਰੀਤ ਕੌਰ ਅਤੇ ਪ੍ਰੋ. ਨੈਨਾ ਹਾਂਡਾ ਵੀ ਮੌਜੂਦ ਸਨ।