ਸੀਕੇਡੀ ਇੰਟਰਨੈਸ਼ਨਲ ਨਰਸਿੰਗ ਕਾਲਜ ਵਿਖੇ ਵਰਲਡ ਹੈਲਥ ਡੇਅ ਮਨਾਇਆ
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਚੀਫ ਖਾਲਸਾ ਦੀਵਾਨ ਇੰਟਰਨੈਸ਼ਨਲ ਨਰਸਿੰਗ ਕਾਲਜ ਵਿਖੇ ਵਰਲਡ ਹੈਲਥ ਡੇਅ ਮਨਾਇਆ
Publish Date: Wed, 08 Apr 2026 04:16 PM (IST)
Updated Date: Wed, 08 Apr 2026 04:20 PM (IST)

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਚੀਫ ਖਾਲਸਾ ਦੀਵਾਨ ਇੰਟਰਨੈਸ਼ਨਲ ਨਰਸਿੰਗ ਕਾਲਜ ਵਿਖੇ ਵਰਲਡ ਹੈਲਥ ਡੇਅ ਮਨਾਇਆ ਗਿਆ। ਜਿਸ ਦੀ ਸ਼ੁਰੂਆਤ ਗੁਰੂ ਸਾਹਿਬ ਦਾ ਓਟ ਆਸਰਾ ਲੈਦਿਆਂ ਵਿਦਿਆਰਥੀਆਂ ਵੱਲੋਂ ਗੁਰਬਾਣੀ ਸ਼ਬਦ ਗਾਇਨ ਕਰਕੇ ਕੀਤੀ ਗਈ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ. ਯਸ਼ਪ੍ਰੀਤ ਕੌਰ ਨੇ ਵਰਲਡ ਹੈਲਥ ਆਰਗੇਨਾਈਜੇਸ਼ਨ ਵੱਲੋਂ ਇਸ ਸਾਲ ਦਿੱਤੇ ਗਏ ਵਿਸ਼ੇ ‘ਆਪਣੀ ਸਿਹਤ ਲਈ ਇਕਮੁੱਠ ਹੋ ਕੇ ਵਿਗਿਆਨ ਨਾਲ ਜੁੜੋ’ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਰੋਗ-ਰਹਿਤ ਤੇ ਸਿਹਤਮੰਦ ਜੀਵਨ ਜੀਊਣ ਲਈ ਮਨੁੱਖ ਨੂੰ ਵਿਿਗਆਨਕ ਸੋਚ ਅਤੇ ਸਿਹਤ ਸੰਬੰਧੀ ਨਵੀਨ ਜਾਣਕਾਰੀ ਨਾਲ ਜੁੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਸਮਾਜ ਦੇ ਹਰ ਵਰਗ ਚਾਹੇ ਖੇਤੀਬਾੜੀ, ਮੈਡੀਕਲ, ਇੰਜੀਨੀਅਰਿੰਗ ਜਾਂ ਉਦਯੋਗਿਕ ਖੇਤਰ ਨਾਲ ਸਬੰਧਤ ਹੋਵੇ। ਇਸ ਨੂੰ ਇਕੱਠੇ ਹੋ ਕੇ ਸੋਚਣਾ ਚਾਹੀਦਾ ਹੈ ਕਿ ਅਸੀਂ ਆਪਣੇ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਸਿਹਤਮੰਦ ਕਿਵੇਂ ਬਣਾਈ ਰੱਖ ਸਕਦੇ ਹਾਂ। ਇਸ ਦੌਰਾਨ ਕਾਲਜ ਦੇ ਅਧਿਆਪਕਾਂ ਦੀ ਅਗਵਾਈ ਹੇਠ ਵਿਦਿਆਰਥੀਆਂ ਵੱਲੋਂ ਸਿਹਤ ਅਤੇ ਵਿਗਿਆਨ ਨਾਲ ਸਬੰਧਿਤ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਜਾਣਕਾਰੀ ਭਰਪੂਰ ਮਾਡਲ ਤਿਆਰ ਕਰਕੇ ਪੇਸ਼ ਕੀਤੇ ਗਏ। ਕਾਲਜ ਦੇ ਚੇਅਰਮੈਨ ਡਾ. ਆਤਮਜੀਤ ਸਿੰਘ ਬਸਰਾ, ਮੈਂਬਰ ਇੰਚਾਰਜ ਡਾ. ਅਮਰਜੀਤ ਸਿੰਘ ਨਾਗਪਾਲ ਅਤੇ ਡਾ. ਅਮਰਜੀਤ ਸਿੰਘ ਸਚਦੇਵਾ ਵੱਲੋਂ ਵਿਦਿਆਰਥੀਆਂ ਦੇ ਮਾਡਲਾਂ ਨੂੰ ਬਾਰੀਕੀ ਨਾਲ ਦੇਖਣ ਤੋਂ ਬਾਅਦ ਪਹਿਲੀ, ਦੂਜੀ ਅਤੇ ਤੀਜੀ ਪੁਜ਼ੀਸ਼ਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਡਾ. ਆਤਮਜੀਤ ਸਿੰਘ ਬਸਰਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਿਦਆਰਥੀਆਂ ਵਿੱਚ ਵਿਗਿਆਨਕ ਸੋਚ, ਰਚਨਾਤਮਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ। ਉਹਨਾਂ ਨੇ ਕਿਹਾ ਕਿ ਸਿਹਤਮੰਦ ਸਮਾਜ ਦੀ ਨਿਰਮਾਣ ਲਈ ਸਿਰਫ਼ ਡਾਕਟਰੀ ਇਲਾਜ ਹੀ ਨਹੀਂ, ਸਗੋਂ ਸਾਫ ਸੁਥਰਾ ਵਾਤਾਵਰਣ, ਸਹੀ ਜੀਵਨ ਸ਼ੈਲੀ ਅਤੇ ਵਿਗਿਆਨਕ ਜਾਣਕਾਰੀ ਵੀ ਬਹੁਤ ਮਹੱਤਵਪੂਰਨ ਹੈ। ਡਾ. ਅਮਰਜੀਤ ਸਿੰਘ ਸਚਦੇਵਾ ਨੇ ਚੰਗੀ ਸਿਹਤ ਲਈ ਕੁਝ ਜ਼ਰੂਰੀ ਨੁਕਤੇ ਸਾਂਝੇ ਕਰਦਿਆਂ ਸੁਰਿੰਦਰ ਕੌਰ ਵੱਲੋਂ ਵਾਤਾਵਰਨ ਨੂੰ ਸਾਫ ਸੁਥਰਾ ਅਤੇ ਸਿਹਤਮੰਦ ਬਣਾਈ ਰੱਖਣ ਸਬੰਧੀ ਦਿੱਤੇ ਗਏ ਭਾਸ਼ਣ ਦੀ ਵੀ ਸ਼ਲਾਘਾ ਕੀਤੀ। ਇਸ ਤੋਂ ਬਾਅਦ ਜੀਐਨਐਮ ਦੇ ਸਾਲਾਨਾ ਇਮਤਿਹਾਨਾਂ ਵਿੱਚ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਤੇ ਸਾਇੰਟੀਫਿਕ ਮਾਡਲ ਤਿਆਰ ਕਰਨ ਵਾਲੇ ਜੇਤੂ ਵਿਿਦਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਭਾਵਨਾ, ਪ੍ਰੋਫੈਸਰ ਜਤਿੰਦਰ ਕੌਰ, ਸੰਤੋਸ਼ ਕੁਮਾਰੀ, ਮੀਨਾਕਸ਼ੀ ਤੋਂ ਇਲਾਵਾ ਕਾਲਜ ਦਾ ਸਮੂਹ ਅਧਿਆਪਕ ਅਤੇ ਦਫ਼ਤਰੀ ਸਟਾਫ ਵੀ ਮੌਜੂਦ ਸੀ।