ਡੀਏਵੀ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮਨਾਇਆ ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਡੀਏਵੀ ਕਾਲਜ ਅੰਮ੍ਰਿਤਸਰ ਵਿਖੇ 'ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ' ਦੀ ਅਗਵਾਈ ਹੇਠ ਅਤੇ ਕਾਲਜ ਦੇ ' ਰਸਾਇਣ ਕਲੱਬ' ਦੁਆਰਾ 'ਵਿਸ਼ਵ ਓਜ਼ੋਨ ਦਿਵਸ' ਮਨਾਇਆ ਗਿਆ। ਇਸ ਸਮਾਗਮ ਦੀ ਸ਼ੁਰੂਆਤ
Publish Date: Thu, 22 Oct 2026 04:23 PM (IST)
Updated Date: Thu, 22 Oct 2026 04:25 PM (IST)
ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਡੀਏਵੀ ਕਾਲਜ ਅੰਮ੍ਰਿਤਸਰ ਵਿਖੇ ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ ਦੀ ਅਗਵਾਈ ਹੇਠ ਅਤੇ ਕਾਲਜ ਦੇ ਰਸਾਇਣ ਕਲੱਬ ਦੁਆਰਾ ਵਿਸ਼ਵ ਓਜ਼ੋਨ ਦਿਵਸ ਮਨਾਇਆ ਗਿਆ। ਇਸ ਸਮਾਗਮ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਕੀਤੀ। ਉਨ੍ਹਾਂ ਦੱਸਿਆ ਕਿ ਓਜ਼ੋਨ ਪਰਤ ਧਰਤੀ ਲਈ ਇੱਕ ਸੁਰੱਖਿਆ ਕਵਚ ਵਜੋਂ ਕੰਮ ਕਰਦੀ ਹੈ, ਜੋ ਸਾਨੂੰ ਸੂਰਜ ਦੀਆਂ ਹਾਨੀਕਾਰਕ ਅਲਟਰਾਵਾਇਲਟ ਕਿਰਨਾਂ ਤੋਂ ਬਚਾਉਂਦੀ ਹੈ। ਉਨ੍ਹਾਂ ਕਿਹਾ ਕਿ ਓਜ਼ੋਨ ਪਰਤ ਦਾ ਘਟਣਾ ਗਲੋਬਲ ਵਾਰਮਿੰਗ, ਜਲਵਾਯੂ ਤਬਦੀਲੀ ਅਤੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਦੇ ਵਧਦੇ ਖ਼ਤਰੇ ਦਾ ਕਾਰਨ ਬਣਦਾ ਹੈ। ਉਨ੍ਹਾਂ ਵਿਿਦਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਰੋਜ਼ਾਨਾ ਜੀਵਨ ਵਿੱਚ ਅਜਿਹੀਆਂ ਆਦਤਾਂ ਅਪਣਾਉਣ ਜੋ ਓਜ਼ੋਨ ਪਰਤ ਦੀ ਸੰਭਾਲ ਵਿੱਚ ਮਦਦਗਾਰ ਹੋਣ। ਵਿਭਾਗ ਮੁਖੀ ਡਾ. ਰਵੀ ਸ਼ਰਮਾ ਨੇ ਦੱਸਿਆ ਕਿ ਵਿਿਦਆਰਥੀਆਂ ਲਈ ਦੋ ਮੁਕਾਬਲੇ ਪੋਸਟਰ ਬਣਾਉਣ ਅਤੇ ਸਲੋਗਨ ਰਾਈਟਿੰਗ ਕਰਵਾਏ ਗਏ ਸਨ। ਪੋਸਟਰ ਬਣਾਉਣ ਦੇ ਮੁਕਾਬਲੇ ਵਿਚ ਵਿਿਦਆਰਥੀਆਂ ਨੇ ਓਜ਼ੋਨ ਪਰਤ ਦੀ ਸੰਭਾਲ, ਸੀਐਫਸੀ ਦੇ ਮਾੜੇ ਪ੍ਰਭਾਵਾਂ ਅਤੇ ਵਾਤਾਵਰਣ ਸੰਤੁਲਨ ਤੇ ਆਧਾਰਿਤ ਪ੍ਰਭਾਵਸ਼ਾਲੀ ਚਿੱਤਰ ਤਿਆਰ ਕੀਤੇ। ਨਾਅਰੇ ਲਿਖਣ ਦੇ ਮੁਕਾਬਲੇ ਵਿਚ ਵਿਿਦਆਰਥੀਆਂ ਨੇ ਓਜ਼ੋਨ ਦੀ ਸੁਰੱਖਿਆ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਦਮਦਾਰ ਨਾਅਰੇ ਲਿਖੇ। ਜੇਤੂ ਵਿਿਦਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਿਦਆਰਥੀਆਂ ਵਿੱਚ ਵਾਤਾਵਰਣ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਓਜ਼ੋਨ ਪਰਤ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਸੀ। ਇਸ ਮੌਕੇ ਡਾ. ਮੁਨੀਸ਼ ਗੁਪਤਾ, ਡਾ. ਜੇ.ਜੇ ਮਹੇਂਦਰੂ ਪ੍ਰੋ ਰਾਜੇਸ਼ ਮਿੱਤੁ, ਪ੍ਰੋ ਪ੍ਰੋ ਰਘੁ ਰਾਜ ਅਤੇ ਵੱਡੀ ਗਿਣਤੀ ਵਿਚ ਵਿਿਦਆਰਥੀ ਹਾਜ਼ਰ ਸਨ।