ਕਿਡਸ ਪ੍ਰਾਈਡ ਸਕੂਲ ’ਚ ਵਿਸ਼ਵ ਪੰਜਾਬੀ ਦਿਵਸ ਮਨਾਇਆ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਕਿਡਜ਼ ਪ੍ਰਾਈਡ ਸਕੂਲ ਵਿਚ ਵਿਸ਼ਵ ਪੰਜਾਬੀ ਦਿਵਸ ਬੜੇ ਉਤਸ਼ਾਹ ਅਤੇ ਉਮੰਗ ਨਾਲ ਮਨਾਇਆ ਗਿਆ। ਇਸ ਮੌਕੇ ਵਿਿਦਆਰਥੀਆਂ ਨੇ ਪੰਜਾਬੀ ਭਾਸ਼ਾ ਦੀ ਮਹੱਤਤਾ ਨੂੰ ਦਰਸਾਉਂਦੀਆਂ ਵੱਖ-ਵੱਖ ਗਤੀਵਿਧੀਆਂ
Publish Date: Thu, 24 Sep 2026 04:09 PM (IST)
Updated Date: Thu, 24 Sep 2026 04:12 PM (IST)
ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਕਿਡਜ਼ ਪ੍ਰਾਈਡ ਸਕੂਲ ਵਿਚ ਵਿਸ਼ਵ ਪੰਜਾਬੀ ਦਿਵਸ ਬੜੇ ਉਤਸ਼ਾਹ ਅਤੇ ਉਮੰਗ ਨਾਲ ਮਨਾਇਆ ਗਿਆ। ਇਸ ਮੌਕੇ ਵਿਿਦਆਰਥੀਆਂ ਨੇ ਪੰਜਾਬੀ ਭਾਸ਼ਾ ਦੀ ਮਹੱਤਤਾ ਨੂੰ ਦਰਸਾਉਂਦੀਆਂ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ। ਵਿਿਦਆਰਥੀਆਂ ਨੇ ਪੰਜਾਬੀ ਕਵਿਤਾਵਾਂ, ਭਾਸ਼ਣ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਪੰਜਾਬੀ ਭਾਸ਼ਾ ਅਤੇ ਪੰਜਾਬੀ ਵਿਰਸੇ ਪ੍ਰਤੀ ਆਪਣੇ ਪਿਆਰ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸਕੂਲ ਦੇ ਐਮਡੀ ਸ਼ਾਂਤੀ ਜੈਨ ਅਤੇ ਪ੍ਰਿੰਸੀਪਲ ਪੈ੍ਰਟੀ ਜੈਨ ਨੇ ਵਿਿਦਆਰਥੀਆਂ ਨੂੰ ਪੰਜਾਬੀ ਭਾਸ਼ਾ ਨਾਲ ਜੁੜੇ ਰਹਿਣ ਅਤੇ ਇਸ ਦੇ ਪ੍ਰਚਾਰ-ਪ੍ਰਸਾਰ ਲਈ ਯਤਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਦਿਵਸ ਨੂੰ ਮਨਾਉਣ ਦਾ ਮੁੱਖ ਮਕਸਦ ਨਵੀਂ ਪੀੜ੍ਹੀ ਅਤੇ ਸਕੂਲੀ ਬੱਚਿਆਂ ਨੂੰ ਆਪਣੀ ਅਮੀਰ ਮਾਂ-ਬੋਲੀ ਪੰਜਾਬੀ, ਸਾਹਿਤ ਅਤੇ ਪੰਜਾਬੀ ਸੱਭਿਆਚਾਰਕ ਵਿਰਸੇ ਨਾਲ ਜੋੜਨਾ ਸੀ। ਸਮਾਗਮ ਦੌਰਾਨ ਬੱਚਿਆਂ ਦੇ ਬੌਧਿਕ ਅਤੇ ਰਚਨਾਤਮਕ ਵਿਕਾਸ ਲਈ ਕਈ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ। ਬੱਚਿਆਂ ਨੇ ਪੰਜਾਬੀ ਕਵਿਤਾ ਉਚਾਰਨ, ਭਾਸ਼ਣ, ਸਲੋਗਨ ਲਿਖਣ ਅਤੇ ਰੰਗ-ਬਿਰੰਗੇ ਪੋਸਟਰ ਬਣਾਉਣ ਵਰਗੀਆਂ ਗਤੀਵਿਧੀਆਂ ਵਿੱਚ ਵਧ-ਚੜ੍ਹ ਕੇ ਹਿੱਸਾ ਲਿਆ। ਮਾਂ-ਬੋਲੀ ਨੂੰ ਮਾਣ ਦੇਣ ਲਈ ਅਧਿਆਪਕਾਂ ਅਤੇ ਵਿਿਦਆਰਥੀਆਂ ਵੱਲੋਂ ਪੰਜਾਬੀ ਵਿੱਚ ਗੱਲਬਾਤ ਕੀਤੀ ਗਈ ਅਤੇ ਆਪਣੇ ਹਸਤਾਖਰ (ਸਾਈਨ) ਵੀ ਪੰਜਾਬੀ ਭਾਸ਼ਾ ਵਿਚ ਕਰਕੇ ਮੇਰੀ ਪੰਜਾਬੀ–ਮੇਰਾ ਮਾਣ ਦਾ ਸੁਨੇਹਾ ਦਿੱਤਾ ਗਿਆ। ਸਕੂਲ ਪ੍ਰਬੰਧਕਾਂ ਅਤੇ ਮੁੱਖ ਅਧਿਆਪਕਾਂ ਨੇ ਬੱਚਿਆਂ ਨੂੰ ਰੋਜ਼ਾਨਾ ਜੀਵਨ ਵਿਚ ਪੰਜਾਬੀ ਬੋਲਣ, ਪੜ੍ਹਨ ਅਤੇ ਲਿਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਮਾਂ-ਬੋਲੀ ਬੱਚੇ ਦੇ ਮਾਨਸਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ ਅਤੇ ਇਸ ਦੀ ਹੋਂਦ ਨੂੰ ਬਰਕਰਾਰ ਰੱਖਣਾ ਸਾਡੀ ਸਭ ਦੀ ਜ਼ਿੰਮੇਵਾਰੀ ਹੈ।