ਲੇਕਹੈਡ ਸਕੂਲ ’ਚ ਵਿਸ਼ਵ ਪੰਜਾਬੀ ਦਿਵਸ ਮਨਾਇਆ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਰਾਮਤੀਰਥ ਰੋਡ ਸਥਿਤ ਲੇਕਹੈੱਡ ਪਬਲਿਕ ਸਕੂਲ ਦੀ ਚੇਅਰਪਰਸਨ ਊਰਵਸ਼ੀ ਬਿਆਲਾ ਅਤੇ ਪ੍ਰਿੰਸੀਪਲ ਸ਼ਿਵਾਲਿਕਾ ਢਿੱਲੋਂ ਦੀ ਅਗਵਾਈ ਵਿਚ ਵਿਸ਼ਵ ਪੰਜਾਬੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।
Publish Date: Thu, 24 Sep 2026 04:15 PM (IST)
Updated Date: Thu, 24 Sep 2026 04:18 PM (IST)
ਬੱਚਿਆਂ ਦਾ ਮਾਂ ਬੋਲੀ ਨਾਲ ਜੁੜੇ ਰਹਿਣਾ ਬਹੁਤ ਜ਼ਰੂਰੀ : ਪ੍ਰਿੰ. ਸ਼ਿਵਾਲਿਕਾ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਰਾਮਤੀਰਥ ਰੋਡ ਸਥਿਤ ਲੇਕਹੈੱਡ ਪਬਲਿਕ ਸਕੂਲ ਦੀ ਚੇਅਰਪਰਸਨ ਊਰਵਸ਼ੀ ਬਿਆਲਾ ਅਤੇ ਪ੍ਰਿੰਸੀਪਲ ਸ਼ਿਵਾਲਿਕਾ ਢਿੱਲੋਂ ਦੀ ਅਗਵਾਈ ਵਿਚ ਵਿਸ਼ਵ ਪੰਜਾਬੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਹੜੇ ਨੂੰ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕਰਦੇ ਹੋਏ ਸਜਾਇਆ ਗਿਆ ਸੀ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਸ਼ਿਵਾਲਿਕਾ ਢਿੱਲੋਂ ਵੱਲੋਂ ਮਾਂ ਬੋਲੀ ਪੰਜਾਬੀ ਦੀ ਮਹੱਤਤਾ ਤੇ ਚਾਨਣਾ ਪਾਉਣ ਨਾਲ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬੀ ਸਿਰਫ਼ ਇੱਕ ਭਾਸ਼ਾ ਹੀ ਨਹੀਂ, ਸਗੋਂ ਸਾਡੀ ਪਛਾਣ, ਸਾਡੇ ਸੱਭਿਆਚਾਰ ਅਤੇ ਸਾਡੇ ਵਿਰਸੇ ਦੀ ਪ੍ਰਤੀਕ ਹੈ। ਅੱਜ ਦੇ ਸਮੇਂ ਵਿੱਚ ਜਦੋਂ ਬੱਚੇ ਪੱਛਮੀ ਸੱਭਿਆਚਾਰ ਵੱਲ ਵੱਧ ਰਹੇ ਹਨ, ਉਦੋਂ ਮਾਂ ਬੋਲੀ ਨਾਲ ਜੁੜੇ ਰਹਿਣਾ ਬਹੁਤ ਜ਼ਰੂਰੀ ਹੈ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਵੱਖ-ਵੱਖ ਰੰਗਾਰੰਗ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ। ਸਮਾਗਮ ਦੌਰਾਨ ਸੁੰਦਰ ਲਿਖਤ ਤੇ ਪੈਂਤੀ ਅੱਖਰੀ ਮੁਕਾਬਲਾ, ਇਕ ਮਿੰਟ ਦੀ ਵੀਡੀਓ: ਮੇਰੇ ਲਈ ਪੰਜਾਬੀ ਕੀ ਹੈ?, ਪੰਜਾਬੀ ਕਵਿਤਾ / ਲੇਖ / ਕਹਾਣੀ ਲਿਖਣ ਮੁਕਾਬਲਾ ਕਰਵਾਇਆ ਗਿਆ। ਕਵਿਤਾ ਅਤੇ ਭਾਸ਼ਣ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਪੰਜਾਬੀ ਕਵਿਤਾਵਾਂ, ਕਹਾਣੀਆਂ ਅਤੇ ਮਾਂ ਬੋਲੀ ਦੇ ਸਤਿਕਾਰ ਵਿੱਚ ਆਪਣੇ ਵਿਚਾਰ ਪੇਸ਼ ਕੀਤੇ। ਵਿਦਿਆਰਥਣਾਂ ਵੱਲੋਂ ਪੰਜਾਬੀ ਲੋਕ ਨਾਚ ਗਿੱਧਾ ਅਤੇ ਵਿਦਿਆਰਥੀਆਂ ਵੱਲੋਂ ਭੰਗੜਾ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਸਮਾਗਮ ਦੇ ਅੰਤ ਵਿਚ ਸਕੂਲ ਪ੍ਰਬੰਧਕਾਂ ਵੱਲੋਂ ਸਾਰੇ ਬੱਚਿਆਂ ਨੂੰ ਆਪਣੇ ਘਰਾਂ ਵਿੱਚ ਅਤੇ ਆਪਸ ਵਿੱਚ ਪੰਜਾਬੀ ਵਿੱਚ ਗੱਲਬਾਤ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਸਭ ਨੇ ਮਾਂ ਬੋਲੀ ਪੰਜਾਬੀ ਦੀ ਸੇਵਾ ਅਤੇ ਸਤਿਕਾਰ ਦਾ ਪ੍ਰਣ ਲਿਆ। ਇਸ ਮੌਕੇ ਤੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।