ਸਕੂਲ ’ਚ ਵਿਸ਼ਵ ਪੰਜਾਬੀ ਦਿਵਸ ਮਨਾਇਆ ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਵਿਸ਼ਵ ਪੰਜਾਬੀ ਦਿਵਸ ਬੜੇ ਉਤਸ਼ਾਹ ਅਤੇ ਮਾਣ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪੰਜਾਬੀ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਮਾਂ-ਬੋਲੀ ਪੰਜਾਬੀ ਦੀ
Publish Date: Wed, 23 Sep 2026 04:10 PM (IST)
Updated Date: Wed, 23 Sep 2026 04:12 PM (IST)
ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਵਿਸ਼ਵ ਪੰਜਾਬੀ ਦਿਵਸ ਬੜੇ ਉਤਸ਼ਾਹ ਅਤੇ ਮਾਣ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪੰਜਾਬੀ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਮਾਂ-ਬੋਲੀ ਪੰਜਾਬੀ ਦੀ ਮਹੱਤਤਾ, ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨਾਲ ਜੋੜਨ ਲਈ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ। ਸਮਾਗਮ ਦੌਰਾਨ ਪੰਜਾਬੀ ਅਧਿਆਪਕਾਂ ਦੀ ਅਗਵਾਈ ਹੇਠ ਵਿਦਿਆਰਥੀਆਂ ਵੱਲੋਂ ਪੰਜਾਬੀ ਕਵਿਤਾਵਾਂ, ਕਵਿਤਾ ਉਚਾਰਨ, ਭਾਸ਼ਣ, ਪੰਜਾਬੀ ਸੁੰਦਰ ਲਿਖਾਈ, ਸ਼ਬਦਾਵਲੀ ਅਤੇ ਪੰਜਾਬੀ ਭਾਸ਼ਾ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਅਤੇ ਆਪਣੀ ਮਾਂ-ਬੋਲੀ ਪ੍ਰਤੀ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਪੰਜਾਬੀ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦੇ ਇਤਿਹਾਸ, ਮਹੱਤਤਾ ਅਤੇ ਅਮੀਰ ਸਾਹਿਤਕ ਵਿਰਸੇ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਰੋਜ਼ਾਨਾ ਜੀਵਨ ਵਿੱਚ ਪੰਜਾਬੀ ਬੋਲਣ, ਪੜ੍ਹਨ ਅਤੇ ਲਿਖਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਮਹਾਨ ਸੂਫ਼ੀ ਕਵੀ ਬਾਬਾ ਫ਼ਰੀਦ ਜੀ ਦੀ ਬਾਣੀ ਅਤੇ ਪੰਜਾਬੀ ਸਾਹਿਤ ਵਿੱਚ ਉਨ੍ਹਾਂ ਦੇ ਯੋਗਦਾਨ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਐਮਡੀ ਡਾ. ਮੰਗਲ ਸਿੰਘ ਕਿਸ਼ਨਪੁਰੀ, ਚੇਅਰਮੈਨ ਜਸਪਿੰਦਰ ਸਿੰਘ ਕਾਹਲੋਂ, ਮੁੱਖ ਪ੍ਰਬੰਧਕ ਹਰਜਿੰਦਰ ਪਾਲ ਕੌਰ, ਡਾਇਰੈਕਟਰ ਡਾ. ਅਮਨਦੀਪ ਕੌਰ ਥਿੰਦ, ਪ੍ਰਿੰਸੀਪਲ ਮੀਨਾਕਸ਼ੀ ਤਰੇਹਨ ਅਤੇ ਵਾਈਸ ਪ੍ਰਿੰਸੀਪਲ ਸ਼ਿਖਾ ਨੇ ਵਿਿਦਆਰਥੀਆਂ ਅਤੇ ਪੰਜਾਬੀ ਵਿਭਾਗ ਦੇ ਅਧਿਆਪਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬੀ ਸਾਡੀ ਮਾਂ-ਬੋਲੀ ਹੀ ਨਹੀਂ, ਸਗੋਂ ਸਾਡੀ ਪਹਿਚਾਣ, ਸੱਭਿਆਚਾਰ ਅਤੇ ਵਿਰਾਸਤ ਦਾ ਅਹਿਮ ਹਿੱਸਾ ਹੈ। ਸਕੂਲ ਪ੍ਰਬੰਧਕ ਕਮੇਟੀ ਨੇ ਪੰਜਾਬੀ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕਾਂ ਦੀ ਮਿਹਨਤ ਸਦਕਾ ਨਵੀਂ ਪੀੜ੍ਹੀ ਆਪਣੀ ਮਾਂ-ਬੋਲੀ ਅਤੇ ਪੰਜਾਬੀ ਵਿਰਸੇ ਨਾਲ ਜੁੜ ਰਹੀ ਹੈ। ਸਮਾਗਮ ਦੌਰਾਨ ਸਮੂਹ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਨੂੰ ਪਿਆਰ ਕਰਨ, ਇਸ ਦੀ ਵਰਤੋਂ ਨੂੰ ਵਧਾਉਣ ਅਤੇ ਆਪਣੀ ਮਾਂ-ਬੋਲੀ ਦਾ ਮਾਣ ਬਰਕਰਾਰ ਰੱਖਣ ਦਾ ਸੰਕਲਪ ਲਿਆ। ਕੁੱਲ ਮਿਲਾ ਕੇ ਸਕੂਲ ਵਿੱਚ ਮਨਾਇਆ ਗਿਆ ਵਿਸ਼ਵ ਪੰਜਾਬੀ ਦਿਵਸ ਵਿਦਿਆਰਥੀਆਂ ਵਿੱਚ ਪੰਜਾਬੀ ਭਾਸ਼ਾ ਪ੍ਰਤੀ ਪਿਆਰ, ਸਤਿਕਾਰ ਅਤੇ ਜਾਗਰੂਕਤਾ ਪੈਦਾ ਕਰਨ ਵਿੱਚ ਸਫਲ ਰਿਹਾ।