ਰੁਜ਼ਗਾਰ ਦੀ ਘਾਟ ਨੇ ਖੋਹੀ ਇੱਕ ਹੋਰ ਰੂਹ: ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਬੇਰੁਜ਼ਗਾਰ ਨੌਜਵਾਨ ਵੱਲੋਂ ਖ਼ੁਦਕੁਸ਼ੀ, ਪਰਿਵਾਰ 'ਚ ਮਚਿਆ ਚੀਕ-ਚਿਹਾੜਾ
ਜੰਡਿਆਲਾ ਗੁਰੂ ਨੇੜਲੇ ਪਿੰਡ ਗਹਿਰੀ ਮੰਡੀ ਤੋਂ ਨੌਜਵਾਨ ਵੱਲੋਂ ਕਥਿਤ ਤੌਰ 'ਤੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਗਹਿਰੀ ਮੰਡੀ ਨੇ ਕਥਿਤ ਤੌਰ 'ਤੇ ਸਲਫਾਸ ਖਾ ਲਈ, ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ। ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਦੇ ਯਤਨਾਂ ਦੇ ਬਾਵਜੂਦ ਉਸ ਦੀ ਜਾਨ ਨਹੀਂ ਬਚ ਸਕੀ।
Publish Date: Tue, 23 Jun 2026 09:39 AM (IST)
Updated Date: Tue, 23 Jun 2026 09:40 AM (IST)
ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ, ਜੰਡਿਆਲਾ ਗੁਰੂ : ਜੰਡਿਆਲਾ ਗੁਰੂ ਨੇੜਲੇ ਪਿੰਡ ਗਹਿਰੀ ਮੰਡੀ ਤੋਂ ਨੌਜਵਾਨ ਵੱਲੋਂ ਕਥਿਤ ਤੌਰ 'ਤੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਗਹਿਰੀ ਮੰਡੀ ਨੇ ਕਥਿਤ ਤੌਰ 'ਤੇ ਸਲਫਾਸ ਖਾ ਲਈ, ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ। ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਦੇ ਯਤਨਾਂ ਦੇ ਬਾਵਜੂਦ ਉਸ ਦੀ ਜਾਨ ਨਹੀਂ ਬਚ ਸਕੀ।
ਸੂਤਰਾਂ ਅਨੁਸਾਰ ਮ੍ਰਿਤਕ ਨੌਜਵਾਨ ਕੁਝ ਸਮੇਂ ਤੋਂ ਬੇਰੁਜ਼ਗਾਰੀ ਅਤੇ ਮਾਨਸਿਕ ਤਣਾਅ ਕਾਰਨ ਪ੍ਰੇਸ਼ਾਨ ਦੱਸਿਆ ਜਾ ਰਿਹਾ ਸੀ। ਹਾਲਾਕਿ ਪੁਲਿਸ ਵੱਲੋਂ ਮੌਤ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਰ ਪੱਖ ਤੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਸੂਚਨਾ ਮਿਲਣ ਉਪਰੰਤ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲੋੜੀਂਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ, ਜਿਸ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਕਾਰਨਾਂ ਬਾਰੇ ਹੋਰ ਸਪੱਸ਼ਟਤਾ ਹੋ ਸਕੇਗੀ। ਇਸ ਅਚਾਨਕ ਵਾਪਰੀ ਘਟਨਾ ਕਾਰਨ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ, ਜਦਕਿ ਪਿੰਡ ਵਾਸੀਆਂ ਨੇ ਵੀ ਨੌਜਵਾਨ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮਾਮਲੇ ਬਾਰੇ ਅਗਲੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।