- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਬਖਸ਼ ਦੀ ਇਲਾਜ ਦੌਰਾਨ ਮੌਤ ਹੋ ਗਈ। ਪਰਿਵਾਰ ਦਾ ਦੋਸ਼ ਹੈ ਕਿ ਗੁਰਬਖਸ਼ ਨੂੰ ਪੁਲਿਸ ਨੇ ਤਸੀਹੇ ਦਿੱਤੇ। ਪੁਲਿਸ ਹਿਰਾਸਤ ਵਿੱਚ ਉਸ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਪੋਸਟਮਾਰਟਮ ਕਰਵਾਉਣ ਦੀ ਤਿਆਰੀ ਕਰ ਰਹੀ ਹੈ। ਇਸ ਮਾਮਲੇ ਸਬੰਧੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਇੱਕ ਪੱਤਰ ਵੀ ਭੇਜਿਆ ਗਿਆ ਹੈ। ਜ਼ਿਕਰਯੋਗ ਹੈ ਕਿ ਗੁਰਬਖਸ਼ ਨੇ ਆਪਣੇ ਇੱਕ ਸਾਥੀ ਨਾਲ ਮਿਲ ਕੇ ਖੁਦਕੁਸ਼ੀ ਕਰਨ ਵਾਲੇ ਗਗਨਦੀਪ ਸਿੰਘ ਰੰਧਾਵਾ ਦੇ ਘਰ ਬਿਜਲੀ ਕੱਟ ਦਿੱਤੀ ਸੀ।

ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਵੇਅਰ ਹਾਊਸ ਮੈਨੇਜਰ ਮਹਿਰੂਮ ਗਗਨਦੀਪ ਸਿੰਘ ਰੰਧਾਵਾ ਦੇ ਘਰ ਬਿਜਲੀ ਦੀਆਂ ਲਾਈਨਾਂ ਕੱਟਣ ਵਾਲੇ ਨੌਜਵਾਨ ਦੀ ਮੰਗਲਵਾਰ ਰਾਤ ਪੁਲਿਸ ਹਿਰਾਸਤ ਵਿੱਚ ਮੌਤ ਹੋ ਗਈ। ਪੁਲਿਸ ਨੇ ਦੋਸ਼ੀ ਦੀ ਪਛਾਣ ਗੁਰਬਖਸ਼ ਸਿੰਘ (25) ਵਜੋਂ ਕੀਤੀ ਹੈ, ਜੋ ਕਿ ਸ਼ੈਦਪੁਰ ਦਾ ਰਹਿਣ ਵਾਲਾ ਹੈ। ਪੁਲਿਸ ਅਨੁਸਾਰ ਗੁਰਬਖਸ਼ ਸਿੰਘ ਐੱਚਆਈਵੀ ਤੋਂ ਪੀੜਤ ਸੀ। ਉਸਦਾ ਪਰਿਵਾਰ ਵੀ ਉਸ ਦਾ ਇਲਾਜ ਕਰਵਾ ਰਿਹਾ ਸੀ। ਜਿਵੇਂ ਹੀ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕੀਤਾ, ਉਸ ਦੀ ਸਿਹਤ ਵਿਗੜ ਗਈ। ਉਸ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।