ਆਲ ਇੰਡੀਆ ਐਂਟੀ ਕਰੱਪਸ਼ਨ ਮੋਰਚਾ ਨੇ ਸਿਵਲ ਸਰਜਨ ਨੂੰ ਦਿੱਤਾ ਮੰਗ ਪੱਤਰ ਆਲ ਇੰਡੀਆ ਐਂਟੀ ਕਰੱਪਸ਼ਨ ਮੋਰਚਾ ਨੇ ਸਿਵਲ ਸਰਜਨ ਨੂੰ ਦਿੱਤਾ ਮੰਗ ਪੱਤਰ
Publish Date: Mon, 07 Sep 2026 05:02 PM (IST)
Updated Date: Tue, 08 Sep 2026 04:02 AM (IST)
ਪ੍ਰਾਈਵੇਟ ਹਸਪਤਾਲਾਂ ਖਿਲਾਫ਼ ਕਾਰਵਾਈ ਦੀ ਕੀਤੀ ਮੰਗ ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਆਲ ਇੰਡੀਆ ਐਂਟੀ ਕੁਰੱਪਸ਼ਨ ਮੋਰਚਾ ਵੱਲੋਂ ਪਾਰਟੀ ਸੁਪਰੀਮੋ ਮਹੰਤ ਰਮੇਸ਼ਾਨੰਦ ਸਰਸਵਤੀ ਅਤੇ ਉਨ੍ਹਾਂ ਦੀ ਟੀਮ ਰਾਸ਼ਟਰੀ ਜਨਰਲ ਸਕੱਤਰ ਜੁਗਲ ਮਹਾਜਨ, ਜ਼ਿਲ੍ਹਾ ਪ੍ਰਧਾਨ ਲਵਪ੍ਰੀਤ ਸ਼ਰਮਾ ਵੱਲੋਂ ਪ੍ਰਾਈਵੇਟ ਹਸਪਤਾਲਾਂ ਖ਼ਿਲਾਫ਼ ਕਾਰਵਾਈ ਲਈ ਇੱਕ ਮੰਗ ਪੱਤਰ ਸਿਵਲ ਸਰਜਨ ਅੰਮ੍ਰਿਤਸਰ ਨੂੰ ਦਿੱਤਾ ਗਿਆ। ਜਿਸ ਵਿਚ ਗੱਲਬਾਤ ਕਰਦਿਆਂ ਮਹੰਤ ਰਮੇਸ਼ਾਨੰਦ ਸਰਸਵਤੀ ਤੇ ਜੁਗਲ ਮਹਾਜਨ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੰਗ ਪੱਤਰ ਰਾਹੀ ਮੰਗ ਕੀਤੀ ਗਈ ਹੈ ਕਿ ਪ੍ਰਾਈਵੇਟ ਹਸਪਤਾਲਾਂ ਵਾਲੇ ਆਪਣੇ ਹਸਪਤਾਲਾਂ ਵਿਚ ਮਰੀਜ਼ਾਂ ਦਾ ਸ਼ੋਸ਼ਣ ਕਰਦੇ ਹਨ, ਸਮੇਂ-ਸਮੇਂ ਤੇ ਇਹ ਜਾਂਚ ਕੀਤੀ ਜਾਣੀ ਚਾਹੀਦੀ ਹੈ ਕਿ ਹਸਪਤਾਲ ਦੇ ਅੰਦਰ ਕਾਨੂੰਨ ਅਨੁਸਾਰ ਲੋੜੀਂਦੀਆਂ ਚੀਜ਼ਾਂ ਮੌਜੂਦ ਹਨ ਅਤੇ ਸਾਰਿਆਂ ਦੇ ਲਾਇਸੈਂਸ ਬਣੇ ਹੋਏ ਹਨ ਜਾਂ ਨਹੀਂ। ਇਹ ਜਾਂਚ ਵੀ ਹੋਣੀ ਚਾਹੀਦੀ ਹੈ ਕਿ ਹਸਪਤਾਲਾਂ ਵਿੱਚ ਤਾਇਨਾਤ ਸਟਾਫ਼ ਪੂਰੀ ਤਰ੍ਹਾਂ ਨਾਲ ਯੋਗ ਕੁਆਲੀਫਾਈਡ ਹੈ ਜਾਂ ਨਹੀਂ। ਪ੍ਰਾਈਵੇਟ ਹਸਪਤਾਲ ਤੇ ਸਕੈਨਿੰਗ ਸੈਂਟਰ ਵਾਲੇ ਨਿਯਮਾਂ ਅਨੁਸਾਰ ਕੰਮ ਕਰ ਰਹੇ ਹਨ ਜਾਂ ਨਹੀਂ, ਇਸ ਦੀ ਸਮੇਂ-ਸਮੇਂ ਤੇ ਜਾਂਚ ਹੋਣੀ ਚਾਹੀਦੀ ਹੈ। ਮੋਰਚੇ ਨੇ ਚੇਤਾਵਨੀ ਦਿੱਤੀ ਕਿ ਜੇਕਰ ਕਾਨੂੰਨ ਅਨੁਸਾਰ ਨਾ ਚੱਲਣ ਵਾਲੇ ਪ੍ਰਾਈਵੇਟ ਹਸਪਤਾਲਾਂ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ, ਤਾਂ ਆਲ ਇੰਡੀਆ ਐਂਟੀ ਕਰਪਸ਼ਨ ਮੋਰਚਾ ਸਿਵਲ ਸਰਜਨ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਵੇਗਾ, ਜਿਸ ਦੀ ਮਿਤੀ ਦਾ ਐਲਾਨ ਜਲਦ ਹੀ ਕੀਤਾ ਜਾਵੇਗਾ। ਇਸ ਮੌਕੇ ਹਰਜੀਤ ਸ਼ਾਹ, ਸੰਜੇ ਸੋਨੀ, ਗਗਨ ਮਹਿਰਾ, ਅਜੇ ਕੁਮਾਰ, ਰਘੁਵੀਰ ਕੁਮਾਰ, ਰਵਿੰਦਰ ਕੁਮਾਰ, ਸੰਜੀਤ ਕੁਮਾਰ, ਵਿਲੀਅਮ ਮਸੀਹ, ਦਿਲੀਪ ਕੁਮਾਰ, ਵਿਆਸ ਕੁਮਾਰ, ਜਿਿਤੰਦਰ ਗੁਪਤਾ, ਹਰੀਸ਼ ਕੁਮਾਰ, ਗੋਵਿੰਦ ਕੁਮਾਰ, ਬਾਬਾ ਆਦਿ ਹਾਜ਼ਰ ਸਨ।