ਸਰਕਾਰੀ ਸਕੂਲ ਤਰਸਿੱਕਾ ਵਿਖੇ ਜ਼ੋਨ ਪੱਧਰੀ ਖੇਡਾਂ ਕਰਵਾਈਆਂ ਤਰਲੋਚਨ ਸਿੰਘ ਜੋਧਾਨਗਰੀ, ਪੰਜਾਬੀ ਜਾਗਰਣ ਟਾਂਗਰਾ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਸਿਕਾ ਵਿਖੇ ਜ਼ੋਨ ਪੱਧਰੀ ਖੇਡਾਂ ਵਿਚ ਪ੍ਰਿੰਸ ਅਕੈਡਮੀ
Publish Date: Sat, 19 Sep 2026 04:38 PM (IST)
Updated Date: Sat, 19 Sep 2026 04:41 PM (IST)
ਤਰਲੋਚਨ ਸਿੰਘ ਜੋਧਾਨਗਰੀ, ਪੰਜਾਬੀ ਜਾਗਰਣ ਟਾਂਗਰਾ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਸਿਕਾ ਵਿਖੇ ਜ਼ੋਨ ਪੱਧਰੀ ਖੇਡਾਂ ਵਿਚ ਪ੍ਰਿੰਸ ਅਕੈਡਮੀ ਤਰਸਿੱਕਾ ਦੇ ਐੱਮਡੀ ਸੁਖਦੇਵ ਸਿੰਘ ਦੀ ਰਹਿਨੁਮਾਈ ਹੇਠ ਜੋਨਲ ਪੱਧਰੀ ਅੰਡਰ-18 ਐਥਲੈਟਿਕਸ ਇਨ੍ਹਾਂ ਮੁਕਾਬਲਿਆਂ ਦੌਰਾਨ ਵੱਖ-ਵੱਖ ਖੇਡਾਂ ਜਿਵੇਂ ਕਿ ਰੇਸ, ਹਾਈ ਜੰਪ ਅਤੇ ਲੌਂਗ ਜੰਪ ਦੇ ਫਸਵੇਂ ਮੁਕਾਬਲੇ ਵੇਖਣ ਨੂੰ ਮਿਲੇ, ਜਿਨ੍ਹਾਂ ਵਿੱਚ ਖਿਡਾਰੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਕੋਚ ਸੂਬੇਦਾਰ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਬੱਚਿਆਂ ਨੇ ਜੀ-ਤੋੜ ਮਿਹਨਤ ਕੀਤੀ, ਜਿਸ ਦੇ ਸਿੱਟੇ ਵਜੋਂ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਮੀਟਰ ਰੇਸ ’ਚ ਮਹਿਕਪ੍ਰੀਤ ਕੌਰ ਨੇ ਪਹਿਲਾ ਮਨਕੀਰਤ ਕੌਰ ਨੇ 100 ਮੀਟਰ ਰੇਸ ’ਚ ਤੀਸਰਾ ਸਥਾਨ 200 ਮੀਟਰ ਰੇਸ ਸਿਰਤਾਜ ਸਿੰਘ ਨੇ ਤੀਸਰਾ ਸਥਾਨ ਲੌਂਗ ਜੰਪ ਦੂਸਰਾ ਸਥਾਨ ਹਾਸਲ ਕੀਤਾ। ਇਸ ਪ੍ਰਾਪਤੀ ’ਤੇ ਐੱਮਡੀ ਸੁਖਦੇਵ ਸਿੰਘ ਅਤੇ ਕੋਚ ਸੂਬੇਦਾਰ ਕੁਲਵੰਤ ਸਿੰਘ ਨੇ ਜੇਤੂ ਬੱਚਿਆਂ ਨੂੰ ਇਨਾਮ ਵੰਡਦਿਆਂ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਰੋਸ਼ਨ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਖੇਡਾਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਜਰੂਰੀ ਹਨ ਅਤੇ ਅਕੈਡਮੀ ਵੱਲੋਂ ਭਵਿੱਖ ਵਿਚ ਵੀ ਬੱਚਿਆਂ ਨੂੰ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਲਈ ਹਰ ਸੰਭਵ ਸਹੂਲਤ ਦਿੱਤੀ ਜਾਵੇਗੀ। ਇਸ ਮੌਕੇ ਅਕੈਡਮੀ ਦਾ ਸਮੁੱਚਾ ਸਟਾਫ਼ ਤੇ ਬੱਚਿਆਂ ਦੇ ਮਾਪੇ ਵੀ ਹਾਜ਼ਰ ਸਨ।