ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਜ਼ਿਲ੍ਹੇ ’ਚ 21 ਵਿਸ਼ੇਸ਼ ਕੈਂਪ ਜਾਰੀ : ਡੀਸੀ
ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਜ਼ਿਲ੍ਹਾ ਬਰਨਾਲਾ ’ਚ 21 ਵਿਸ਼ੇਸ਼ ਕੈਂਪ ਜਾਰੀ: ਡਿਪਟੀ ਕਮਿਸ਼ਨਰ
Publish Date: Wed, 11 Feb 2026 05:06 PM (IST)
Updated Date: Wed, 11 Feb 2026 05:08 PM (IST)
- ਰਜਿਸਟ੍ਰੇਸ਼ਨ ਲਈ ਆਧਾਰ ਕਾਰਡ ਤੇ ਵੋਟਰ ਕਾਰਡ ਨਾਲ ਲਿਜਾਇਆ ਜਾਵੇ
- ਜ਼ਿਲ੍ਹਾ ਵਾਸੀਆਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ
ਬਰਨਾਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਜ਼ਿਲ੍ਹਾ ਬਰਨਾਲਾ ’ਚ ਵਿਸ਼ੇਸ਼ ਮੁਹਿੰਮ ਜਾਰੀ ਹੈ। ਇਸ ਮੁਹਿੰਮ ਤਹਿਤ ਪਹਿਲੇ ਪੜਾਅ ’ਚ ਰੋਜ਼ਾਨਾ 21 ਥਾਵਾਂ ’ਤੇ ਵਿਸ਼ੇਸ਼ ਕੈਂਪ ਲਗਾ ਕੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈਏਐੱਸ ਨੇ ਦੱਸਿਆ ਕਿ ਇਸ ਸਕੀਮ ਅਧੀਨ ਜ਼ਿਲ੍ਹਾ ਬਰਨਾਲਾ ਦੇ ਝਲੂਰ, ਮਹਿਲ ਕਲਾਂ, ਤਲਵੰਡੀ, ਜੰਗੀਆਣਾ, ਬਦਰਾ, ਗਿੱਲ ਕੋਠੇ, ਹੰਡਿਆਇਆ ਵਾਰਡ ਨੰਬਰ 6, ਦੀਵਾਨਾ, ਰਾਜੀਆ, ਟੱਲੇਵਾਲ, ਚੰਨਣਵਾਲ, ਬਰਨਾਲਾ ਵਾਰਡ ਨੰਬਰ 6, ਬਰਨਾਲਾ ਵਾਰਡ ਨੰਬਰ 11, ਬਰਨਾਲਾ ਵਾਰਡ ਨੰਬਰ 20, ਅਮਲਾ ਸਿੰਘ ਵਾਲਾ, ਚੀਮਾ, ਰੂੜੇਕੇ ਕਲਾਂ, ਨੈਣੇਵਾਲ, ਭੂਰੇ, ਤਾਜੋਕੇ, ਠੀਕਰੀਵਾਲ ਪਿੰਡਾਂ ਅਤੇ ਵਾਰਡਾਂ ’ਚ ਵਿਸ਼ੇਸ਼ ਕੈਂਪ ਜਾਰੀ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਨਾਗਰਿਕ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਬਣਾ ਕੇ ਦਿੱਤਾ ਜਾਣਾ ਹੈ, ਜਿਸ ਨਾਲ ਹਰ ਪਰਿਵਾਰ ਦਾ 10 ਲੱਖ ਰੁਪਏ ਸਾਲਾਨਾ ਦਾ ਨਕਦੀ ਰਹਿਤ ਇਲਾਜ ਹੋਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਦੇ ਨਾਲ-ਨਾਲ ਪ੍ਰਾਈਵੇਟ ਹਸਪਤਾਲ ਵੀ ਸੂਚੀਬੱਧ ਕੀਤੇ ਗਏ ਹਨ। ਰਜਿਸਟ੍ਰੇਸ਼ਨ ਲਈ ਆਪਣਾ ਆਧਾਰ ਕਾਰਡ, ਵੋਟਰ ਕਾਰਡ ਅਤੇ ਨਾਬਾਲਿਗ ਦੀ ਰਜਿਸਟ੍ਰੇਸ਼ਨ ਲਈ ਜਨਮ ਸਰਟੀਫਿਕੇਟ ਨਾਲ ਲਿਜਾਇਆ ਜਾਵੇ। ਉਨ੍ਹਾਂ ਬਰਨਾਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ’ਚ ਜਾ ਕੇ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣ। ਇਨ੍ਹਾਂ ਇਲਾਕਿਆਂ ’ਚ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕਰਨ ਤੋਂ ਬਾਅਦ ਇਹ ਕੈਂਪ ਹੋਰਨਾਂ ਪਿੰਡਾਂ ਅਤੇ ਵਾਰਡਾਂ ’ਚ ਲਾਏ ਜਾਣਗੇ।