25 ਲੀਟਰ ਲਾਹਣ ਬਰਾਮਦ
25 ਲੀਟਰ ਲਾਹਣ ਬਰਾਮਦ
Publish Date: Wed, 11 Feb 2026 05:39 PM (IST)
Updated Date: Wed, 11 Feb 2026 05:41 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਰੂੜੇਕੇ ਕਲਾਂ ਦੀ ਪੁਲਿਸ ਨੇ 25 ਲੀਟਰ ਲਾਹਣ ਬਰਾਮਦ ਕਰ ਕੇ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਗੁਰਲਾਲ ਸਿੰਘ ਪੁੱਤਰ ਘੁਤਰਪਾਲ ਸਿੰਘ ਵਾਸੀ ਗੋਨਾ ਪੱਤੀ ਪੱਖੋ ਕਲਾ ਜੋ ਸ਼ਰਾਬ ਨਾਜਾਇਜ਼ ਕਸੀਦ ਕਰ ਕੇ ਵੇਚਣ ਦਾ ਆਦੀ ਹੈ। ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਉਸ ਦੇ ਕਬਜ਼ੇ ’ਚੋਂ ਭਾਰੀ ਮਾਤਰਾ ’ਚ ਨਾਜਾਇਜ਼ ਸ਼ਰਾਬ, ਲਾਹਣ ਬਰਾਮਦ ਹੋ ਸਕਦੀ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਉਕਤ ਵਿਅਕਤੀ ਦੇ ਘਰੋਂ 25 ਲੀਟਰ ਲਾਹਣ ਬਰਾਮਦ ਕਰ ਕੇ ਕੇਸ ਦਰਜ ਕਰ ਲਿਆ ਹੈ।