ਸਟਾਫ਼ ਰਿਪੋਰਟਰ, ਬਰਨਾਲਾ : ਬਰਨਾਲਾ ਪੁਲਿਸ ਨੇ ਨਸ਼ੀਲੇ ਪਦਾਰਥ ਬਰਾਮਦ ਕਰਦਿਆਂ 2 ਅੌਰਤਾਂ ਸਮੇਤ 3 ਜਣਿਆਂ ਨੂੰ ਗਿ੍ਫ਼ਤਾਰ ਕੀਤਾ ਹੈ। ਪਹਿਲੇ ਮਾਮਲੇ 'ਚ ਥਾਣਾ ਸਦਰ ਬਰਨਾਲਾ ਦੀ ਪੁਲਿਸ ਨੂੰ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਜਗਸੀਰ ਸਿੰਘ ਵਾਸੀ ਨੱਥੋ ਕੀ ਪੱਤੀ, ਸੇਖਾ ਨਾਜਾਇਜ਼ ਸ਼ਰਾਬ ਕੱਢਕੇ ਵੇਚਣ ਦਾ ਧੰਦਾ ਕਰਦਾ ਹੈ। ਪੁਲਿਸ ਨੇ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕਰਦਿਆਂ ਜਗਸੀਰ ਸਿੰਘ ਉਕਤ ਨੂੰ 20 ਲੀਟਰ ਲਾਹਣ ਸਮੇਤ ਗਿ੍ਫ਼ਤਾਰ ਕੀਤਾ। ਦੂਜੇ ਮਾਮਲੇ 'ਚ ਥਾਣਾ ਸਿਟੀ 1 ਬਰਨਾਲਾ ਦੀ ਪੁਲਿਸ ਨੇ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਛੋਟੇ ਕੌਰ ਪਤਨੀ ਪਾਲਾ ਸਿੰਘ ਵਾਸੀ ਰੇਹੜਾ ਮੁਹੱਲਾ, ਬੈਕ ਸਾਇਡ ਮਿਊਂਸੀਪਲ ਕਮੇਟੀ, ਬਰਨਾਲਾ ਨੂੰ 11 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ। ਇਕ ਹੋਰ ਮਾਮਲੇ 'ਚ ਥਾਣਾ ਸਿਟੀ 1 ਬਰਨਾਲਾ ਦੀ ਹੀ ਪੁਲਿਸ ਨੇ ਮੁਖਬਰੀ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਰਾਣੀ ਵਾਸੀ ਰਾਮਬਾਗ ਦੀ ਬੈਕਸਾਇਡ, ਬਰਨਾਲਾ ਨੂੰ 300 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰਦਿਆਂ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।