- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
30 ਬੋਤਲ ਸ਼ਰਾਬ ਬਰਾਮਦ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਸਿਟੀ-1 ਬਰਨਾਲਾ ਦੀ ਪੁਲਿਸ ਨੇ 30 ਬੋਤਲਾਂ ਸ਼ਰਾਬ ਬਰਾਮਦ ਕਰ ਕੇ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਲੱਛੋ ਪਤਨੀ ਤਾਰੀ ਵਾਸੀ ਰਾਮਬਾਗ ਰੋਡ ਬਰਨਾਲਾ ਬਾਹਰੋਂ ਸਸਤੇ ਭਾਅ ਦੀ ਸ਼ਰਾਬ ਠੇਕਾ ਦੇਸੀ ਲਿਆ ਕੇ ਸ਼ਹਿਰ ਬਰਨਾਲਾ ਅਤੇ ਆਸ-ਪਾਸ ਦੇ ਏਰੀਏ ਵਿੱਚ ਵੇਚਣ ਦਾ ਧੰਦਾ ਕਰਦੀ ਹੈ, ਜੋ ਆਪਣੇ ਰਿਹਾਇਸ਼ੀ ਘਰ ’ਚ ਸ਼ਰਾਬ ਠੇਕਾ ਦੇਸੀ ਰੱਖੀ ਹੋਈ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਉਕਤ ਔਰਤ ਨੂੰ ਗ੍ਰਿਫ਼ਤਾਰ ਕਰ ਕੇ 30 ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ ਕੀਤੀ।