- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਿਲਹਾਲ ਉਹ ਆਪਣੇ ਪਤੀ ਨਾਲ ਤਪਾ ਦੀ ਹੀ ਇੱਕ ਬਸਤੀ ਵਿੱਚ ਰਹਿ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਔਰਤ ਆਪਣੇ ਪੇਕੇ ਪਿੰਡ ਦੇ ਹੀ ਇੱਕ ਨੌਜਵਾਨ ਮਿੱਤਰ ਨਾਲ ਤਪਾ ਮੰਡੀ ਦੇ ਇੱਕ ਹੋਟਲ ਵਿੱਚ ਠਹਿਰੀ ਹੋਈ ਸੀ, ਜਿੱਥੇ ਉਸ ਦਾ ਕਤਲ ਕਰ ਦਿੱਤਾ ਗਿਆ।

ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ: ਤਪਾ ਮੰਡੀ ਦੇ ਇੱਕ ਹੋਟਲ ਵਿੱਚ 31 ਸਾਲਾ ਔਰਤ ਦੇ ਕਤਲ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਤਪਾ ਮੰਡੀ ਦੇ ਨਾਲ ਲੱਗਦੇ ਇੱਕ ਪਿੰਡ ਦੀ ਰਹਿਣ ਵਾਲੀ ਇਸ ਔਰਤ ਦਾ ਵਿਆਹ ਇੱਥੋਂ ਕਰੀਬ 15 ਕਿਲੋਮੀਟਰ ਦੂਰ ਇੱਕ ਹੋਰ ਪਿੰਡ ਵਿੱਚ ਹੋਇਆ ਸੀ। ਫਿਲਹਾਲ ਉਹ ਆਪਣੇ ਪਤੀ ਨਾਲ ਤਪਾ ਦੀ ਹੀ ਇੱਕ ਬਸਤੀ ਵਿੱਚ ਰਹਿ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਔਰਤ ਆਪਣੇ ਪੇਕੇ ਪਿੰਡ ਦੇ ਹੀ ਇੱਕ ਨੌਜਵਾਨ ਮਿੱਤਰ ਨਾਲ ਤਪਾ ਮੰਡੀ ਦੇ ਇੱਕ ਹੋਟਲ ਵਿੱਚ ਠਹਿਰੀ ਹੋਈ ਸੀ, ਜਿੱਥੇ ਉਸ ਦਾ ਕਤਲ ਕਰ ਦਿੱਤਾ ਗਿਆ। ਇਸ ਘਟਨਾ ਸਬੰਧੀ ਮ੍ਰਿਤਕ ਔਰਤ ਦੇ ਪਤੀ ਦੇ ਬਿਆਨਾਂ ਦੇ ਆਧਾਰ 'ਤੇ ਤਪਾ ਥਾਣੇ ਵਿੱਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।