ਸਟਾਫ਼ ਰਿਪੋਰਟਰ, ਬਰਨਾਲਾ : ਐਤਵਾਰ ਨੂੰ ਪੰਜਾਬ ਰੋਡਵੇਜ਼\ਪਨਬੱਸ\ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਤਿੰਨ ਰੋਜ਼ਾ ਹੜਤਾਲ ਸਵੇਰੇ ਪਹਿਲੇ ਸਮੇਂ ਤੋਂ ਸ਼ੁਰੂ ਹੋ ਗਈ। ਪੰਜਾਬ ਅੰਦਰ ਪਨਬੱਸ ਤੇ ਪੀਆਰਟੀਸੀ ਦੇ 27 ਡਿਪੂਆਂ ਦੇ ਗੇਟਾਂ ਅੱਗੇ ਲਗਪਗ 8000 ਕੱਚੇ ਮੁਲਾਜ਼ਮ ਧਰਨੇ 'ਤੇ ਬੈਠੇ। ਇਸ ਸਮੇਂ ਬਰਨਾਲਾ ਡਿਪੂ ਦੇ ਗੇਟ ਅੱਗੇ ਧਰਨੇ ਦੌਰਾਨ ਬੋਲਦਿਆਂ ਸੂਬਾ ਆਗੂ ਰਣਧੀਰ ਰਾਣਾ, ਡੀਪੂ ਪ੍ਰਧਾਨ ਨਿਰਪਾਲ ਸਿੰਘ ਪੱਪੂ, ਸੈਕਟਰੀ ਸੁਖਪਾਲ ਸਿੰਘ ਪਾਲਾ, ਚੇਅਰਮੈਨ ਮਨਜੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੱਤਾ 'ਚ ਆਉਣ ਤੋਂ ਪਹਿਲਾਂ ਸਰਕਾਰੀ ਵਿਭਾਗਾਂ ਨੂੰ ਬਚਾਉਣ ਤੇ ਪੰਜਾਬ ਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਟਰਾਂਸਪੋਰਟ ਮਾਫ਼ੀਆ ਖ਼ਤਮ ਕਰਨ ਸਮੇਤ ਸਾਰੀਆਂ ਜਾਇਜ਼ ਮੰਗਾਂ ਦਾ ਹੱਲ ਕੱਢਣ ਦੀ ਗੱਲ ਕਰਦੀ ਸੀ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਆਪਣੇ ਨਿਸ਼ਾਨੇ ਤੋਂ ਸਰਕਾਰ ਭੜਕ ਗਈ ਹੈ ਪਿਛਲੇ ਸਮੇਂ 'ਚ ਯੂਨੀਅਨ ਨੇ ਟਰਾਂਸਪੋਰਟ ਮੰਤਰੀ ਪੰਜਾਬ ਦੇ ਕਹਿਣ 'ਤੇ ਹੜਤਾਲ ਮੁਅੱਤਲ ਕੀਤੀ ਸੀ ਪਰ 2 ਤੋਂ ਢਾਈ ਮਹੀਨੇ ਬੀਤ ਜਾਣ ਦੇ ਬਾਵਜੂਦ ਕੋਈ ਹੱਲ ਨਹੀਂ ਕੱਿਢਆ ਗਿਆ, ਜਿਸ ਦੇ ਰੋਸ ਵਜੋਂ ਹੜਤਾਲ ਰੱਖੀ ਗਈ। ਮੰਗਾਂ ਮੰਨਣ ਦੀ ਬਜਾਏ ਅਧਿਕਾਰੀਆਂ ਵਲੋਂ ਕਿਹਾ ਗਿਆ ਕਿ ਕੋਈ ਮੰਗ ਹੱਲ ਨਹੀਂ ਕਰਨੀ, ਤੁਹਾਡੇ 'ਤੇ ਕੋਈ ਸਰਵਿਸ ਰੂਲ ਲਾਗੂ ਨਹੀਂ ਕਰਨੇ, ਰਿਪੋਰਟਾਂ ਵਾਲੇ ਬਹਾਲ ਨਹੀਂ ਕਰਨੇ, ਆਜ਼ਾਦ ਯੂਨੀਅਨ ਦੇ ਵਰਕਰਾਂ ਨੂੰ ਡਿਊਟੀ ਹੁਣ ਨਹੀ ਪਾਵਾਂਗੇ, ਕਿਲੋਮੀਟਰ ਸਕੀਮ ਬੱਸਾਂ ਪਾਵਾਂਗੇ ਭਾਵੇਂ ਮਹਿਕਮੇ ਨੂੰ ਘਾਟਾ ਪੈਂਦਾ ਅਸੀਂ ਕਿਲੋਮੀਟਰ ਸਕੀਮ ਬੱਸਾਂ ਪ੍ਰਰਾਈਵੇਟ ਮਾਲਕਾਂ ਦੀਆਂ ਪਾਵਾਂਗੇ, ਇਸ ਲਈ ਯੂਨੀਅਨ ਨੂੰ ਸਪੱਸ਼ਟ ਹੋ ਗਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਰਕਾਰੀ ਵਿਭਾਗਾਂ ਦਾ ਨਿੱਜੀਕਰਨ ਕਰਨ ਵਾਲੇ ਪਾਸੇ ਚੱਲੀ ਹੈ ਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਜਾ ਪੱਕੀ ਭਰਤੀ ਕਰਨ ਦੀ ਥਾਂ 'ਤੇ ਆਊਟ ਸੋਰਸਿੰਗ 'ਤੇ ਕੇਵਲ 9100 ਰੁਪਏ ਤੇ ਭਰਤੀ ਕਰਨ ਦੀ ਤਿਆਰੀ ਇਸ ਗੱਲ ਨੂੰ ਸਿੱਧ ਕਰਦੀ ਹੈ ਕਿ ਨੀਤੀਆਂ ਪਾਲਸੀਆਂ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪਹਿਲੀਆਂ ਸਰਕਾਰਾ ਤੋਂ ਕੁੱਝ ਪਿੱਛੇ ਨਹੀਂ ਹੈ। ਉਲਟਾ ਜੋ ਟਾਇਮ ਟੇਬਲ ਪਿਛਲੀ ਸਰਕਾਰ ਨੇ ਸਰਕਾਰੀ ਬੱਸਾਂ ਦੇ ਹੱਕ 'ਚ ਬਣਾਏ ਸਨ ਉਹਨਾਂ ਨੂੰ ਤੋੜ ਭੰਨ ਕੇ ਪ੍ਰਰਾਈਵੇਟ ਬੱਸਾਂ ਦੇ ਹੱਕ 'ਚ ਬਣਾਈਆਂ ਜਾ ਰਿਹਾ ਹੈ ਤੇ ਕੱਚੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਸ਼ਰਤਾਂ ਲਗਾ ਕੇ ਕੱਿਢਆ ਜਾ ਰਿਹਾ ਹੈ। ਆਗੂਆਂ ਕਿਹਾ ਕਿ ਯੂਨੀਅਨ ਨੂੰ ਆਪਣੇ ਮਹਿਕਮੇ ਨੂੰ ਬਚਾਉਣ ਲਈ ਤੇ ਹੱਕੀ ਮੰਗਾਂ ਦਾ ਹੱਲ ਕਰਨ ਲਈ ਮਜਬੂਰ ਹੋ ਕੇ 15 ਅਗਸਤ ਨੂੰ ਗੁਲਾਮੀ ਦਿਵਸ ਦੇ ਰੂਪ 'ਚ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਰਣਜੀਤ ਸਿੰਘ, ਅਮਨਦੀਪ ਅਮਨਾ ਨੇ ਕਿਹਾ ਕਿ 15 ਅਗਸਤ ਵਾਲੇ ਦਿਨ ਪੂਰੇ ਪੰਜਾਬ ਦੇ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਵਲੋਂ ਲੁਧਿਆਣੇ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਆਪਣੀ ਗੁਲਾਮੀ ਦੂਰ ਕਰਨ ਲਈ ਇਕੱਠੇ ਹੋ ਕੇ ਸਵਾਲ ਪੁੱਛੇ ਜਾਣਗੇ ਤੇ ਹਰ ਤਰ੍ਹਾਂ ਦਾ ਤਿੱਖਾ ਸੰਘਰਸ਼ ਕੀਤਾ ਜਾਵੇਗਾ ਤੇ ਜੇਕਰ ਸਰਕਾਰ ਨੇ ਕੋਈ ਹੱਲ ਨਾ ਕੱਿਢਆ ਤਾਂ ਆਉਣ ਵਾਲੇ ਸਮੇਂ 'ਚ ਹੜਤਾਲ ਅਣਮਿੱਥੇ ਸਮੇਂ ਲਈ ਜਾਂ ਹੋਰ ਵੀ ਤਿੱਖੇ ਸੰਘਰਸ਼ ਕਰਨ ਲਈ ਯੂਨੀਅਨ ਮਜਬੂਰ ਹੋਵੇਗੀ।