450 ਨਸ਼ੇ ਦੀਆਂ ਗੋਲੀਆਂ ਬਰਾਮਦ
450 ਨਸ਼ੀਲੀਆਂ ਗੋਲੀਆਂ ਬਰਾਮਦ
Publish Date: Wed, 21 Jan 2026 04:45 PM (IST)
Updated Date: Wed, 21 Jan 2026 04:48 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਸਿਟੀ ਬਰਨਾਲਾ ਦੀ ਪੁਲਿਸ ਨੇ 450 ਨਸ਼ੇ ਦੀਆਂ ਗੋਲੀਆਂ ਬਰਾਮਦ ਕਰ ਕੇ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਗੁਲਾਬ ਸਿੰਘ ਜੋ ਬਾਹਰੋ ਨਸ਼ੇ ਦੀਆਂ ਗੋਲੀਆਂ ਲਿਆ ਕੇ ਵੇਚਣ ਦਾ ਆਦੀ ਹੈ, ਜੋ ਅੱਜ ਵੀ ਕਪਾਹ ਮੰਡੀ ਬਰਨਾਲਾ ਵਿਖੇ ਨਸ਼ੇ ਦੀਆਂ ਗੋਲੀਆਂ ਖਰੀਦ ਕਰਨ ਵਾਲੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਦੌਰਾਨੇ ਛਾਪੇਮਾਰੀ ਕਰ ਕੇ ਗੁਲਾਬ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ 450 ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ।