v> ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ : ਥਾਣਾ ਸਿਟੀ-1 ਦੀ ਪੁਲਿਸ ਵੱਲੋਂ 910 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ 2 ਔਰਤਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣੇਦਾਰ ਸੁਭਪ੍ਰੀਤ ਕੌਰ ਨੇ ਦੱਸਿਆ ਕਿ ਮੁਖਬਰ ਦੀ ਇਤਲਾਹ ਸਵਿੱਤਰੀ ਪਤਨੀ ਪ੍ਰੇਮ ਸਿੰਘ ਤੇ ਰਾਣੀ ਕੌਰ ਵਾਸੀਅਨ ਬਰਨਾਲਾ ਦੇ ਘਰ ਰੇਡ ਕਰਨ 'ਤੇ ਔਰਤ ਸਵਿੱਤਰੀ ਨੂੰ 910 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰਕੇ ਮਾਮਲਾ ਦਰਜ ਕੀਤਾ ਹੈ ਤੇ ਰਾਣੀ ਕੌਰ ਦੀ ਗ੍ਰਿਫਤਾਰੀ ਅਜੇ ਬਾਕੀ ਹੈ।

Posted By: Ramanjit Kaur