ਨਸ਼ਾ ਕਰਨ ਦੇ ਮਾਮਲੇ ’ਚ ਇੱਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
ਨਸ਼ਾ ਕਰਨ ਦੇ ਮਾਮਲੇ ’ਚ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ
Publish Date: Wed, 21 Jan 2026 05:09 PM (IST)
Updated Date: Wed, 21 Jan 2026 05:12 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਸਿਟੀ-2 ਬਰਨਾਲਾ ਦੀ ਪੁਲਿਸ ਨੇ ਨਸ਼ਾ ਕਰਨ ਦੇ ਮਾਮਲੇ ’ਚ ਇੱਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਅਰਸ਼ਦੀਪ ਸਿੁੰਘ ਉਕਤ ਜੋ ਕਿ ਨਸ਼ਾ ਕਰਨ ਦਾ ਆਦੀ ਹੈ, ਜੇਕਰ ਅਗਰਸੈਨ ਕਾਲੋਨੀ ਬਰਨਾਲਾ ਦੀ ਬੇ ਆਬਾਦ ਮਾਰਕੀਟ ’ਚ ਭਾਲ ਕੀਤੀ ਜਾਵੇ ਤਾਂ ਉਸ ਨੂੰ ਕਾਬੂ ਕੀਤਾ ਜਾ ਸਕਦਾ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਅਰਸ਼ਦੀਪ ਸਿੰਘ ਨੂੰ ਮੌਕੇ ’ਤੇ ਕਾਬੂ ਕੀਤਾ, ਜੋ ਕਿ ਉੱਥੇ ਬੈਠਾ ਨਸ਼ਾ ਕਰ ਰਿਹਾ ਸੀ। ਪੁਲਿਸ ਨੇ ਉਕਤ ਮਾਮਲੇ ’ਚ ਕੇਸ ਦਰਜ ਕਰ ਲਿਆ ਹੈ।