- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਾਣਾ ਠੁੱਲੀਵਾਲ ਦੇ ਏਐਸਆਈ ਤੇ ਤਫ਼ਤੀਸ਼ੀ ਅਫ਼ਸਰ ਮੈਡਮ ਮਨਜਿੰਦਰ ਕੌਰ ਚੌਹਾਨਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਰਾਮ ਸਿੰਘ 40 ਸਾਲ ਪੁੱਤਰ ਕਰਨੈਲ ਸਿੰਘ ਵਾਸੀ ਕਰਮਗੜ੍ਹ ਨੇ ਮਾਨਸਿਕ ਪ੍ਰੇਸਾਨੀ ਕਾਰਨ ਆਪਣੇ ਘਰ ਅੰਦਰ ਕੋਈ ਜ਼ਹਿਰੀਲੀ ਦਵਾਈ ਪੀ ਲਈ।ਜਦੋਂ ਪਰਿਵਾਰਕ ਮੈਂਬਰਾਂ ਨੂੰ ਰਾਮ ਸਿੰਘ ਵੱਲੋਂ ਜ਼ਹਿਰੀਲੀ ਦਵਾਈ ਪੀਣ ਬਾਰੇ ਪਤਾ ਲੱਗਾ ਤਾਂ ਉਹ ਤੁਰੰਤ ਉਸ ਨੂੰ ਇਲਾਜ ਲਈ ਬਰਨਾਲਾ ਲੈ ਕੇ ਜਾ ਰਹੇ ਸਨ ਪਰ ਰਸਤੇ ’ਚ ਹੀ ਉਸਦੀ ਮੌਤ ਹੋ ਗਈ।

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ ਥਾਣਾ ਠੁੱਲੀਵਾਲ ਅਧੀਨ ਪੈਂਦੇ ਪਿੰਡ ਕਰਮਗੜ੍ਹ ਵਿਖੇ ਇੱਕ ਕਿਸਾਨ ਵੱਲੋਂ ਮਾਨਸਿਕ ਪਰੇਸ਼ਾਨੀ ਦੇ ਚਲਦਿਆਂ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਸਬੰਧੀ ਥਾਣਾ ਠੁੱਲੀਵਾਲ ਦੇ ਏਐਸਆਈ ਤੇ ਤਫ਼ਤੀਸ਼ੀ ਅਫ਼ਸਰ ਮੈਡਮ ਮਨਜਿੰਦਰ ਕੌਰ ਚੌਹਾਨਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਰਾਮ ਸਿੰਘ 40 ਸਾਲ ਪੁੱਤਰ ਕਰਨੈਲ ਸਿੰਘ ਵਾਸੀ ਕਰਮਗੜ੍ਹ ਨੇ ਮਾਨਸਿਕ ਪ੍ਰੇਸਾਨੀ ਕਾਰਨ ਆਪਣੇ ਘਰ ਅੰਦਰ ਕੋਈ ਜ਼ਹਿਰੀਲੀ ਦਵਾਈ ਪੀ ਲਈ।ਜਦੋਂ ਪਰਿਵਾਰਕ ਮੈਂਬਰਾਂ ਨੂੰ ਰਾਮ ਸਿੰਘ ਵੱਲੋਂ ਜ਼ਹਿਰੀਲੀ ਦਵਾਈ ਪੀਣ ਬਾਰੇ ਪਤਾ ਲੱਗਾ ਤਾਂ ਉਹ ਤੁਰੰਤ ਉਸ ਨੂੰ ਇਲਾਜ ਲਈ ਬਰਨਾਲਾ ਲੈ ਕੇ ਜਾ ਰਹੇ ਸਨ ਪਰ ਰਸਤੇ ’ਚ ਹੀ ਉਸਦੀ ਮੌਤ ਹੋ ਗਈ।
ਇਸ ਘਟਨਾ ਕਾਰਨ ਪਰਿਵਾਰ ’ਚ ਸੋਗ ਦੀ ਲਹਿਰ ਫੈਲ ਗਈ। ਏਐਸਆਈ ਮਨਜਿੰਦਰ ਕੌਰ ਚੌਹਾਨਕੇ ਨੇ ਦੱਸਿਆ ਕਿ ਮ੍ਰਿਤਕ ਦੇ ਪੁੱਤਰ ਅਰਸ਼ਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਠੁੱਲੀਵਾਲ ਵਿਖੇ ਧਾਰਾ 194 ਬੀਐਨਐਸਐਸ ਤਹਿਤ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ। ਪੁਲਿਸ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਦੇ ਹਵਾਲੇ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।