
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ,
ਬਰਨਾਲਾ : ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਬੁੱਟਰ ਜ਼ਿਲ੍ਹਾ ਦੀ ਮੀਟਿੰਗ ਗੁਰਦੁਆਰਾ ਸਾਹਿਬ ਬਾਬਾ ਕਾਲਾ ਮਹਿਰ ਬਰਨਾਲਾ ਵਿਖੇ ਪਵਿੱਤਰ ਸਿੰਘ ਲਾਲੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ’ਚ ਪਹਿਲੀ ਸਤੰਬਰ ਚੰਡੀਗੜ੍ਹ ਦੇ ਪ੍ਰੋਗਰਾਮ ’ਚ ਸ਼ਮੂਲੀਅਤ ਕਰਨ ਲਈ ਜ਼ਿਲ੍ਹਾ ਕਮੇਟੀ ਮੈਂਬਰ ਅਤੇ ਬਲਾਕ ਕਮੇਟੀਆਂ ਦੀਆਂ ਤਿਆਰੀਆਂ ਲਈ ਜ਼ਿੰਮੇਵਾਰੀ ਲਗਾ ਦਿੱਤੀ ਗਈਆਂ ਹਨ। ਇਸ ਮੌਕੇ ਗੁਰਮੇਲ ਸਿੰਘ ਜਵੰਦਾ ਜਨਰਲ ਸਕੱਤਰ, ਦਿਲਜੀਤ ਸਿੰਘ ਪੱਤੀ ਵਿੱਤ ਸਕੱਤਰ, ਗੁਰਪ੍ਰੀਤ ਸਿੰਘ ਗੋਪੀ ਪ੍ਰੈਸ ਸਕੱਤਰ, ਗੁਰਦੀਪ ਸਿੰਘ ਦਿਉਲ ਸੀਨੀਅਰ ਮੀਤ ਪ੍ਰਧਾਨ, ਗੁਰਜੰਟ ਸਿੰਘ ਬਲਾਕ ਬਰਨਾਲਾ, ਜੀਵਨ ਸਿੰਘ ਬਲਾਕ ਪ੍ਰਧਾਨ ਆਦਿ ਨੇ ਕਿਹਾ ਕਿ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ। ਸਾਰੀਆਂ ਫਸਲਾਂ ਦੀ ਖਰੀਦ ਲਈ ਐੱਮ ਐਸ ਪੀ ਗਾਰੰਟੀ ਕਾਨੂੰਨ ਬਣਾਇਆ ਜਾਵੇ। ਕਿਸਾਨਾਂ ਦੇ ਕਰਜ਼ੇ ’ਤੇ ਲਕੀਰ ਮਾਰੀ ਜਾਵੇ। ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਬਣਾਇਆ ਜਾਵੇ। ਨਰੇਗਾ ਕਾਨੂੰਨ ਰੱਦ ਕੀਤਾ ਜਾਵੇ। ਨਰੇਗਾ ਕਾਮਿਆਂ ਲਈ ਰੁਜ਼ਗਾਰ ਯਕੀਨੀ ਬਣਾਇਆ ਜਾਵੇ। ਵੱਧ ਰਹੀ ਮੰਹਿਗਾਈ ਤੇ ਚੌਰ ਬਜ਼ਾਰੀ ਨੂੰ ਰੋਕਿਆ ਜਾਵੇ। ਵੈਟਰਨਰੀ ਇੰਸਪੈਕਟਰਾਂ ਦੇ ਆਪਣੀਆਂ ਹੱਕੀ ਮੰਗਾਂ ਲਈ ਚੱਲ ਰਹੇ ਸੰਘਰਸ਼ ਦੌਰਾਨ ਜਾਰੀ ਹੋਈਆਂ ਚਾਰਜਸ਼ੀਟ ਤਰੁੰਤ ਰੱਦ ਕੀਤੀਆਂ ਜਾਣ। ਜੱਥੇਬੰਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸੰਘਰਸ਼ ਦੀ ਹਮਾਇਤ ਕਰਦੀ ਹੈ।