ਕ੍ਰਿਸ਼ਨ ਸੰਘੇੜਾ, ਬਰਨਾਲਾ : ਮੋਦੀ ਸਰਕਾਰ ਵੱਲੋਂ ਭਾਰਤ ਦੇ ਪੱਤਰਕਾਰਾਂ, ਸਿਆਸੀ ਆਗੂਆਂ, ਲੇਖਕਾਂ ਤੇ ਮਨੁੱਖੀ ਅਧਿਕਾਰਾਂ ਲਈ ਲੜ ਰਹੇ ਲੋਕਾਂ ਦੀ ਜਾਸੂਸੀ ਕਰਵਾਏ ਜਾਣ ਦੇ ਵਿਰੁੱਧ ਬਰਨਾਲਾ ਦੇ ਪੱਤਰਕਾਰ ਭਾਈਚਾਰੇ ਵੱਲੋਂ ਇਨਸਾਫ ਪਸੰਦ ਤੇ ਰਾਜਨੀਤਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਰੋਸ ਪ੍ਰਦਰਸ਼ਨ ਕਰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੂੰ ਭਾਰਤ ਦੇ ਰਾਸ਼ਟਰਪਤੀ ਦੇ ਨਾਮ ਦੇ ਮੰਗ ਪੱਤਰ ਸੌਂਪਿਆ ਗਿਆ। ਸਥਾਨਕ ਰੈਸਟ ਹਾਊਸ 'ਚ ਇੱਕਤਰ ਹੋਏ ਪੱਤਰਕਾਰਾਂ ਤੇ ਹੋਰ ਆਗੂਆਂ ਨੇ ਦੱਸਿਆ ਕਿ ਇਸ ਤੋਂ ਮਾੜੀ ਗੱਲ ਹੋਰ ਕੀ ਹੋ ਸਕਦੀ ਹੈ ਕਿ ਕੇਂਦਰ ਸਰਕਾਰ ਆਪਣੇ ਦੇਸ਼ ਦੇ ਪੱਤਰਕਾਰਾਂ, ਬੁੱਧੀਜੀਵੀ ਲੋਕਾਂ ਤੇ ਵਿਰੋਧੀ ਆਗੂਆਂ ਦੀ ਇਸਰਾਇਲ ਦੀ ਐੱਨਐੱਸਓ ਕੰਪਨੀ ਤੋਂ ਜਾਸੂਸੀ ਕਰਵਾ ਰਹੀ ਹੈ। ਇਸ ਮਾਮਲੇ 'ਚ ਭਾਰਤ ਦੇ ਵੱਡੀ ਗਿਣਤੀ ਪੱਤਰਕਾਰਾਂ ਦਾ ਮੋਬਾਈਲ ਟੈਪ ਕੀਤਾ ਗਿਆ। ਇਸ ਮੌਕੇ ਡਾ. ਰਾਕੇਸ਼ ਪੁੰਜ, ਬਲਵੰਤ ਸਿੰਘ ਸਿੱਧੂ, ਜਗਸੀਰ ਸਿੰਘ ਸੰਧੂ, ਐਡਵੋਕੇਟ ਕੁਲਵੰਤ ਰਾਏ ਗੋਇਲ, ਬਲਜਿੰਦਰ ਸਿੰਘ ਚੌਹਾਨ, ਅਵਤਾਰ ਸਿੰਘ ਫਰਵਾਹੀ, ਇਕਬਾਲ ਸਿੰਘ ਮਹਿਤਾ, ਹਿਮੰਤ ਬਾਂਸਲ, ਜਗਤਾਰ ਸਿੰਘ ਸੰਧੂ, ਅਜੀਤ ਸਿੰਘ ਕਲਸੀ, ਬਲਵਿੰਦਰ ਆਜਾਦ, ਹਿਮਾਂਸ਼ੂ ਵਿਦਿਆਰਥੀ, ਜੱਸਾ ਸਿੰਘ ਮਾਣਕੀ, ਗੋਬਿੰਦਰ ਸਿੰਘ ਸਿੱਧੂ, ਹਰਵਿੰਦਰ ਸਿੰਘ ਕਾਲਾ, ਅਵਤਾਰ ਸਿੰਘ ਚੀਮਾ, ਲਖਵੀਰ ਸਿੰਘ ਚੀਮਾ, ਕ੍ਰਿਸ਼ਨ ਸੰਘੇੜਾ, ਸੰਦੀਪ ਬਾਜਵਾ, ਰਮਨਦੀਪ ਸਿੰਘ ਧਾਲੀਵਾਲ ਆਦਿ ਪੱਤਰਕਾਰ ਸਮੇਤ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਇਨਕਲਾਬੀ ਕੇਂਦਰ ਪੰਜਾਬ ਦੇ ਆਗੂ ਨਰਾਇਣ ਦੱਤ, ਸ਼ੋ੍ਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ, ਸੋ੍ਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ, ਸਾਬਕਾ ਨਗਰ ਕੌਂਸਲ ਪ੍ਰਧਾਨ ਪਰਮਜੀਤ ਸਿੰਘ ਿਢੱਲੋਂ, ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਜਤਿੰਦਰ ਜਿੰਮੀ ਤੇ ਬਲਦੇਵ ਸਿੰਘ ਭੁੱਚਰ, ਸੀਨੀਅਰ ਕਾਂਗਰਸੀ ਆਗੂ ਸੂਰਤ ਸਿੰਘ ਬਾਜਵਾ, ਸਾਬਕਾ ਵਿਧਾਇਕ ਕੇਵਲ ਸਿੰਘ ਿਢੱਲੋਂ ਦੇ ਪੀ.ਏ ਦੀਪ ਸੰਘੇੜਾ, ਸੈਕਟਰੀ ਹੈਪੀ ਿਢੱਲੋਂ, ਸੈਕਟਰੀ ਗੁਰਸ਼ਰਨ ਸਿੰਘ, ਯੂਥ ਕਾਂਗਰਸੀ ਆਗੂ ਗੁਰਦੀਪ ਸਿੰਘ ਜੌਂਟੀ, ਗੁਰਦੁਆਰਾ ਬਾਬਾ ਗਾਂਧਾ ਸਿੰਘ ਦੇ ਮੈਨੇਜਰ ਮਹਿੰਦਰ ਸਿੰਘ ਚੁਹਾਣਕੇ, ਸ਼ੋ੍ਮਣੀ ਅਕਾਲੀ ਦਲ ਦੇ ਬੀ.ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਗੱਖੀ, ਲੋਕ ਇਨਸਾਫ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਮਹਿੰਦਰਪਾਲ ਸਿੰਘ ਦਾਨਗੜ੍ਹ, ਸ਼ੋ੍ਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਆਗੂ ਬਲਦੇਵ ਸਿੰਘ, ਜਥੇਦਾਰ ਹਰੀ ਸਿੰਘ ਸੰਘੇੜਾ, ਦੀਪਕ ਸਿੰਘ, ਬੀਬੀ ਪਰਮਜੀਤ ਕੌਰ ਸ਼ਹਿਰੀ ਪ੍ਰਧਾਨ, ਯੂਥ ਆਗੂ ਮਨਜੀਤ ਸਿੰਘ ਜੈਮਲ ਸਿੰਘ ਵਾਲਾ, ਮਹਿੰਦਰ ਸਿੰਘ ਸਹਿਜੜਾ, ਚਮਕੌਰ ਸਿੰਘ ਸਹਿਜੜਾ, ਹਰਜੀਤ ਸਿੰਘ, ਭੋਲਾ ਸਿੰਘ ਭੂਰੇ, ਕੁਲਦੀਪ ਸਿੰਘ ਕਾਲਾ ਉਗੋਕੇ, ਜਸਵੀਰ ਸਿੰਘ ਬਿੱਲਾ, ਪਿਆਰਾ ਲਾਲ, ਮੱਖਣ ਸਿੰਘ ਜਗਜੀਤਪੁਰਾ, ਕਰਨੈਲ ਸਿੰਘ ਕੋਠੇ ਰੰਗੀਆਂ, ਕਿਸਾਨ ਆਗੂ ਬਲਵੰਤ ਸਿੰਘ ਉਪਲੀ ਬਾਬੂ ਸਿੱਘ ਖੁੱਡੀ ਹਰਚਰਨ ਸਿੰਘ ਚਹਿਲ, ਬਲਵੰਤ ਸਿੰਘ ਠੀਕਰੀਵਾਲ, ਮਹਿੰਦਰ ਸਿੰਘ ਧਨੌਲਾ, ਸੀਨੀਅਰ ਕਾਂਗਰਸੀ ਆਗੂ ਡਾ. ਬਲਵੀਰ ਸਿੰਘ ਸੰਘੇੜਾ, ਆਮ ਆਦਮੀ ਪਾਰਟੀ ਦੇ ਸਰਕਲ ਇੰਚਾਰਜ ਰਣਜੀਤ ਸਿੰਘ ਮੋਰ, ਹਰਪ੍ਰਰੀਤ ਸਿੰਘ ਲੋਕ ਇੰਨਸਾਫ ਪਾਰਟੀ, ਰਵੀ ਧਾਲੀਵਾਲ, ਰਾਜਿੰਦਰ ਕੁਮਾਰ ਸ਼ਰਮਾ, ਬਿੰਦਰ ਸਿੰਘ ਖਾਲਸਾ, ਦਰਸ਼ਨ ਸਿੰਘ ਹਰੀ ਆਦਿ ਇਨਸਾਫਪਸੰਦ ਲੋਕ ਹਾਜ਼ਰ ਸਨ।